22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਡੀ. ਸੀ. ਵਲੋਂ ਜ਼ਿਲ੍ਹਾ ਪੱਧਰੀ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 12-06-2026
ਨਵਾਂਸ਼ਹਿਰ, 11 ਜੂਨ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪੱਧਰੀ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਕਰਵਾਈ ਗਈ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਦੀਆਂ ਹਦਾਇਤਾਂ ਤੇ ਮੈਨੂਅਲ ਸਕਵੈਜਰ ਐਕਟ 2013 ਦੀ ਪਾਲਣਾਂ ਨੂੰ ਯਕੀਨੀ ਬਣਾਉਣ | ਮੀਟਿੰਗ ਵਿਚ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਰਵਿੰਦਰ ਪਾਲ ਸਿੰਘ ਸੰਧੂ ਨੇ ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਤੇ ਗੈਰ ਸਰਕਾਰੀ ਮੈਂਬਰਾਂ ਨੂੰ ਮੈਨੂਅਲ ਸਕਵੈਜਰ ਐਕਟ, 2013 ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਐਕਟ ਤਹਿਤ ਮਲੀਨ ਕਿੱਤਾ ਕਰਨ ਵਾਲੇ ਮਜ਼ਦੂਰਾਂ ਦੀ ਭਾਲ ਕਰਕੇ ਉਨ੍ਹਾਂ ਨੂੰ ਇਸ ਕੰਮ ਤੋਂ ਨਿਜਾਤ ਦਿਵਾਉਣਾ | ਇਸ ਐਕਟ ਤਹਿਤ ਭਾਰਤ ਸਰਕਾਰ ਵਲੋਂ 1 ਫਰਵਰੀ 2024 ਦੀਆਂ ਗਾਈਡਲਾਈਨਜ਼ ਅਨੁਸਾਰ ਜ਼ਿਲ੍ਹਾ ਪੱਧਰੀ ਸਰਵੇ ਕਮੇਟੀ ਵੀ ਗਠਿਤ ਕੀਤੀ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਲੋਕਲ ਬਾਡੀ ਵਿਭਾਗ ਵਲੋਂ ਜ਼ਿਲ੍ਹੇ ਅੰਦਰ ਮੈਨੂੰਅਲ ਸਕਵੈਜਰ ਸੰਬੰਧੀ ਸਰਵੇ ਕਰਵਾਇਆ ਗਿਆ ਸੀ, ਜਿਸ ਸੰਬੰਧੀ ਵੱਖ-ਵੱਖ ਕਾਰਜ ਸਾਧਕ ਅਫਸਰਾਂ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਵਲੋਂ ਨਿੱਲ ਰਿਪੋਰਟ ਭੇਜੀ ਗਈ ਸੀ | ਇਸ ਰਿਪੋਰਟ ਦੇ ਸਨਮੁੱਖ ਡਿਪਟੀ ਕਮਿਸ਼ਨਰ ਵਲੋਂ ਸ਼ਹੀਦ ਭਗਤ ਸਿੰਘ ਨਗਰ ਨੂੰ ਮੈਨੂੰਅਲ ਸਕਵੈਜਰ ਮੁਕਤ ਜ਼ਿਲ੍ਹਾ ਘੋਸ਼ਿਤ ਕੀਤਾ ਗਿਆ ਸੀ ਤੇ ਜਿਸ ਦੀ ਰਿਪੋਰਟ ਨਮਸਤੇ ਪੋਰਟਲ 'ਤੇ ਵੀ ਅਪਲੋਡ ਕਰਦੇ ਹੋਏ ਇਸ ਦੀ ਸੂਚਨਾਂ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਨੂੰ ਵੀ ਭੇਜ ਦਿੱਤੀ ਗਈ ਸੀ | ਉਨ੍ਹਾਂ ਦੱਸਿਆ ਕਿ ਸਾਲ 2025-26 