02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤੀ ਜਾ ਸਕਦੀ ਰਜਿਸਟ੍ਰੇਸ਼ਨ -ਡੀ. ਸੀ.

Ad Position 21
No active advertisement
ਅਜੀਤ ਡੈਸਕ 13-06-2026
ਨਵਾਂਸ਼ਹਿਰ, 12 ਜੂਨ (ਜਸਬੀਰ ਸਿੰਘ ਨੂਰਪੁਰ)-ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ �ਲਖ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਵਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਬੱਚਿਆਂ ਨੇ ਅਸਾਧਾਰਣ ਉਪਲੱਬਧੀਆਂ ਹਾਸਿਲ ਕੀਤੀਆ ਹੋਣ। ਉਹ ਅਸਾਧਾਰਣ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਤੇ ਤਰਨਾਲੋਜੀ, ਵਾਤਾਵਰਨ, ਕਲਾ ਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿਚ, ਜੋ ਕਿ ਰਾਸ਼ਟਰੀ ਪੱਧਰ ‘ਤੇ ਮਾਨਤਾ ਦੇ ਹੱਕਦਾਰ ਹਨ, ਜੋ ਬੱਚੇ ਭਾਰਤ ਦੇ ਨਾਗਰਿਕ ਹਨ ਤੇ 18 ਸਾਲ ਤੱਕ ਦੀ ਉਮਰ ਦੇ ਹਨ। ਉਨ੍ਹਾਂ ਨੇ ਦੱਸਿਆ ਕਿ ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਵੈਬਸਾਇਟ ‘ਤੇ ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ। ਵੈਬਸਾਇਟ ਤੇ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 31 ਜੁਲਾਈ 2026 ਤੱਕ ਹੈ। ਐਵਾਰਡ ਵਿਚ ਇਕ ਤਗਮਾ ਤੇ ਪ੍ਰਸ਼ਸ਼ਾ ਪੱਤਰ ਹੁੰਦਾ ਹੈ, ਜੋ ਕਿ ਪ੍ਰਧਾਨ ਮੰਤਰੀ ਵਲੋਂ ਦਿੱਤਾ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਹੈ ਕਿ ਇਹ ਪੁਰਸਕਾਰ ਪਹਿਲਾ ਰਾਸ਼ਟਰੀ ਪੁਰਸਕਾਰ ਹੈ ਇਸ ਲਈ ਜ਼ਿਲ੍ਹੇ ਦੇ ਅਜਿਹੇ ਬੱਚਿਆ ਦਾ ਰਜਿਸਟ੍ਰੇਸ਼ਨ ਕਰਵਾਈਆ ਜਾਵੇ ਤਾਂ ਜੋ ਇਨ੍ਹਾਂ ਬੱਚਿਆਂ ਨੂੰ ਇਕ ਵੱਖਰੀ ਪਹਿਚਾਣ ਮਿਲ ਸਕੇ। ਉਨਾਂ ਕਿਹਾ ਕਿ ਵਧੇਰੀ ਜਾਣਕਾਰੀ ਲਈ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਸਪੰਰਕ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ 4 ਦਿਨ ਬੰਦ ਰਹੇਗੀ ਬਲਾਚੌਰ ਦੀ ਮੋਬਾਈਲ ਮਾਰਕੀਟ ਅਗਲੀ ਖ਼ਬਰ ਦਾ ਨੌਰਵੁੱਡ ਸਕੂਲ ਚਾਹਲ ਦੇ ਵਿਦਿਆਰਥੀਆਂ ਨੇ ਇਤਿਹਾਸਕ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਲਿਆ ਆਨੰਦ
Ad Position 24
No active advertisement