23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਵਪਾਰੀਆਂ ਦੀ ਸੁਰੱਖਿਆ ਤੇ ਸੁਖਾਵੇਂ ਕਾਰੋਬਾਰੀ ਮਾਹੌਲ ਲਈ ਪੁਲਿਸ ਵਚਨਬੱਧ-ਡੀ. ਐਸ. ਪੀ. ਰੰਧਾਵਾ

Ad Position 21
No active advertisement
ਅਜੀਤ ਡੈਸਕ 12-06-2026
ਬੰਗਾ, 11 ਜੂਨ (ਧਰਮਵੀਰ ਪਾਲ)-ਟਰੇਡ ਕਮਿਸ਼ਨ ਬੰਗਾ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਬੰਗਾ ਵਿਖੇ ਪੁਲਿਸ-ਪਬਲਿਕ ਮੀਟਿੰਗ ਕੀਤੀ, ਜਿਸ ਵਿਚ ਵਪਾਰੀਆਂ ਨਾਲ ਸੰਬੰਧਤ ਮਸਲਿਆਂ, ਕਾਨੂੰਨ-ਵਿਵਸਥਾ ਦੀ ਸਥਿਤੀ ਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀ. ਐਸ. ਪੀ. ਹਰਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਪੁਲਿਸ ਵਪਾਰੀਆਂ ਦੀ ਸੁਰੱਖਿਆ ਤੇ ਉਨ੍ਹਾਂ ਨੂੰ ਬਿਹਤਰ ਕਾਰੋਬਾਰੀ ਮਾਹੌਲ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਵਪਾਰੀ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਜਾਂ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੁਲਿਸ ਲਗਾਤਾਰ ਯਤਨਸ਼ੀਲ ਹੈ | ਡੀ. ਐਸ. ਪੀ. ਰੰਧਾਵਾ ਨੇ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਅਤੇ ਖ਼ਾਸ ਕਰਕੇ ਵਪਾਰਕ ਵਰਗ ਨਾਲ ਸੁਚੱਜਾ ਵਿਵਹਾਰ ਕੀਤਾ ਜਾਵੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਡਰ ਜਾਂ ਭੈਅ ਤੋਂ ਬਿਨਾ ਆਪਣਾ ਕਾਰੋਬਾਰ ਕਰਨ ਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ | ਇਸ ਮੌਕੇ ਟਰੇਡ ਕਮਿਸ਼ਨ ਬੰਗਾ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀ ਭਲਾਈ ਤੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਕਈ ਲੋਕ-ਹਿਤੈਸ਼ੀ ਯੋਜਨਾਵਾਂ ਅਤੇ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਵਪਾਰੀ ਵਰਗ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਵਿਕਾਸ ਦੀ ਇਸ ਪ੍ਰਕਿਰਿਆ ਵਿਚ ਆਪਣਾ ਯੋਗਦਾਨ ਪਾਉਣ | ਮੀਟਿੰਗ ਦੌਰਾਨ ਵਪਾਰੀਆਂ ਨੇ ਵੀ ਆਪਣੇ ਵਿਚਾਰ ਤੇ ਸੁਝਾਅ ਸਾਂਝੇ ਕੀਤੇ, ਜਿਨ੍ਹਾਂ ਨੂੰ ਪੁਲਿਸ ਤੇ ਟਰੇਡ ਕਮਿਸ਼ਨ ਦੇ ਅਧਿਕਾਰੀਆਂ ਵਲੋਂ ਗੰਭੀਰਤਾ ਨਾਲ ਸੁਣਿਆ | ਇਸ ਮੌਕੇ ਦੀਪਕ ਘਈ, ਡਿੰਪਲ ਘਈ, ਰਾਕੇਸ਼ ਕੁਮਾਰ, ਜਤਿੰਦਰ ਤੇ ਵੱਖ-ਵੱਖ ਥਾਣਿਆਂ ਦੇ ਮੁਲਾਜ਼ਮ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਰਾ ਪੈਨ ਪਟਿਆਲਾ ਡੀ. ਐਸ. ਪੀ. ਦੇ ਹੱਥ ਵਿਚ ਡੰਡੇ ਦੇ ਰੂਪ ਵਿਚ ਨਜ਼ਰ ਆਇਆ : ਆਗੂ ਅਗਲੀ ਖ਼ਬਰ ਮੌਜੂਦਾ ਸਰਕਾਰ ਹਰ ਫਰੰਟ 'ਤੇ ਹੋ ਰਹੀ ਹੈ ਫੇਲ੍ਹ ਸਾਬਤ-ਤਰਸੇਮ ਚੰਦਿਆਣੀ
Ad Position 24