24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸਿੱਖ ਨੈਸ਼ਨਲ ਕਾਲਜ ਬੰਗਾ ਦਾ ਪ੍ਰਾਸਪੈਕਟਸ ਜਾਰੀ

Ad Position 21
No active advertisement
ਅਜੀਤ ਡੈਸਕ 11-06-2026
ਬੰਗਾ, 10 ਜੂਨ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਦਾ ਕਾਲਜ ਪ੍ਰਾਸਪੈਕਟਸ ਡਾ. ਤਰਸੇਮ ਸਿੰਘ ਭਿੰਡਰ ਦੀ ਅਗਵਾਈ ਹੇਠ ਰਿਲੀਜ਼ ਕੀਤਾ ਗਿਆ | ਇਸ ਮੌਕੇ ਫਿਲੌਰ ਦੇ ਹਲਕਾ ਇੰਚਾਰਜ ਮੈਡਮ ਹਰਜੋਤ ਕੌਰ ਲੋਹਟੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਥਾਨਕ ਸਕੱਤਰ ਜਰਨੈਲ ਸਿੰਘ ਪੱਲੀ-ਝਿੱਕੀ, ਕਾਲਜ ਪਿ੍ੰਸੀਪਲ ਅਤੇ ਕਮੇਟੀ ਵੱਲੋਂ ਉਨ੍ਹਾਂ ਨੂੰ ਫੁੱਲਾਂ ਨਾਲ ਜੀ ਆਇਆਂ ਕਿਹਾ ਗਿਆ | ਮੈਡਮ ਲੋਹਟੀਆ ਨੇ ਕਾਲਜ ਵਿਚ ਦਾਖਲ ਹੋਣ ਵਾਲੇ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਲਈ ਕਾਮਨਾ ਕਰਦਿਆਂ ਇਲਾਕੇ ਦੇ ਵਿਦਿਆਰਥੀਆਂ ਨੂੰ ਸਿੱਖ ਨੈਸ਼ਨਲ ਕਾਲਜ ਵਿਚ ਦਾਖਲਾ ਲੈਣ ਲਈ ਸੱਦਾ ਦਿੱਤਾ | ਉਹਨਾਂ ਕਿਹਾ ਕਿ ਵਿਦਿਆ ਦਾ ਇਹ ਅਦਾਰਾ 1953 ਤੋਂ ਲਗਾਤਾਰ ਇਲਾਕੇ ਨੂੰ ਆਪਣੀਆਂ ਬੇਹਤਰੀਨ ਸੇਵਾਵਾਂ ਪ੍ਰਦਾਨ ਕਰਦਾ ਆ ਰਿਹਾ ਹੈ | ਇਸ ਅਦਾਰੇ ਵਿਚੋਂ ਸਿੱਖਿਆ ਹਾਸਲ ਕਰਕੇ ਵਿਦਿਆਰਥੀਆਂ ਨੇ ਦੇਸ਼-ਵਿਦੇਸ਼ ਵਿਚ ਚੰਗਾ ਮੁਕਾਮ ਹਾਸਲ ਕੀਤਾ ਹੈ | ਉਚੇਰੀ ਸਿੱਖਿਆ ਦੇ ਭਵਿੱਖ ਦੀ ਨਿਸ਼ਾਨਦੇਹੀ ਕਰਦਿਆਂ ਉਹਨਾਂ ਵੱਲੋਂ ਨਵੀਂ ਸਿੱਖਿਆ ਨੀਤੀ ਦੇ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ | ਕਾਲਜ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਨੇ ਕਾਲਜ ਵਿਚ ਚੱਲ ਰਹੇ ਕੋਰਸਾਂ ਅਤੇ ਵਿਦਿਆਰਥੀਆਂ ਦੇ ਭਵਿੱਖ ਲਈ ਕੀਤੇ ਜਾਂਦੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਪ੍ਰਦਾਨ ਕਰਦਿਆਂ ਵਿਦਿਆਰਥੀਆਂ ਨੂੰ ਵੱਖੋ-ਵੱਖਰੇ ਵਿਭਾਗਾਂ ਦੀਆਂ ਸਹੂਲਤਾਂ ਦਾ ਲਾਭ ਪ੍ਰਾਪਤ ਕਰਨ ਲਈ ਕਿਹਾ | ਉਹਨਾਂ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਨੇ ਹਰ ਸੈਸ਼ਨ ਦੀ ਤਰ੍ਹਾਂ ਇਸ ਵਾਰ ਵੀ ਜਿਥੇ ਅਕਾਦਮਿਕ ਖੇਤਰ ਵਿੱਚ ਯੂਨੀਵਰਸਿਟੀ ਪੁਜੀਸ਼ਨਾਂ ਪ੍ਰਾਪਤ ਕੀਤੀਆਂ, ਉਥੇ ਕਲਾ ਅਤੇ ਸੱਭਿਆਚਾਰ ਦੇ ਖੇਤਰ ਪੰਜਵੀਂ ਵਾਰ ਓਵਰਆਲ ਟਰਾਫ਼ੀ ਹਾਸਿਲ ਕਰਕੇ ਸੰਸਥਾ ਦੇ ਮਾਣ ਵਿੱਚ ਵੀ ਵਾਧਾ ਕੀਤਾ ਹੈ | ਉਨ੍ਹਾਂ ਨੇ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਅਤੇ ਉਹਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਵਿਸ਼ੇਸ਼ ਸਹੂਲਤਾਂ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ | ਇਸ ਮੌਕੇ ਡਾ. ਇੰਦੂਰੱਤੀ ਅਤੇ ਪ੍ਰੋਸਪੈਕਟਸ ਕਮੇਟੀ ਦੇ ਮੈਂਬਰ ਡਾ. ਹਰਜੋਤ ਸਿੰਘ ਇੰਚਾਰਜ, ਡਾ. ਰਾਜੇਸ਼ ਸ਼ਰਮਾ, ਪ੍ਰੋ. ਵਿਪਨ, ਪ੍ਰੋ. ਤਵਿੰਦਰ ਕੌਰ, ਡਾ. ਨਿਰਮਲਜੀਤ ਕੌਰ, ਦਫਤਰੀ ਸੁਪਰਡੈਂਟ ਪਰਮਜੀਤ ਸਿੰਘ, ਮੁਕੇਸ਼ ਕੁਮਾਰ, ਦਲਜੀਤ ਕਟਾਰੀਆ, ਗੁਰਪ੍ਰੀਤ ਸਿੰਘ ਅਤੇ ਸੰਦੀਪ ਨਈਅਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਲਾਕਾਰ ਸੰਗੀਤ ਸਭਾ ਵਲੋਂ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਤੇ ਨਕਦ ਰਾਸ਼ੀ ਭੇਟ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਡਵੀਜ਼ਨ ਨਵਾਂਸ਼ਹਿਰ ਦੇ ਗੇਟ ਅੱਗੇ ਅਰਥੀ ਫੂਕ ਮੁਜ਼ਾਹਰਾ
Ad Position 24