ਦੌਰਾਨ ਵੀ ਵੱਖ-ਵੱਖ ਕਾਰਜ ਸਾਧਕ ਅਫਸਰਾਂ ਤੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਵਲੋਂ ਮੈਨੁਅਲ ਸਕਵੈਜਰ ਸੰਬੰਧੀ ਰਿਪੋਰਟ ਨਿਲ ਪ੍ਰਾਪਤ ਹੋਈ ਹੈ | ਸਰਕਾਰ ਦੇ ਹੁਕਮਾਂ ਅਨੁਸਾਰ ਸਬ ਡਵੀਜਨ ਪੱਧਰ ਨਵਾਂਸ਼ਹਿਰ 'ਤੇ ਮਿਤੀ 10-06-2026 ਨੂੰ ਉੱਪ ਮੰਡਲ ਮੈਜਿਸਟ੍ਰੇਟ ਨਵਾਂਸ਼ਹਿਰ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਵਾਈ ਜਾ ਚੁੱਕੀ ਹੈ | ਡਿਪਟੀ ਕਮਿਸ਼ਨਰ ਵਲੋਂ ਇਸ ਤੋਂ ਬਾਅਦ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਤੇ ਅੰਤਿਚਾਰ ਰੋਕਥਾਮ ਐਕਟ 1989 ਤਹਿਤ ਜ਼ਿਲ੍ਹਾ ਪੱਧਰੀ ਵਿਜੀਲੈਂਸ ਤੇ ਮੈਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਪੁਲਿਸ ਵਿਭਾਗ ਦੁਆਰਾ ਪ੍ਰਾਪਤ ਐਟਰੋਸਿਟੀ ਐਕਟ ਤਹਿਤ ਦਰਜ ਕੇਸਾਂ ਦੀ ਸਮੀਖਿਆ ਕੀਤੀ ਗਈ | ਜਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫਸਰ ਨੇ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਕੁਲ 27 ਕੇਸ ਪ੍ਰਾਪਤ ਹੋਏ ਸਨ, ਜਿਸ ਵਿਚ ਕੇਸਾਂ ਦੀ ਮੌਜੂਦਾ ਸਥਿਤੀ ਦੇ ਸਨਮੁੱਖ 12 ਕੇਸਾਂ ਨੂੰ ਅਦਾਇਗੀ ਹਿੱਤ ਮੁੱਖ ਦਫਤਰ ਵਲੋਂ ਬਜਟ ਦੀ ਮੰਗ ਕੀਤੀ ਗਈ ਹੈ ਤੇ ਬਾਕੀ ਕੇਸਾਂ ਵਿਚ ਅਦਾਇਗੀ ਕਰਨ ਸੰਬੰਧੀ ਜ਼ਿਲ੍ਹਾ ਅਟਾਰਨੀ ਨਾਲ ਵੱਖਰੇ ਤੌਰ 'ਤੇ ਮੈਟਰ ਟੇਕਅਪ ਕਰਨ ਦੀ ਸਲਾਹ ਦਿੱਤੀ ਗਈ ਹੈ | ਮੀਟਿੰਗ ਵਿਚ ਸੁਭਮ ਪੰਕਜ ਤਹਿਸੀਲ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫਸਰ, ਅਮਨਦੀਪ ਸੋਧੀ ਡੀ. ਐਸ. ਪੀ., ਤੇਜਵੀਰ ਸਿੰਘ ਡਿਪਟੀ ਜ਼ਿਲ੍ਹਾ ਅਟਾਰਨੀ ਤੇ ਵਿਜੈ ਕੁਮਾਰ ਸੀਨੀਅਰ ਸਹਾਇਕ ਆਦਿ ਹੋਰ ਅਧਿਕਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ 11 ਜੂਨ ਦਾ ਦਿਨ ਨੂੰ ਪਟਵਾਰੀ ਹਮੇਸ਼ਾ ਯਾਦ ਰੱਖਣਗੇ-ਜਾਡਲੀ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਤੇ ਟੈਗੋਰ ਏ ਐਂਡ ਕੰਪਨੀ ਵਿਚਕਾਰ ਐਮ. ਓ. ਯੂ. ਦਾ ਅਗਲੇ ਤਿੰਨ ਸਾਲਾਂ ਲਈ ਨਵੀਨੀਕਰਨ
Ad Position 24