05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਮਸੀਹ ਵੈੱਲਫ਼ੇਅਰ ਬੋਰਡ ਦਾ ਚੇਅਰਮੈਨ ਲੱਗਣ ’ਤੇ ਪਾਸਟਰ ਰਵੀ ਨੂੰ ਮਸੀਹ ਆਗੂਆਂ ਨੇ ਦਿੱਤੀਆਂ ਮੁਬਾਰਕਾਂ

Ad Position 21
No active advertisement
ਅਜੀਤ ਡੈਸਕ 15-06-2026

ਰਾਹੋਂ, 14 ਜੂਨ (ਉਂਕਾਰ ਸਿੰਘ ਰਾਠੋਰ)-ਨਵਾਂਸ਼ਹਿਰ ਵਿਖੇ ਪਾਸਟਰ ਸਮੂਏਲ ਮਸੀਹ ਦੇ ਚਰਚ ਵਿਚ ਆਮ ਆਦਮੀ ਦੇ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਨੇ ਮਸੀਹ ਭਾਈਚਾਰੇ ਦੇ ਆਗੂਆਂ ਨਾਲ ਖਾਸ ਮੀਟਿੰਗ ਕੀਤੀ। ਮਸੀਹ ਆਗੂਆਂ ਨੇ ਮਸੀਹ ਭਾਈਚਾਰੇ ਦੀਆਂ ਜ਼ਰੂਰਤਾਂ ਦੇ ਬਾਰੇ ਹਲਕਾ ਇੰਚਾਰਜ ਨੂੰ ਜਾਣੂ ਕਰਵਾਇਆ ਤੇ ਉਨ੍ਹਾਂ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਨਵਾਂਸ਼ਹਿਰ ਜ਼ਿਲ੍ਹੇ ਦੇ ਅੰਦਰ ਮਸੀਹ ਭਾਈਚਾਰੇ ਨੂੰ ਇਕ ਕਬਰਸਤਾਨ ਦੀ ਜ਼ਰੂਰਤ ਹੈ ਅਤੇ ਉਹ ਆਸ ਕਰਦੇ ਹਨ ਕਿ 2027 ਦੀਆ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਦੀ ਇਹ ਮੰਗ ਪੂਰੀ ਕਰੇਗੀ। ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਨੇ ਕਿਹਾ ਕਿ ਜਲਦੀ ਮਸੀਹ ਭਾਈਚਾਰੇ ਨੂੰ ਕਬਰਸਤਾਨ ਅਲਾਟ ਕਰਵਾਇਆ ਜਾਵੇਗਾ। ਇਸ ਮੌਕੇ ‘ਤੇ ਪੰਜਾਬ ਸਰਕਾਰ ਵਲੋਂ ਨਵਾਂਸ਼ਹਿਰ ਜ਼ਿਲ੍ਹੇ ਲਈ ਨਿਯੁਕਤ ਕੀਤੇ ਮਸੀਹ ਵੈਲਫ਼ੇਅਰ ਬੋਰਡ ਦੇ ਚੇਅਰਮੈਨ ਪਾਸਟਰ ਰਵੀ ਵਿਸ਼ੇਸ਼ ਤੌਰ ‘ਤੇ ਪਹੁੰਚੇ। ਪਾਸਟਰ ਰਵੀ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਤੇ ਮਸੀਹ ਭਾਈਚਾਰੇ ਦੀਆ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣਗੇ। ਇਸ ਮੌਕੇ ਪੰਜਾਬ ਮਸੀਹ ਏਕਤਾ ਫਰੰਟ ਦੇ ਸੂਬਾ ਪ੍ਰਧਾਨ ਜਸਵਿੰਦਰ ਜੱਸੀ ਵੀ ਵਿਸ਼ੇਸ਼ ਤੌਰ ‘ਤੇ ਮੌਜ਼ੂਦ ਰਹੇ। ਉਹਨਾਂ ਨੇ ਕਿਹਾ ਕਿ ਪਾਸਟਰ ਰਵੀ ਇਕ ਮਿਹਨਤੀ ਤੇ ਇਮਾਨਦਾਰ ਮਸੀਹ ਆਗੂ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਪੰਜਾਬ ਮਸੀਹ ਏਕਤਾ ਫਰੰਟ ਦੇ ਚੇਅਰਮੈਨ ਵੀ ਹਨ ਅਤੇ ਹਮੇਸ਼ਾ ਮਸੀਹ ਭਾਈਚਾਰੇ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਂਦੇ ਹਨ ਤੇ ਉਨ੍ਹਾਂ ਨੂੰ ਮਸੀਹ ਵੈਲਫ਼ੇਅਰ ਬੋਰਡ ਦਾ ਚੇਅਰਮੈਨ ਲੱਗਣ ‘ਤੇ ਬਹੁਤ-ਬਹੁਤ ਮੁਬਾਰਕਾਂ ਅਤੇ ਪੰਜਾਬ ਸਰਕਾਰ ਦਾ ਵੀ ਧੰਨਵਾਦ, ਜਿਨ੍ਹਾਂ ਨੇ ਮਸੀਹ ਭਾਈਚਾਰੇ ਨੂੰ ਬਣਦਾ ਮਾਨ-ਸਨਮਾਨ ਦਿੱਤਾ। ਇਸ ਮੌਕੇ ਦੁਆਬਾ ਚੇਅਰਮੈਨ ਪਾਸਟਰ ਸਮੂਏਲ ਮਸੀਹ, ਪ੍ਰਧਾਨ ਪਾਸਟਰ ਸੁਰਿੰਦਰ, ਸੈਕਟਰੀ ਪਾਸਟਰ ਸੁਖਵਿੰਦਰ ਕਾਠਗੜ੍ਹ, ਪਾਸਟਰ ਛਿੰਦਾ ਮਸੀਹ, ਪਾਸਟਰ ਚਮਨ, ਪਾਸਟਰ ਸੁਰਿੰਦਰ ਬਹਿਰਾਮ, ਪਾਸਟਰ ਬਖਸ਼ੀਸ਼ ਆਦਿ ਮੌਜ਼ੂਦ ਸਨ।

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਘਾਗੋਂ ਗੁਰੂ ਕੀ ਵਿਖੇ ਸਾਲਾਨਾ ਜੋੜ ਮੇਲਾ ਅੱਜ-ਜੋਗਾ ਸਿੰਘ ਬਗਵਾਂਈ ਅਗਲੀ ਖ਼ਬਰ ਹਵਾ ਤੇ ਪਾਣੀ ਦਾ ਪ੍ਰਦੂਸ਼ਣ ਮਨੁੱਖੀ ਜਾਨਾਂ ਅਤੇ ਕੁਦਰਤ ਨਾਲ ਕਰ ਰਿਹਾ ਖਿਲਵਾੜ-ਸਾਂਝਾ ਕਿਸਾਨ ਮਜ਼ਦੂਰ ਮੋਰਚਾ
Ad Position 24
No active advertisement