22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸੂਬੇ ਦੇ ਸੀਨੀਅਰ ਸੈਕੰਡਰੀ ਸਕੂਲਾਂ 'ਚ 60 ਫੀਸਦੀ ਸਕੂਲ ਬਿਨਾਂ ਪਿ੍ੰਸੀਪਲ

Ad Position 21
No active advertisement
ਅਜੀਤ ਡੈਸਕ 12-06-2026
ਜਾਡਲਾ, 11 ਜੂਨ (ਹਰਕੰਵਲ ਸਿੰਘ ਕੌਲਗੜ੍ਹ)-ਪੰਜਾਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਪਿ੍ੰਸੀਪਲਾਂ ਦੀਆਂ ਅੱਧੀਆਂ ਤੋਂ ਵੱਧ ਅਸਾਮੀਆਂ ਖਾਲੀ ਹੋਣ ਕਾਰਨ ਬੱਚਿਆਂ ਦੀ ਪੜ੍ਹਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ | ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਿਕਰਮ ਦੇਵ ਸਿੰਘ ਤੇ ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਔਜਲਾ ਅਤੇ ਚੰਦਰ ਸ਼ੇਖਰ ਔਲੀਆਪੁਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਖਾਲੀ ਪਈਆਂ ਪਿ੍ੰਸੀਪਲਾਂ ਦੀਆਂ ਅਸਾਮੀਆਂ ਨੂੰ ਤੁਰੰਤ ਭਰਿਆ ਜਾਵੇ ਤਾਂ ਜੋ ਸਕੂਲਾਂ ਦੀ ਕਾਰਗੁਜ਼ਾਰੀ ਤੇ ਵਿਦਿਆਰਥੀਆਂ ਦੀ ਪ੍ਰਭਾਵਿਤ ਹੋ ਰਹੀ ਪੜ੍ਹਾਈ ਦੀ ਸਾਰ ਲਈ ਜਾਵੇ | ਅਧਿਆਪਕ ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਇਸ ਸਮੇਂ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਮਨਜ਼ੂਰਸ਼ੁਦਾ 1,927 ਪਿ੍ੰਸੀਪਲਾਂ ਦੀਆਂ ਅਸਾਮੀਆਂ 'ਚੋਂ 1,100 ਤੋਂ ਵੱਧ ਅਸਾਮੀਆਂ ਖਾਲੀ ਪਈਆਂ ਹਨ | ਬਿਨਾਂ ਰੈਗੂਲਰ ਪਿ੍ੰਸੀਪਲਾਂ ਦੇ ਚੱਲ ਰਹੇ ਸਕੂਲਾਂ ਦਾ ਵਿੱਦਿਅਕ ਤੇ ਸਥਾਨਕ ਪ੍ਰਬੰਧ ਪ੍ਰਭਾਵਿਤ ਹੋ ਰਿਹਾ ਹੈ | ਸੀਨੀਅਰ ਅਧਿਆਪਕਾਂ ਜਾਂ ਦੂਸਰੇ ਨੇੜਲੇ ਸਕੂਲ ਮੁਖੀਆਂ ਨੂੰ ਵਾਧੂ ਚਾਰਜ ਦੇ ਕੇ ਕੰਮ ਚਲਾਇਆ ਜਾ ਰਿਹਾ ਹੈ | ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਆਗੂਆਂ ਨੇ ਦੱਸਿਆ ਕਿ ਪਿ੍ੰਸੀਪਲ ਸਕੂਲ ਪ੍ਰਬੰਧ ਦੀ ਰੀੜ੍ਹ ਦੀ ਹੱਡੀ ਹੁੰਦਾ ਹੈ | ਸਕੂਲ ਮੁਖੀ ਦੀ ਗੈਰ-ਹਾਜ਼ਰੀ ਕਾਰਨ ਪ੍ਰਸ਼ਾਸਕੀ ਫੈਸਲੇ, ਅਕਾਦਮਿਕ ਨਿਗਰਾਨੀ ਤੇ ਅਨੁਸ਼ਾਸਨ ਨਾਲ ਜੁੜੇ ਕੰਮ ਪ੍ਰਭਾਵਿਤ ਹੋ ਰਹੇ ਹਨ | ਇਸ ਨਾਲ ਸਕੂਲਾਂ ਦੀ ਕਾਰਗੁਜ਼ਾਰੀ 'ਤੇ ਨਕਾਰਾਤਮਕ ਅਸਰ ਪੈ ਰਿਹਾ ਹੈ | ਅਧਿਆਪਕ ਜਥੇਬੰਦੀ ਨੇ ਸਰਕਾਰ ਨੂੰ ਯਾਦ ਦਿਵਾਇਆ ਕਿ ਪਹਿਲਾਂ ਵੀ ਪਿ੍ੰਸੀਪਲਾਂ ਦੀਆਂ ਅਸਾਮੀਆਂ ਭਰਨ ਲਈ ਤਰੱਕੀ ਕੋਟਾ ਵਧਾਉਣ ਤੇ ਨਿਯਮਾਂ ਵਿੱਚ ਸੋਧ ਕਰਨ ਦੇ ਫੈਸਲੇ ਲਏ ਗਏ ਸਨ ਪਰ ਅਜੇ ਵੀ ਵੱਡੀ ਗਿਣਤੀ ਵਿਚ ਅਸਾਮੀਆਂ ਖਾਲੀ ਹਨ | ਉਨ੍ਹਾਂ ਨੇ ਮੰਗ ਕੀਤੀ ਹੈ ਕਿ ਤਰੱਕੀਆਂ ਤੇ ਭਰਤੀਆਂ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆ ਕੇ ਸਕੂਲਾਂ ਨੂੰ ਪੱਕੇ ਪਿ੍ੰਸੀਪਲ ਮੁਹੱਈਆ ਕਰਵਾਏ ਜਾਣ |
Ad Position 22
No active advertisement
ਪਿਛਲੀ ਖ਼ਬਰ ਕਲੇਰਾਂ ਵਿਖੇ ਅੱਠ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਸਫਲਤਾ ਪੂਰਵਕ ਸਮਾਪਤ ਅਗਲੀ ਖ਼ਬਰ ਵਾਤਾਵਰਨ ਬਚਾਓ ਮੁਹਿੰਮ ਤਹਿਤ ਇੰਜੀ. ਗੋਪਾਲ ਕਿ੍ਸ਼ਨ ਬੀਸਲਾ ਨੇ ਬੂਟੇ ਵੰਡੇ
Ad Position 24