27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਨਗਰ ਕੌਂਸਲ ਬਲਾਚੌਰ ਨੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 10-06-2026
ਬਲਾਚੌਰ, 9 ਜੂਨ (ਨਰੇਸ਼ ਧੌਲ)-ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਦੇ ਪ੍ਰਧਾਨ ਸੁਨੀਲ ਕੌਸ਼ਲ ਤੇ ਕਾਰਜ ਸਾਧਕ ਅਫ਼ਸਰ ਸਿਮਰਨ ਢੀਂਡਸਾ ਦੀ ਸਰਪ੍ਰਸਤੀ ਹੇਠ ਪੀ. ਐੱਮ. ਡੀ. ਸੀ. ਵਲੋਂ ਭੇਜੀਆਂ ਹਫਤਾਵਾਰੀ ਗਤੀਵਿਧੀਆਂ ਨੂੰ ਸਵੱਛ ਭਾਰਤ ਟੀਮ ਅਤੇ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵੱਲੋਂ ਵਾਤਾਵਰਨ ਦਿਵਸ ਉਤਸ਼ਾਹ ਪੂਰਵਕ ਮਨਾਇਆ ਜਾ ਰਿਹਾ ਹੈ | ਸੈਨੇਟਰੀ ਇੰਸਪੈਕਟਰ ਪ੍ਰੀਤਮ ਸਿੰਘ, ਸੈਕਟਰੀ ਇੰਚਾਰਜ ਵਿਜੇ ਕੁਮਾਰ, ਸੰਤੋਖ ਸਿੰਘ ਕਲਰਕ ਨੇ ਦੱਸਿਆ ਕਿ ਇਹ ਮੁਹਿੰਮ ਚਾਰ ਦਿਨ ਚਲਾਈ ਜਾਵੇਗੀ, ਜਿਸ ਦੇ ਤਹਿਤ ਸ਼ਹਿਰ ਦੇ ਵੱਖ ਵੱਖ ਥਾਵਾਂ 'ਤੇ ਇਸ ਨੂੰ ਸਫਲ ਬਣਾਉਣ ਲਈ ਸਫ਼ਾਈ ਸੇਵਕਾਂ ਦੀ ਯੋਗ ਅਗਵਾਈ ਕੀਤੀ ਜਾ ਰਹੀ ਹੈ? ਇਸ ਮੁਹਿੰਮ ਤਹਿਤ ਅਲੱਗ-ਅਲੱਗ ਥਾਵਾਂ 'ਤੇ ਬੂਟੇ ਲਗਾਏ ਜਾ ਰਹੇ ਹਨ | ਡੋਰ-ਟੂ-ਡੋਰ ਕੂਲੈਸ਼ਨ ਨੂੰ ਵਧਾਉਣ ਲਈ ਲਾਈਵ ਡੈਮੋ ਵੀ ਦਿੱਤੀ ਜਾ ਰਹੀ ਹੈ | ਸ਼ਹਿਰ ਦੇ ਵੱਖ-ਵੱਖ ਥਾਵਾਂ ਤੋਂ ਪਲਾਸਟਿਕ ਦੀ ਪੀਕਿੰਗ ਕਰਵਾਈ ਜਾ ਰਹੀ ਹੈ | ਇਸ ਮੌਕੇ ਨਗਰ ਕੌਂਸਲ ਬਲਾਚੌਰ ਦੇ ਕਰਮਚਾਰੀ ਅਤੇ ਸਫਾਈ ਸੇਵਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਉਣੀ ਦੀ ਮੁੱਖ ਫ਼ਸਲ ਝੋਨੇ ਦੀ ਲਵਾਈ ਦਾ ਕੰਮ ਜੋਰ-ਸ਼ੋਰ ਨਾਲ ਸ਼ੁਰੂ ਅਗਲੀ ਖ਼ਬਰ ਪਾਵਰਕਾਮ ਦੇ ਕੱਚੇ ਮੁਲਾਜ਼ਮਾਂ ਵਲੋਂ ਡਿਪਟੀ ਚੀਫ਼ ਇੰਜੀਨੀਅਰ ਦੇ ਦਫ਼ਤਰ ਸਾਹਮਣੇ ਧਰਨਾ
Ad Position 24