30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਬਾਲ ਮਜ਼ਦੂਰੀ ਸੰਬੰਧੀ ਜਾਗਰੂਕਤਾ ਸੈਮੀਨਾਰ

Ad Position 21
No active advertisement
ਅਜੀਤ ਡੈਸਕ 14-06-2026
ਨਵਾਂਸ਼ਹਿਰ, 13 ਜੂਨ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵਲੋਂ ਬਾਲ ਮਜ਼ਦੂਰੀ ਵਿਰੋਧੀ ਵਿਸ਼ਵ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਦੀਆਂ ਹਦਾਇਤਾਂ ਤਹਿਤ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਜਤਿੰਦਰ ਪਾਲ ਸਿੰਘ ਖੁਰਮੀ ਤੇ ਸਿਵਲ ਜੱਜ (ਸੀਨੀਅਰ ਡੀਵੀਜ਼ਨ)/ ਸੀ.ਜੇ.ਐਮ-ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਡਾ. ਅਮਨਦੀਪ ਦੇ ਨਿਰਦੇਸ਼ਾਂ ਤਹਿਤ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪਿੰਡ ਉਸਮਾਨਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਬਾਲ ਮਜ਼ਦੂਰੀ ਵਿਰੋਧੀ ਵਿਸ਼ਵ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ। ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਵਕੀਲ ਜਸ਼ਨਦੀਪ ਤੇ ਪੈਰਾ ਲੀਗਲ ਵਲੰਟੀਅਰਜ਼ ਵਾਸਦੇਵ ਪਰਦੇਸੀ, ਕਸ਼ਮੀਰ ਵਲੋਂ ‘ਆ� ਆਪਣੇ ਵਾਅਦਿਆਂ ‘ਤੇ ਅਮਲ ਕਰੀਏ ਬਾਲ ਮਜ਼ਦੂਰੀ ਖਤਮ ਕਰੀਏ’ ਤਹਿਤ ਪਿੰਡ ਵਾਸੀਆਂ ਨੂੰ ਸੰਵਿਧਾਨਕ ਤੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਗਿਆ। ਦੱਸਿਆ ਕਿ ‘ਬਾਲ ਮਜ਼ਦੂਰੀ (ਰੋਕਥਾਮ ਤੇ ਨਿਯਮਨ) ਸੋਧ ਐਕਟ 2016’ ਅਨੁਸਾਰ 14 ਸਾਲ ਤੋਂ ਘੱਟ ਉਮਰ ਦੇ ਬੱਚੇ ਤੋਂ ਕਿਸੇ ਵੀ ਕਿੱਤੇ ਵਿੱਚ ਕੰਮ ਕਰਵਾਉਣਾ ਕਾਨੂੰਨੀ ਅਪਰਾਧ ਹੈ। ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਕੋਈ ਬੱਚਾ ਮਜ਼ਦੂਰੀ ਕਰਦਾ ਦਿਖੇ ਤਾਂ ਤੁਰੰਤ ਚਾਈਲਡ ਹੈਲਪਲਾਈਨ 1098 ‘ਤੇ ਸੂਚਿਤ ਕਰਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਨਵਾਂਸ਼ਹਿਰ ਜ਼ਿਲੇ ਦਾ ਪ੍ਰਭਜੋਤ ਸਿੰਘ ਰਾਹੋਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸੁਰਿੰਦਰ ਕੁਮਾਰ ਭੂੰਬਲਾ ਹਲਕਾ ਬਲਾਚੌਰ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਪ੍ਰਧਾਨ ਨਿਯੁਕਤ
Ad Position 24