05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਡਰੇਨੇਜ ਵਿਭਾਗ ਵਲੋਂ ਡਰੇਨਾਂ ਦੀ ਸਫਾਈ ਦਾ ਕੰਮ ਸ਼ੁਰੂ

Ad Position 21
No active advertisement
ਅਜੀਤ ਡੈਸਕ 15-06-2026

ਕਟਾਰੀਆਂ, 14 ਜੂਨ (ਪ੍ਰੇਮੀ ਸੰਧਵਾਂ)-ਝੋਨੇ ਦੀ ਲੁਆਈ ਦੇ ਮੱਦੇਨਜ਼ਰ ਡਰੇਨੇਜ਼ ਵਿਭਾਗ ਵਲੋਂ ਡਰੇਨਾਂ ਦੀ ਸਫ਼ਾਈ ਦਾ ਕੰਮ ਸ਼ੁਰੂ ਕਰ ਦਿੱਤਾ ਹੈ, ਜਿਸ ਕਾਰਨ ਕਿਸਾਨ ਖੁਸ਼ ਹਨ। ਕਿਉਂਕਿ ਡਰੇਨਾਂ ਦੀ ਸਫਾਈ ਨਾ ਹੋਣ ਕਾਰਨ ਪਿਛਲੇ ਸਾਲਾਂ ਦੌਰਾਨ ਭਾਰੀ ਮੀਂਹ ਨਾਲ ਡਰੇਨਾਂ ‘ਚ ਹੜ੍ਹ ਵਰਗੇ ਬਣੇ ਹਲਾਤਾਂ ਨੇ ਕਿਸਾਨਾਂ ਦਾ ਸੈਂਕੜੇ ਏਕੜ ਝੋਨੇ ਦੇ ਖੇਤਾਂ ਦਾ ਭਾਰੀ ਨੁਕਸਾਨ ਕਰ ਦਿੱਤਾ ਸੀ ਤੇ ਕਿਸਾਨਾਂ ਨੂੰ ਮੁੜ ਝੋਨੇ ਦੀ ਲੁਆਈ ਕਰਵਾਉਣੀ ਪਈ ਸੀ, ਜਿਸ ਕਾਰਨ ਕਿਸਾਨਾਂ ਨੂੰ ਲੱਖਾਂ ਦਾ ਆਰਥਿਕ ਘਾਟਾ ਝੱਲਣਾ ਪਿਆ। ਕਿਸਾਨਾਂ ਨੇ ਕਿਹਾ ਕਿ ਝੋਨੇ ਦੇ ਸੀਜਨ ਦੌਰਾਨ ਡਰੇਨੇਜ਼ ਵਿਭਾਗ ਵਲੋਂ ਡਰੇਨਾਂ ਦੀ ਕੀਤੀ ਜਾ ਰਹੀ ਸਫ਼ਾਈ ਕਾਰਨ ਕਿਸਾਨਾਂ ਦੇ ਝੋਨੇ ਦੀ ਫ਼ਸਲ ਦਾ ਨੁਕਸਾਨ ਨਹੀਂ ਹੋਵੇਗਾ। ਕਿਸਾਨਾਂ ਨੇ ਕਿਹਾ ਸਰਕਾਰ ਵਲੋਂ ਝੋਨੇ ਦੀ ਲੁਆਈ ਸਮੇਂ ਰੋਜ਼ਾਨਾ ਮੋਟਰਾਂ ਦੀ 8 ਘੰਟੇ ਦਿੱਤੀ ਜਾ ਰਹੀ ਬਿਜਲੀ ਸਪਲਾਈ ਬਹੁਤ ਸ਼ਲਾਘਾਯੋਗ ਕਦਮ ਹੈ। ਡਰੇਨਾਂ ਦੀ ਸਫ਼ਾਈ ਕਰ ਰਹੇ ਕਾਮਿਆਂ ਨੇ ਕਿਹਾ ਕਿ ਡਰੇਨਾਂ ਦੀ ਸਫ਼ਾਈ ਦਾ ਕੰਮ ਥੋੜੇ ਦਿਨਾਂ ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ।

Ad Position 22
No active advertisement
ਪਿਛਲੀ ਖ਼ਬਰ ਆਦਮਪੁਰ 'ਚ ਬੇਖੌਫ਼ ਲੁਟੇਰੇ : ਪੁਲਿਸ ਮੁਲਾਜ਼ਮ ਦੀ ਪਤਨੀ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਕੇ ਫਰਾਰ <br/> ਅਗਲੀ ਖ਼ਬਰ ਪੀ. ਐਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਦੇ ਸੰਗੀਤ ਅਧਿਆਪਕ ਤੇ ਹਿੰਦੁਸਤਾਨੀ ਸ਼ਾਸਤਰੀ ਸੈਕਸੋਫੋਨ ਵਾਦਕ ਪ੍ਰਿਯੰ...
Ad Position 24
No active advertisement