12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਗੁਰਦੁਆਰਾ ਘਾਗੋਂ ਗੁਰੂ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ

Ad Position 21
No active advertisement
ਅਜੀਤ ਡੈਸਕ 16-06-2026

ਸਮੁੰਦੜਾ, 15 ਜੂਨ (ਤੀਰਥ ਸਿੰਘ ਰੱਕੜ)-ਗੁਰਦੁਆਰਾ ਘਾਗੋਂ ਗੁਰੂ ਵਿਖੇ ਅਸਥਾਨ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਆਰੰਭ ਕੀਤੇ ਸ੍ਰੀ ਅਖੰਡ ਅਖੰਡ ਪਾਠਾਂ ਦੇ ਭੋਗ ਉਪਰੰਤ ਖੁੱਲ੍ਹੇ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਪੰਥ ਪ੍ਰਸਿੱਧ ਢਾਡੀ ਗਿਆਨੀ ਕਸ਼ਮੀਰ ਸਿੰਘ ਕਾਦਰ, ਗਿਆਨੀ ਜਸਦੀਪ ਸਿੰਘ ਨਾਗਰਾ ਮਹਿੰਦਪੁਰ ਵਾਲੇ ਤੇ ਭਾਈ ਰਾਜਵਿੰਦਰ ਸਿੰਘ ਗੁੱਲਪੁਰ ਵਾਲਿਆਂ ਦੇ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਜੀਵਨ ਨਾਲ ਸੰਬੰਧਤ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਗਿਆਨੀ ਜਗਦੇਵ ਸਿੰਘ ਗੜ੍ਹੀ ਮਾਣਸੋਵਾਲ ਵਾਲਿਆਂ ਵਲੋਂ ਵੀ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਵਹਿਮਾਂ-ਭਰਮਾ ਤੋਂ ਦੂਰ ਹੋ ਕੇ ਗੁਰਬਾਣੀ ਅਨੁਸਾਰ ਜੀਵਨ ਜਿਉਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਜਥੇਦਾਰ ਜੋਗਾ ਸਿੰਘ ਇਬਰਾਹੀਮਪੁਰ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਵੱਖ-ਵੱਖ ਸਹਿਯੋਗੀ ਸ਼ਖ਼ਸੀਅਤਾਂ ਤੇ ਢਾਡੀ ਜਥਿਆਂ ਨੂੰ ਸਿਰੋਪਾ� ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਗੁਰਪਾਲ ਸਿੰਘ ਰੋੜ ਮਜ਼ਾਰਾ, ਚਰਨਜੀਤ ਸਿੰਘ ਚੱਕ ਫੁੱਲੂ, ਬਲਰਾਜ ਸਿੰਘ ਇਬਰਾਹੀਮਪੁਰ, ਕੁਲਜੀਤ ਸਿੰਘ ਹੁਸੈਨਪੁਰ, ਜਗਤਾਰ ਸਿੰਘ ਨੰਗਲਾਂ, ਰੇਸ਼ਮ ਸਿੰਘ ਚੱਕ ਫੁੱਲੂ, ਅਵਤਾਰ ਸਿੰਘ ਸੁੱਧਾ ਮਾਜਰਾ, ਜਰਨੈਲ ਸਿੰਘ ਗੜ੍ਹੀ ਮਾਣਸੋਵਾਲ, ਮਦਨ ਸਿੰਘ ਮੁਸਾਫਿਰ, ਬਲਕਾਰ ਸਿੰਘ ਬੇਲੀ ਆਦਿ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਖੋਸਲਾ ਅਕਾਲੀ ਦਲ (ਵਾਰਿਸ ਪੰਜਾਬ ਦੇ) ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਡੀ. ਸੀ. ਦਾ ਧੰਨਵਾਦ
Ad Position 24