ਪੱਲੀ ਝਿੱਕੀ, 8 ਜੂਨ (ਕੁਲਦੀਪ ਸਿੰਘ ਪਾਬਲਾ)-ਸੀਨੀਅਰ ਸੈਕੰਡਰੀ ਸਕੂਲ ਪੱਲੀ ਝਿੱਕੀ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ | ਇਸ ਮੌਕੇ ਬੱਚਿਆਂ ਵਲੋਂ ਵਾਤਾਵਰਨ ਦੀ ਸੰਭਾਲ ਸੰਬੰਧੀ ਵੱਖ-ਵੱਖ ਪੋਸਟਰ ਬਣਾਏ ਗਏ ਤੇ ਬੱਚਿਆਂ ਵਲੋਂ ਸਕੂਲ ਵਿਚ ਬੂਟੇ ਲਗਾ ਕੇ ਵਾਤਾਵਰਨ ਦਿਵਸ ਮਨਾਇਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸਤਵੀਰ ਸਿੰਘ ਨੇ ਦੱਸਿਆ ਕਿ ਸਾਨੂੰ ਆਪਣੇ ਵਾਤਾਵਰਨ ਦੀ ਸੰਭਾਲ ਜਿੰਨੀ ਵੱਧ ਤੋਂ ਵੱਧ ਹੋ ਸਕਦੀ ਹੈ ਉਹ ਕਰਨੀ ਚਾਹੀਦੀ ਹੈ | ਇਸ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਨੂੰ ਪਾਲਣਾ ਬਹੁਤ ਜ਼ਰੂਰੀ ਹੈ | ਜੇਕਰ ਅੱਜ ਅਸੀਂ ਅਜਿਹਾ ਨਾ ਕੀਤਾ ਤਾਂ ਇਸ ਦੇ ਬਹੁਤ ਹੀ ਭਿਆਨਕ ਸਿੱਟੇ ਨਿਕਲਣਗੇ | ਇਸ ਮੌਕੇ ਲੈਕਚਰਾਰ ਸਤਵਿੰਦਰ ਕੌਰ, ਕਮਲ ਪਾਲ, ਪਰਦੀਪ ਸਿੰਘ, ਸੁਸ਼ਮ ਲਤਾ, ਸੁਖਦੀਪ ਕੌਰ, ਅਮਰਜੀਤ ਕੌਰ, ਰਾਣੀ, ਬਲਵਿੰਦਰ ਕੌਰ ਤੇ ਕੁਲਦੀਪ ਸਿੰਘ ਆਦਿ ਹਾਜ਼ਰ ਸਨ |