24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਕੱਲ੍ਹ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਸੰਬੰਧੀ ਪੇਂਡੂ ਮਜ਼ਦੂਰ ਯੂਨੀਅਨ ਦਾ ਵਫਦ ਮਿਲੇਗਾ ਬੀ. ਡੀ. ਪੀ. ਓ. ਨਵਾਂਸ਼ਹਿਰ ਨੂੰ

Ad Position 21
No active advertisement
ਅਜੀਤ ਡੈਸਕ 11-06-2026
ਨਵਾਂਸ਼ਹਿਰ, 10 ਜੂਨ (ਜਸਬੀਰ ਸਿੰਘ ਨੂਰਪੁਰ)-ਪੇਂਡੂ ਮਜ਼ਦੂਰ ਯੂਨੀਅਨ ਦਾ ਵਫਦ 12 ਜੂਨ ਨੂੰ ਮਨਰੇਗਾ ਵਰਕਰਾਂ ਦੀਆਂ ਮੰਗਾਂ ਨੂੰ ਲੈ ਕੇ ਬੀ.ਡੀ.ਪੀ.ਓ ਨਵਾਂਸ਼ਹਿਰ ਨੂੰ ਮਿਲੇਗਾ | ਇਹ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਜ਼ਿਲਾ ਪ੍ਰਧਾਨ ਕਮਲਜੀਤ ਸਨਾਵਾ ਅਤੇ ਇਲਾਕਾ ਪ੍ਰਧਾਨ ਕਿਰਨਜੀਤ ਕੌਰ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਮਨਰੇਗਾ ਮਜ਼ਦੂਰਾਂ ਦਾ ਕੰਮ ਬੰਦ ਪਿਆ ਹੈ, ਜਿਸ ਕਰਕੇ ਮਜ਼ਦੂਰਾਂ ਦੀ ਹਾਲਤ ਬਹੁਤ ਮੰਦੀ ਹੈ | ਉਹਨਾਂ ਦਾ ਗੁਜ਼ਾਰਾ ਬਹੁਤ ਮੁਸ਼ਕਿਲ ਨਾਲ ਚੱਲਦਾ ਹੈ | ਉਹਨਾਂ ਕਿਹਾ ਕਿ ਜਿਹਨਾ ਔਰਤਾਂ ਦਾ ਘਰ ਦਾ ਗੁਜ਼ਾਰਾ ਮਨਰੇਗਾ ਕਰਕੇ ਚੱਲਦਾ ਸੀ, ਇਸ ਵਕਤ ਉਹਨਾਂ ਦੀ ਹਾਲਤ ਬਹੁਤ ਹੀ ਮਾੜੀ ਹੈ | ਕਿਉਂਕਿ ਕੰਮ ਪਿਛਲੇ ਲੰਬੇ ਸਮੇਂ ਤੋਂ ਬੰਦ ਪਿਆ ਹੈ | ਉਹਨਾਂ ਨੇ ਇਹ ਵੀ ਕਿਹਾ ਕਿ ਬਹੁਤ ਸਾਰੇ ਪਿੰਡਾਂ ਵਿੱਚ ਮਜ਼ਦੂਰਾਂ ਤੋਂ ਪਿਛਲੀ ਬਰਸਾਤ ਦੇ ਮੌਸਮ ਵਿੱਚ ਜਦੋਂ ਬੰਨ ਟੁੱਟਣ ਦਾ ਖਦਸ਼ਾ ਸੀ ਉਸ ਸਮੇਂ ਮਜ਼ਦੂਰਾਂ ਤੋਂ ਬੰਨ ਦੇ ਉੱਪਰ ਕੰਮ ਕਰਵਾਇਆ ਗਿਆ ਸੀ ਤੇ ਇਹ ਭਰੋਸਾ ਦਵਾਇਆ ਗਿਆ ਸੀ ਕਿ ਤੁਸੀਂ ਬਿਨਾਂ ਮਾਸਟਰੋਲ ਤੋਂ ਕੰਮ ਕਰੋ ਤੁਹਾਨੂੰ ਇਸ ਦੇ ਪੈਸੇ ਦਿੱਤੇ ਜਾਣਗੇ ਪਰ ਅਜੇ ਤੱਕ ਮਜ਼ਦੂਰਾਂ ਨੂੰ ਉਹਨਾਂ ਦੇ ਕੀਤੇ ਗਏ ਕੰਮ ਦੇ ਪੈਸੇ ਨਹੀਂ ਮਿਲੇ | ਉਹਨਾਂ ਕਿਹਾ ਕਿ ਉਹਨਾਂ ਨੂੰ ਉਹਨਾਂ ਦੇ ਕੀਤੇ ਗਏ ਰੁਜ਼ਗਾਰ ਦੇ ਪੈਸੇ ਦਿੱਤੇ ਜਾਣ | ਇਸ ਤੋਂ ਇਲਾਵਾ ਹੁਣ ਵੀ ਬਹੁਤ ਸਾਰੇ ਪਿੰਡਾਂ ਵਿੱਚ ਨਹਿਰ ਦਾ ਕੰਮ ਠੇਕੇ 'ਤੇ ਦੇ ਕੇ ਕਰਵਾਇਆ ਗਿਆ ਹੈ ਜਿਸ ਦੇ ਵੀ ਮਜ਼ਦੂਰਾਂ ਨੂੰ ਪੈਸੇ ਨਹੀਂ ਦਿੱਤੇ ਗਏ | ਇਹ ਵੀ ਮਜ਼ਦੂਰਾਂ ਨਾਲ ਇੱਕ ਬਹੁਤ ਵੱਡਾ ਧੱਕਾ ਕੀਤਾ ਗਿਆ ਹੈ ਕਿ ਉਹਨਾਂ ਤੋਂ ਕੰਮ ਕਰਵਾ ਕੇ ਉਸ ਤੋਂ ਬਾਅਦ ਕੋਈ ਵੀ ਪੈਸਾ ਉਹਨਾਂ ਦੇ ਖਾਤੇ ਵਿੱਚ ਨਹੀਂ ਪਾਇਆ ਗਿਆ ਹੈ | ਇਸ ਮੌਕੇ ਮੀਤ ਪ੍ਰਧਾਨ ਸੁਰਿੰਦਰ ਮੀਰਪੁਰੀ, ਸਤਨਾਮ ਸਿੰਘ ਲਾਡੀ, ਸੁਰਿੰਦਰ ਸਿੰਘ ਸ਼ਿੰਦਾ, ਕੁਲਵਿੰਦਰ ਗੋਹਲੜੋ, ਬਲਦੇਵ ਬਗੌਰਾਂ ਨੇ ਇਹ ਮੰਗ ਕਰਦੇ ਹੋਏ ਕਿਹਾ ਕਿ ਜੇਕਰ ਕਿਸੇ ਪਿੰਡ ਦੇ ਪੈਸੇ ਨਹੀਂ ਬਚੇ ਹਨ ਤਾਂ ਉਨਾਂ ਸਮਾਂ ਮਜ਼ਦੂਰਾਂ ਨੂੰ ਉਹਨਾਂ ਦਾ ਬੇਰੁਜ਼ਗਾਰ ਭੱਤਾ ਦਿੱਤਾ ਜਾਵੇ | ਕਿਉਂਕਿ ਕਾਨੂੰਨ ਮੁਤਾਬਕ ਜੇਕਰ 15 ਦਿਨਾਂ ਦੇ ਅੰਦਰ-ਅੰਦਰ ਮਜ਼ਦੂਰਾਂ ਨੂੰ ਕੋਈ ਕੰਮ ਨਹੀਂ ਮਿਲਦਾ ਤਾਂ ਉਹਨਾਂ ਨੂੰ ਬੇਰੁਜ਼ਗਾਰੀ ਭੱਤਾ ਦਿੱਤਾ ਜਾਣਾ ਚਾਹੀਦਾ ਹੈ | ਇਹਨਾਂ ਮੰਗਾਂ ਤੋਂ ਇਲਾਵਾ ਆਗੂਆਂ ਨੇ ਕਿਹਾ ਕਿ ਜਲਦ ਤੋਂ ਜਲਦ ਪਿੰਡਾਂ ਵਿੱਚ ਸਰਵੇ ਕਰਾ ਕੇ ਇਜਲਾਸ ਕਰਾ ਕੇ ਨਵੇਂ ਕਾਨੂੰਨਾਂ ਤਹਿਤ ਕੰਮ ਸ਼ੁਰੂ ਕੀਤਾ ਜਾਵੇ ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਆਉਣ ਵਾਲੇ ਸਮੇਂ ਵਿੱਚ ਪੇਂਡੂ ਮਜ਼ਦੂਰ ਯੂਨੀਅਨ ਤਿੱਖਾ ਸੰਘਰਸ਼ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਧਰਮ ਸਿੰਘ ਦੀ ਬਰਸੀ ਮੌਕੇ ਗੁਰਮਤਿ ਸਮਾਗਮ ਅਗਲੀ ਖ਼ਬਰ ਜੂਨੀਅਰ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ 'ਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24