02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਘਰੇਲੂ ਐਲ. ਪੀ. ਜੀ. ਗੈਸ ਸਿਲੰਡਰ ਮਹਿੰਗਾ ਹੋਣ ਨਾਲ ਲੋਕਾਂ ਦੀਆਂ ਚਿੰਤਾਵਾਂ ਵਧੀਆਂ

Ad Position 21
No active advertisement
ਅਜੀਤ ਡੈਸਕ 13-06-2026
ਜਾਡਲਾ, 12 ਜੂਨ (ਹਰਕੰਵਲ ਸਿੰਘ ਕੌਲਗੜ੍ਹ)-ਘਰੇਲੂ ਐਲ. ਪੀ. ਜੀ. ਗੈਸ ਸਿਲੰਡਰ ਦੀ ਕੀਮਤ ਵਿਚ ਵਾਧੇ ਨੇ ਆਮ ਤੇ ਮੱਧ ਵਰਗ ਦੇ ਪਰਿਵਾਰਾਂ ਦੀਆਂ ਚਿੰਤਾਵਾਂ ਹੋਰ ਵਧਾ ਦਿੱਤੀਆਂ ਹਨ। ਵੱਧ ਰਹੀ ਮਹਿੰਗਾਈ ਦੇ ਦੌਰ ਵਿਚ ਰਸੋਈ ਦਾ ਖਰਚਾ ਪਹਿਲਾਂ ਹੀ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦਾ ਜਾ ਰਿਹਾ ਹੈ, ਹੁਣ ਗੈਸ ਸਿਲੰਡਰ ਮਹਿੰਗਾ ਹੋਣ ਕਾਰਨ ਘਰੇਲੂ ਬਜਟ ‘ਤੇ ਹੋਰ ਬੋਝ ਪੈ ਗਿਆ ਹੈ। ਇਸ ਸੰਬੰਧੀ ਮਹਿਲਾ ਸੈਲਫ ਗਰੁੱਪ ਦੀ ਪ੍ਰਧਾਨ ਮਮਤਾ ਰਾਣੀ ਨੇ ਕਿਹਾ ਕਿ ਹਰ ਵਿਅਕਤੀ ਦਿਨ-ਰਾਤ ਮਿਹਨਤ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਹੈ, ਪਰ ਲਗਾਤਾਰ ਵੱਧ ਰਹੀ ਮਹਿੰਗਾਈ ਨੇ ਘਰ ਦਾ ਬਜਟ ਪੂਰੀ ਤਰ੍ਹਾਂ ਵਿਗਾੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਤੋਂ ਲੈ ਕੇ ਰਸੋਈ ਦੇ ਸਾਮਾਨ ਤੱਕ ਹਰ ਚੀਜ਼ ਮਹਿੰਗੀ ਹੋ ਚੁੱਕੀ ਹੈ। ਹੁਣ ਗੈਸ ਸਿਲੰਡਰ ਦੀ ਕੀਮਤ ਵਿਚ ਵਾਧਾ ਲੋਕਾਂ ਲਈ ਇਕ ਹੋਰ ਵੱਡਾ ਝੱਟਕਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤਾਂ ਸਿਲੰਡਰ ਵੀ ਸੋਚ-ਸਮਝ ਕੇ ਵਰਤਣਾ ਪੈਂਦਾ ਹੈ। ਪਹਿਲਾਂ ਹੀ ਘਰ ਦਾ ਖਰਚਾ ਚਲਾਉਣਾ �ਖਾ ਸੀ, ਉੱਪਰੋਂ ਗੈਸ ਦੇ ਰੇਟ ਵਧਣ ਕਾਰਨ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਵਾਧੇ ਦਾ ਸਭ ਤੋਂ ਵੱਧ ਅਸਰ ਮੱਧ ਵਰਗ ਤੇ ਗਰੀਬ ਪਰਿਵਾਰਾਂ ‘ਤੇ ਪੈ ਰਿਹਾ ਹੈ। ਉਨ੍ਹਾਂ ਕੇਂਦਰ ਦੀ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਮਹਿੰਗਾਈ ਨੂੰ ਕਾਬੂ ਕਰਨ ਲਈ ਠੋਸ ਕਦਮ ਚੁੱਕੇ ਜਾਣ।
Ad Position 22
No active advertisement
ਪਿਛਲੀ ਖ਼ਬਰ ਸ਼ੁਕਾਰ ਵਲੋਂ ਜ਼ਿਲ੍ਹਾ ਅਕਾਲੀ ਜਥੇ ਦੀ ਪਹਿਲੀ ਸੂਚੀ ਜਾਰੀ ਅਗਲੀ ਖ਼ਬਰ ਡਾ. ਅੰਬੇਡਕਰ ਇਨਾਮੀ ਪ੍ਰਤੀਯੋਗਤਾ ਦੀਆਂ ਪੁਸਤਕਾਂ ਛਪ ਕੇ ਤਿਆਰ-ਡਾ. ਕਸ਼ਮੀਰ ਚੰਦ
Ad Position 24
No active advertisement