03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਕਾਠਗੜ੍ਹ ਪੁਲਿਸ ਵਲੋਂ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 20-06-2026
ਕਾਠਗੜ੍ਹ, 19 ਜੂਨ (ਹਰਸਿਮਰਨ ਜੋਤ ਸਿੰਘ ਕਲੇਰ)-ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਤੇ ਚੋਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਕਾਠਗੜ੍ਹ ਦੀ ਪੁਲਿਸ ਨੂੰ ਉਸ ਸਮੇਂ ਇਕ ਵੱਡੀ ਸਫਲਤਾ ਮਿਲੀ ਜਦੋਂ ਇਕ ਮੁਖਬਰ ਖਾਸ ਦੀ ਇਤਲਾਹ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਚੋਰੀ ਦੇ ਮੋਟਰਸਾਈਕਲਾਂ ਸਮੇਤ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ‘ਚ ਕਾਮਯਾਬੀ ਹਾਸਿਲ ਕੀਤੀ। ਮਾਮਲੇ ਸੰਬੰਧੀ ਏ. ਐਸ. ਆਈ. ਪ੍ਰੇਮ ਲਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖਬਰ ਖਾਸ ਵਲੋਂ ਸੂਚਨਾ ਮਿਲੀ ਸੀ ਕਿ ਮੋਹਿਤ ਕੁਮਾਰ ਪੁੱਤਰ ਬਲਦੇਵ ਰਾਜ, ਵਾਸੀ ਪਿੰਡ ਨਿਗਾਹੀ ਦੇ ਵਾੜੇ ਰੱਤੇਵਾਲ (ਥਾਣਾ ਕਾਠਗੜ੍ਹ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ), ਜੋ ਕਿ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਧੰਦਾ ਕਰਦਾ ਹੈ, ਅੱਜ ਵੀ ਚੋਰੀ ਦਾ ਮੋਟਰਸਾਈਕਲ ਵੇਚਣ ਦੀ ਫਿਰਾਕ ਵਿਚ ਘੁੰਮ ਰਿਹਾ ਹੈ। ਉਹ ਰੱਤੇਵਾਲ ਸਾਈਡ ਤੋਂ ਕਾਠਗੜ੍ਹ ਸਾਈਡ ਵੱਲ ਆ ਰਿਹਾ ਸੀ। ਏ. ਐਸ. ਆਈ. ਪ੍ਰੇਮ ਲਾਲ ਨੇ ਅੱਗੇ ਦੱਸਿਆ ਕਿ ਮੁਖਬਰ ਦੀ ਇਤਲਾਹ ਦੇ ਆਧਾਰ ‘ਤੇ ਪੁਲਿਸ ਪਾਰਟੀ ਵਲੋਂ ਤੁਰੰਤ ਕਾਠਗੜ੍ਹ ਤੋਂ ਰੱਤੇਵਾਲ ਰੋਡ ‘ਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਜਾਂਚ ਸ਼ੁਰੂ ਕੀਤੀ ਗਈ। ਇਸ ਨਾਕਾਬੰਦੀ ਦੌਰਾਨ ਪੁਲਿਸ ਨੇ ਮੁਸਤੈਦੀ ਵਰਤਦਿਆਂ ਕਥਿਤ ਦੋਸ਼ੀ ਮੋਹਿਤ ਕੁਮਾਰ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ। ਪੁਲਿਸ ਅਧਿਕਾਰੀ ਮੁਤਾਬਕ ਗ੍ਰਿਫ਼ਤਾਰੀ ਤੋਂ ਬਾਅਦ ਜਦੋਂ ਮਾਮਲੇ ਦੀ ਬਾਰੀਕੀ ਨਾਲ ਤਫਤੀਸ਼ ਅਮਲ ਵਿਚ ਲਿਆਂਦੀ ਗਈ, ਤਾਂ ਕਥਿਤ ਦੋਸ਼ੀ ਦੀ ਨਿਸ਼ਾਨਦੇਹੀ ‘ਤੇ ਚੋਰੀ ਦੇ ਹੋਰ ਵਾਹਨ ਵੀ ਬਰਾਮਦ ਕੀਤੇ ਗਏ। ਪੁਲਿਸ ਨੇ ਇਸ ਕਾਰਵਾਈ ਦੌਰਾਨ 2 ਮੋਟਰਸਾਈਕਲ (ਮਾਰਕਾ ਟੀ. ਵੀ. ਐਸ.) ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਚੋਰੀ ਦੇ ਹੋਰ ਮਾਮਲਿਆਂ ਦਾ ਵੀ ਖੁਲਾਸਾ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਬੀ. ਐੱਸ. ਐੱਨ. ਐੱਲ. ਨੇ ਦਿਲਚਸਪ ਪ੍ਰੋਗਰਾਮ ਤਹਿਤ ਆਰੰਭੀ ਨਵੀਂ ਮੁਹਿੰਮ ਅਗਲੀ ਖ਼ਬਰ ਰਾਹਗੀਰਾਂ ਨੇ ਡੀ. ਸੀ. ਤੇ ਮੰਡੀ ਬੋਰਡ ਦੇ ਅਧਿਕਾਰੀਆਂ ਤੋਂ ਪੋਲ ਹਟਾਉਣ ਦੀ ਕੀਤੀ ਮੰਗ
Ad Position 24
No active advertisement