ਗੜ੍ਹਦੀਵਾਲਾ, 11 ਜੂਨ (ਚੱਗਰ)-ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਪਿੰਡ ਗਾਲੋਵਾਲ ਵਿਖੇ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪਿੰਡ ਦੀ ਪੰਚਾਇਤ ਨੂੰ ਗੰਦੇ ਪਾਣੀ ਦੀ ਨਿਕਾਸੀ ਲਈ 4 ਲੱਖ ਰੁਪਏ ਦਾ ਚੈੱਕ ਭੇਟ ਕੀਤਾ | ਇਸ ਤੋਂ ਪਹਿਲਾਂ ਪਿੰਡ ਵਾਸੀਆਂ ਨੇ ਵਿਧਾਇਕ ਗਿੱਲ ਦਾ ਸ਼ਾਨਦਾਰ ਸਵਾਗਤ ਕਰਦਿਆਂ ਉਨ੍ਹਾਂ ਵਲੋਂ ਇਲਾਕੇ ਅੰਦਰ ਕਰਵਾਏ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਇਸ ਮੌਕੇ ਲੋਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਤੇ ਪਿੰਡ ਦੀ ਪੰਚਾਇਤ ਵਲੋਂ ਪਿੰਡ ਦੀਆਂ ਰੱਖੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਮਿੰਟੂ, ਮਨਜਿੰਦਰ ਸਿੰਘ ਝੰਬੋਵਾਲ ਸੰਮਤੀ ਮੈਂਬਰ, ਸਰਪੰਚ ਸੁਰਿੰਦਰ ਕੌਰ, ਅੰਕੁਸ਼ ਮਸਤੀਵਾਲ, ਮਲਕੀਤ ਸਿੰਘ ਧਰਮਕੋਟ, ਬਲਵਿੰਦਰ ਸਿੰਘ ਸਰਹਾਲਾ, ਦਿਲਬਾਗ ਸਿੰਘ ਬੈਰਮਪੁਰ, ਆਸੀ ਬਾਹਗਾ ਆਦਿ ਸਮੇਤ ਪਿੰਡ ਵਾਸੀ ਹਾਜ਼ਰ ਸਨ |