26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਵਿਧਾਇਕ ਡਾ. ਨਛੱਤਰ ਪਾਲ ਨੂੰ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 10-06-2026
ਰਾਹੋਂ, 9 ਜੂਨ (ਉਂਕਾਰ ਸਿੰਘ ਰਾਠੋਰ)-ਪੰਜਾਬ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਆਗੂਆਂ ਵਲੋਂ ਨਵਾਂਸ਼ਹਿਰ ਤੋਂ ਬਹੁਜਨ ਸਮਾਜ ਪਾਰਟੀ ਦੇ ਵਿਧਾਇਕ ਡਾ. ਨਛੱਤਰ ਪਾਲ ਨੂੰ ਪੈਨਸ਼ਨਰ ਭਾਈਚਾਰੇ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸੰਬੰਧੀ ਇਕ ਮੰਗ-ਪੱਤਰ ਸੌਂਪਿਆ ਗਿਆ | ਆਗੂਆਂ ਨੇ ਮੰਗ ਪੱਤਰ ਰਾਹੀਂ 01-01-2016 ਤੋਂ ਬਕਾਇਆ ਮਹਿੰਗਾਈ ਭੱਤੇ (ਡੀ. ਏ.) ਦੇ ਲਾਭ ਜਾਰੀ ਕਰਨ, ਪੈਨਸ਼ਨ ਦੀ ਨੋਟੀਫਿਕੇਸ਼ਨ ਨਾਲ ਸੰਬੰਧਤ ਮਸਲਿਆਂ ਦਾ ਤੁਰੰਤ ਹੱਲ ਕਰਨ ਤੇ ਵੱਧ ਉਮਰ ਦੇ ਪੈਨਸ਼ਨਰਾਂ ਨੂੰ ਬਣਦੇ ਵਾਧੂ ਪੈਨਸ਼ਨ ਲਾਭ ਜਲਦ ਜਾਰੀ ਕਰਨ ਦੀ ਮੰਗ ਉਠਾਈ | ਇਸ ਮੌਕੇ ਵਿਧਾਇਕ ਡਾ. ਨਛੱਤਰ ਪਾਲ ਨੇ ਪੈਨਸ਼ਨਰ ਭਾਈਚਾਰੇ ਦੀਆਂ ਸਮੱਸਿਆਵਾਂ ਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ | ਉਨ੍ਹਾਂ ਭਰੋਸਾ ਦਿੱਤਾ ਕਿ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਪੰਜਾਬ ਸਰਕਾਰ ਦੇ ਧਿਆਨ ਵਿਚ ਲਿਆ ਕੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ | ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ | ਉਨ੍ਹਾਂ ਪੈਨਸ਼ਨਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਸਰਕਾਰ ਦੇ ਪੱਧਰ 'ਤੇ ਸਕਾਰਾਤਮਕ ਕਾਰਵਾਈ ਲਈ ਯਤਨ ਕੀਤੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਜਾਗਰੂਕਤਾ ਸਮਾਗਮ ਅਗਲੀ ਖ਼ਬਰ ਸੰਸਕਿ੍ਤ ਭਾਰਤੀ ਉੱਤਰ ਖੇਤਰ ਦੇ ਖੇਤਰੀ ਪ੍ਰਸ਼ਿਕਸ਼ਣ ਵਰਗ ਦੀ ਹੋਈ ਸ਼ੁਰੂਆਤ <br/>
Ad Position 24