22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਹੁਸ਼ਿਆਰਪੁਰ 'ਚ ਨਵਾਂ 'ਆਧਾਰ ਸੇਵਾ ਕੇਂਦਰ' ਖੋਲਿ੍ਹਆ

Ad Position 21
No active advertisement
ਅਜੀਤ ਡੈਸਕ 12-06-2026
ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ)-ਆਧਾਰ ਨਾਲ ਸੰਬੰਧਿਤ ਸੇਵਾਵਾਂ ਦੀ ਪਹੰੁਚ ਯੋਗਤਾ ਵਧਾਉਣ ਤੇ ਡਲਿਵਰੀ ਨੂੰ ਬਿਹਤਰ ਬਣਾਉਣ ਲਈ ਹੁਸ਼ਿਆਰਪੁਰ 'ਚ ਨੇੜੇ ਜੇ ਐਂਡ ਕੇ ਬੈਂਕ ਸੁਤਹਿਰੀ ਰੋਡ ਵਿਖੇ ਨਵਾਂ ਆਧਾਰ ਸੇਵਾ ਕੇਂਦਰ ਖੋਲਿ੍ਹਆ ਗਿਆ ਹੈ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਕੇਂਦਰ ਸ਼ਹਿਰ ਵਾਸੀਆਂ ਨੂੰ ਉਨ੍ਹਾਂ ਦੇ ਨਿਵਾਸ ਸਥਾਨ ਨੇੜੇ ਸੁਵਿਧਾਜਨਕ, ਕੁਸ਼ਲ ਅਤੇ ਪਾਰਦਰਸ਼ੀ ਆਧਾਰ ਸੇਵਾਵਾਂ ਪ੍ਰਦਾਨ ਕਰਨ ਦੇ ਚੱਲ ਰਹੇ ਯਤਨਾਂ ਦੇ ਹਿੱਸੇ ਵਜੋਂ ਸਥਾਪਿਤ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਆਧਾਰ ਸੇਵਾ ਕੇਂਦਰ ਯੂ. ਆਈ. ਡੀ. ਏ. ਆਈ. ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ, ਇਹ ਕੇਂਦਰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੈ ਤੇ ਰੋਜ਼ਾਨਾ ਵੱਡੀ ਗਿਣਤੀ ਵਿਚ ਨਿਵਾਸੀਆਂ ਦੀ ਸੇਵਾ ਕਰਨ ਲਈ ਤਿਆਰ ਕੀਤਾ ਗਿਆ ਹੈ, ਜ਼ਿਲ੍ਹਾ ਨਿਵਾਸੀ ਇਥੇ ਐਤਵਾਰ ਸਮੇਤ ਹਫ਼ਤੇ ਦੇ ਸਾਰੇ ਸੱਤ ਦਿਨ ਆਧਾਰ ਸੰਬੰਧੀ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਨਿਰਧਾਰਿਤ ਦਰਾਂ ਅਨੁਸਾਰ ਸੇਵਾ ਖਰਚੇ ਲਏ ਜਾਣਗੇ ਹਨ ਅਤੇ ਇਥੇ ਆਧਾਰ ਪਿ੍ੰਟ ਸੇਵਾਵਾਂ ਵੀ ਉਪਲਬਧ ਹਨ |
Ad Position 22
No active advertisement
ਪਿਛਲੀ ਖ਼ਬਰ ਸੇਵਾਮੁਕਤ ਕਰਮਚਾਰੀ ਯੂਨੀਅਨ ਨਗਰ ਨਿਗਮ ਦੀ ਮੀਟਿੰਗ ਅਗਲੀ ਖ਼ਬਰ 4 ਲੱਖ 90 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24