10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਬਲੱਡ ਸੈਂਟਰ ਢਾਹਾਂ ਕਲੇਰਾਂ ਵਿਖੇ ਵਰਲਡ ਬਲੱਡ ਡੋਨਰ ਦਿਵਸ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ ’ਚ 31 ਯੂਨਿਟ ਖੂਨਦਾਨ

Ad Position 21
No active advertisement
ਅਜੀਤ ਡੈਸਕ 16-06-2026

ਬੰਗਾ, 15 ਜੂਨ (ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਰੋਟਰੀ ਕਲੱਬ ਬੰਗਾ ਦੇ ਸਹਿਯੋਗ ਨਾਲ ਵਰਲਡ ਬਲੱਡ ਡੋਨਰ ਦਿਵਸ ਨੂੰ ਸਮਰਪਿਤ ਸਵੈ-ਇੱਛੁਕ ਖੂਨਦਾਨ ਕੈਂਪ ਦਾ ਪ੍ਰਬੰਧ ਬਲੱਡ ਸੈਂਟਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੀਤਾ, ਜਿਸ ਵਿਚ ਸਮਾਜ ਸੇਵਾ ਦੀ ਭਾਵਨਾ ਨਾਲ ਪ੍ਰੇਰਿਤ ਨੌਜਵਾਨਾਂ, ਸਮਾਜ ਸੇਵਕਾਂ ਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ 31 ਯੂਨਿਟ ਖੂਨਦਾਨ ਕੀਤਾ। ਇਸ ਮੌਕੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ, ਰੋਟਰੀ ਕਲੱਬ ਬੰਗਾ ਦੇ ਪ੍ਰਧਾਨ ਪ੍ਰਵੀਨ ਕੁਮਾਰ ਤੇ ਪ੍ਰਾਜੈਕਟ ਡਾਇਰੈਕਟਰ ਇਕਬਾਲ ਸਿੰਘ ਬਾਜਵਾ ਨੇ ਵਰਲਡ ਬਲੱਡ ਡੋਨਰ ਦਿਵਸ ਦੀ ਮਹੱਤਤਾ ਬਾਰੇ ਦੱਸਿਆ। ਬੁਲਾਰਿਆਂ ਨੇ ਇਸ ਮੌਕੇ ਖੂਨਦਾਨ ਲਹਿਰ ਦੇ ਮੋਢੀ ਡਾ. ਕਾਰਲ ਲੈਂਡਸਟੀਨਰ ਦੇ ਯੋਗਦਾਨ ਨੂੰ ਯਾਦ ਕੀਤਾ, ਜਿਨ੍ਹਾਂ ਨੇ ਸਭ ਤੋਂ ਪਹਿਲਾਂ ਮਨੁੱਖੀ ਬਲੱਡ ਗਰੁੱਪਾਂ ਦੀ ਖੋਜ ਕੀਤੀ ਸੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਯਮਿਤ ਤੌਰ ‘ਤੇ ਖੂਨਦਾਨ ਕਰਨ ਤੇ ਹੋਰਨਾਂ ਨੂੰ ਵੀ ਇਸ ਮਹਾਨ ਕਾਰਜ ਲਈ ਪ੍ਰੇਰਿਤ ਕਰਨ। ਕੈਂਪ ਦੌਰਾਨ ਖੂਨਦਾਨੀਆਂ ਨੂੰ ਯਾਦ ਚਿੰਨ੍ਹ ਅਤੇ ਸਨਮਾਨ ਪੱਤਰ ਦੇ ਕੇ ਵੀ ਸਨਮਾਨਿਤ ਕੀਤਾ। ਇਸ ਮੌਕੇ ਨਵਦੀਪ ਸਿੰਘ ਅਨੋਖਰਵਾਲ, ਸ਼ਰਨਜੀਤ ਸਿੰਘ ਵਾਈਸ ਪ੍ਰੈਜ਼ੀਡੈਂਟ, ਪ੍ਰੋਜੈਕਟ ਡਾਇਰੈਕਟਰ ਇਕਬਾਲ ਸਿੰਘ ਬਾਜਵਾ, ਭੁਪਿੰਦਰ ਸਿੰਘ ਫਾਈਨਾਂਸ ਸੈਕਟਰੀ, ਸੁਰਿੰਦਰ ਸਿੰਘ ਢੀਂਡਸਾ ਸਾਬਕਾ ਪ੍ਰਧਾਨ, ਜਤਿੰਦਰ ਸਿੰਘ ਮਾਨ, ਰਾਜ ਕੁਮਾਰ ਭੰਮਰਾ, ਗੁਰਮਿੰਦਰ ਸਿੰਘ ਡਿੰਪਲ, ਦਲਜੀਤ ਸਿੰਘ ਭਰੋਲੀ, ਜੱਸਾ ਸਿੰਘ, ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ ਬਾਜਵਾ ਯੂ.ਐਸ.ਏ., ਪ੍ਰਦੀਪ ਸਿੰਘ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ. ਰਾਹੁਲ ਗੋਇਲ ਬੀ. ਟੀ. �., ਮਨਜੀਤ ਸਿੰਘ ਬੇਦੀ ਇੰਚਾਰਜ ਬਲੱਡ ਬੈਂਕ, ਰਣਜੀਤ ਸਿੰਘ ਮਾਨ, ਅਕਾਸ਼ਦੀਪ, ਅਸ਼ਵਨੀ ਕੁਮਾਰ ਗਦਾਣੀ ਵੀ ਹਾਜ਼ਰ ਸਨ। ਖੂਨਦਾਨੀਆਂ ਲਈ ਵਿਸ਼ੇਸ਼ ਤੌਰ ‘ਤੇ ਰਿਫਰੈਸ਼ਮੈਂਟ (ਫਲ ਅਤੇ ਜੂਸ) ਦਾ ਪ੍ਰਬੰਧ ਵੀ ਕੀਤਾ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਸਹਾਇਕ ਕਮਿਸ਼ਨਰ ਜਨਰਲ ਰਮਨਜੀਤ ਨੇ ਸੇਵਾ ਕੇਂਦਰ ਤੇ ਫਰਦ ਕੇਂਦਰ ਦੀ ਕੀਤੀ ਅਚਨਚੇਤ ਜਾਂਚ ਅਗਲੀ ਖ਼ਬਰ ਰਾਮਗੜ੍ਹ ਲਾਗੇ ਟਿੱਪਰ ਵਲੋਂ ਦਰੜੇ ਜਾਣ ਕਰਕੇ ਨੌਜਵਾਨ ਦੀ ਮੌਤ
Ad Position 24