ਮਜਾਰੀ/ਸਾਹਿਬਾ, 15 ਜੂਨ (ਨਿਰਮਲਜੀਤ ਸਿੰਘ ਚਾਹਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸ. ਸੀ. ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਰਣਵੀਰ ਸਿੰਘ ਭੱਟੀ ਚਣਕੋਈ ਨੇ ਕਸਬਾ ਮਜਾਰੀ ਵਿਖੇ ਦੱਸਿਆ ਕਿ ਬਲਾਚੌਰ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਇਕਾਈ ਐਸ. ਸੀ. ਵਿੰਗ ਦਾ ਵਿਸਥਾਰ ਜਲਦੀ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਪਿੰਡਾਂ ਵਿਚ ਐਸ. ਸੀ. ਸਮਾਜ ਦੇ ਭਾਈਚਾਰੇ ਨਾਲ ਮੀਟਿੰਗਾਂ ਕਰਕੇ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀ ਸਰਕਾਰ ਵੇਲੇ ਲੋਕਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਬਾਰੇ ਵੀ ਜਾਣੂੰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਪਾਰਟੀ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਅਕਾਲੀ ਦਲ ਦੀ ਵੋਟ ਬੈਂਕ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਲੋਕ ਆਪ ਮੁਹਾਰੇ ਪਾਰਟੀ ਨਾਲ ਦਿਲੋਂ ਜੁੜ ਰਹੇ ਹਨ। ਆਉਣ ਵਾਲੇ ਸਮੇਂ ਵਿਚ ਬਲਾਚੌਰ ਹਲਕੇ ਵਿੱਚ ਐਸ. ਸੀ. ਭਾਈਚਾਰੇ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਇਕ ਤਕੜਾ ਅਵਾਮ ਖੜ੍ਹਾ ਕੀਤਾ ਜਾਵੇਗਾ।
ਅਕਾਲੀ ਦਲ ਦੇ ਐਸ. ਸੀ. ਵਿੰਗ ਦਾ ਹਲਕੇ ’ਚ ਵਿਸਥਾਰ ਜਲਦੀ-ਭੱਟੀ
ਅਜੀਤ ਡੈਸਕ
16-06-2026