05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਹਵਾ ਤੇ ਪਾਣੀ ਦਾ ਪ੍ਰਦੂਸ਼ਣ ਮਨੁੱਖੀ ਜਾਨਾਂ ਅਤੇ ਕੁਦਰਤ ਨਾਲ ਕਰ ਰਿਹਾ ਖਿਲਵਾੜ-ਸਾਂਝਾ ਕਿਸਾਨ ਮਜ਼ਦੂਰ ਮੋਰਚਾ

Ad Position 21
No active advertisement
ਅਜੀਤ ਡੈਸਕ 15-06-2026

ਕਾਠਗੜ੍ਹ, 14 ਜੂਨ (ਹਰਸਿਮਰਨ ਜੋਤ ਸਿੰਘ ਕਲੇਰ)-ਸਾਂਝਾ ਕਿਸਾਨ ਮਜ਼ਦੂਰ ਮੋਰਚਾ ਸਬੰਧਤ ਭਾਈ ਲਾਲੋ ਲੋਕ ਮੰਚ ਪੰਜਾਬ ਦੇ ਕਾਠਗੜ੍ਹ ਸਰਕਲ ਦੀ ਮੀਟਿੰਗ ਸਾਥੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ਕਰਦੇ ਹੋਏ ਸੂਬਾਈ ਆਗੂ ਸਾਥੀ ਕਰਨ ਸਿੰਘ ਰਾਣਾ ਨੇ ਦੱਸਿਆ ਕਿ ਮੀਟਿੰਗ ਨੇ ਫੈਕਟਰੀਆਂ ਵਲੋਂ ਫੈਲਾਏ ਜਾ ਰਹੇ ਹਵਾ ਪਾਣੀ ਦੇ ਪ੍ਰਦੂਸ਼ਣ ਅਤੇ ਇਲਾਕੇ ਦੇ ਹੋਰ ਮਸਲਿਆਂ ‘ਤੇ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ। ਮੀਟਿੰਗ ਨੇ ਚਿੰਤਾ ਪ੍ਰਗਟ ਕੀਤੀ ਕਿ ਹਲਕਾ ਬਲਾਚੌਰ ਦੇ ਦੋ ਦਰਜਨ ਤੋਂ ਵੱਧ ਪਿੰਡ ਹਵਾ ਪਾਣੀ ਦੇ ਪ੍ਰਦੂਸ਼ਣ ਦੀ ਮਾਰ ਹੇਠ ਆ ਚੁੱਕੇ ਹਨ ਅਤੇ ਹੁਣ ਤੱਕ ਸੈਂਕੜੇ ਲੋਕ ਸਮੇਂ ਤੋਂ ਪਹਿਲਾਂ ਭਿਅੰਕਰ ਬਿਮਾਰੀਆਂ ਕਾਰਨ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ। ਇਸ ਖੇਤਰ ਵਿਚ ਲੱਗੀਆਂ ਫੈਕਟਰੀਆਂ ਦੇ ਪ੍ਰਬੰਧਕ ਪ੍ਰਦੂਸ਼ਣ ਦੇ ਨਿਯਮਾਂ ਤੇ ਕਾਨੂੰਨਾਂ ਦੀ ਘੋਰ ਉਲੰਘਣਾ ਕਰਦੇ ਹਨ। ਮੀਟਿੰਗ ਵਿਚ ਹੈਰਾਨੀ ਪ੍ਰਗਟ ਕੀਤੀ ਕੇ ਵੱਖ-ਵੱਖ ਪਾਰਟੀਆਂ ਦੇ ਪਿਛਲੇ 30 ਸਾਲਾਂ ਵਿਚ ਬਣੇ ਵਿਧਾਇਕਾਂ ਨੇ ਕਦੇ ਵੀ ਇਸ ਪ੍ਰਦੂਸ਼ਣ ਦੀ ਸਮੱਸਿਆ ਵੱਲ ਧਿਆਨ ਨਹੀਂ ਦਿੱਤਾ। ਮੀਟਿੰਗ ਨੇ ਸਮੂਹ ਜਥੇਬੰਦੀਆਂ, ਰਾਜਨੀਤਕ ਧਿਰਾਂ ਨੌ ਜਵਾਨਾਂ ਤੇ ਧਾਰਮਿਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਹਵਾ ਪਾਣੀ ਦੇ ਪ੍ਰਦੂਸ਼ਣ ਵਿਰੁੱਧ ਇਕਮੱਤ ਪ੍ਰਗਟ ਕਰਦੇ ਹੋਏ ਸੰਘਰਸ਼ਾਂ ਦੇ ਹਿੱਸੇਦਾਰ ਬਣਨ ਤਾਂ ਕਿ ਹਜ਼ਾਰਾਂ ਲੋਕਾਂ ਦੀ ਜਾਨ ਨਾਲ ਅਤੇ ਕੁਦਰਤ ਨਾਲ ਹੋ ਰਹੇ ਖਿਲਵਾੜ ਨੂੰ ਰੋਕਿਆ ਜਾ ਸਕੇ। ਇਸੇ ਤਰ੍ਹਾਂ ਮੀਟਿੰਗ ਵਿਚ ਕਾਠਗੜ੍ਹ ਦੇ ਉਜੜ ਰਹੇ ਸਿਹਤ ਕੇਂਦਰ, ਆਮ ਆਦਮੀ ਕਲੀਨਿਕ ਅਤੇ ਇਲਾਕੇ ਵਿੱਚ ਨਿਘਰ ਰਹੀ ਪਸ਼ੂਆਂ ਦੀ ਡਿਸਪੈਂਸਰੀਆਂ ਦੇ ਹਾਲ ‘ਤੇ ਵੀ ਖੁੱਲ ਕੇ ਵਿਚਾਰ ਚਰਚਾ ਹੋਈ। ਮੀਟਿੰਗ ਨੇ ਫੈਸਲਾ ਕੀਤਾ ਕਿ 21 ਜੂਨ ਨੂੰ ਦੁਪਹਿਰ 12 ਵਜੇ ਇਲਾਕੇ ਦੇ ਲੋਕਾਂ ਦੀ ਇਕ ਜ਼ਰੂਰੀ ਮੀਟਿੰਗ ਦਾਣਾ ਮੰਡੀ ਟੌਂਸਾ ਵਿਖੇ ਕੀਤੀ ਜਾਵੇਗੀ ਜਿਸ ਵਿਚ ਸ਼ਾਮਿਲ ਹੋਣ ਲਈ ਪੂਰੇ ਇਲਾਕੇ ਦੇ ਲੋਕਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।ਮੀਟਿੰਗ ਵਿਚ ਸਾਰੇ ਮਸਲਿਆਂ ‘ਤੇ ਖੁੱਲ੍ਹ ਕੇ ਵਿਚਾਰ ਹੋਣ ਤੋਂ ਬਾਅਦ ਅਗਲੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਕਰਨੈਲ ਸਿੰਘ ਭੱਲਾ, ਬੀਬੀ ਸ਼ਸ਼ੀ ਰਾਣਾ ਸਾਬਕਾ ਸਰਪੰਚ ਟੌਂਸਾ, ਮੋਹਨ ਸਿੰਘ ਪ੍ਰਧਾਨ, ਰੋਕੀ ਸਾਬਕਾ ਪੰਚ, ਪ੍ਰਤਾਪ ਰਾਣਾ, ਸਤਪਾਲ ਸਿੰਘ ਸਾਰੋਵਾਲ, ਵਿਨੋਦ ਚੋਪੜਾ, ਮੋਹਣ ਚੰਦ ਰਤੇਵਾਲ, ਮਨੋਹਰ ਲਾਲ ਤੇ ਜਸਪ੍ਰੀਤ ਸਿੰਘ ਬਾਜਵਾ ਐਡਵੋਕੇਟ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

Ad Position 22
No active advertisement
ਪਿਛਲੀ ਖ਼ਬਰ ਮਸੀਹ ਵੈੱਲਫ਼ੇਅਰ ਬੋਰਡ ਦਾ ਚੇਅਰਮੈਨ ਲੱਗਣ ’ਤੇ ਪਾਸਟਰ ਰਵੀ ਨੂੰ ਮਸੀਹ ਆਗੂਆਂ ਨੇ ਦਿੱਤੀਆਂ ਮੁਬਾਰਕਾਂ ਅਗਲੀ ਖ਼ਬਰ ਪਾਈਪ ਲਾਈਨ ਦੇ ਖੱਡੇ ਕਾਰਨ ਘਰਾਂ ਦਾ ਰਸਤਾ ਬੰਦ ਲੋਕ ਪ੍ਰੇਸ਼ਾਨ
Ad Position 24
No active advertisement