05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਡਾ. ਅੰਬੇਡਕਰ ਦੀ ਵਿਚਾਰਧਾਰਾ ਲੋਕਤੰਤਰ ਤੇ ਸੰਵਿਧਾਨ ਦੀ ਮਜ਼ਬੂਤੀ ਲਈ ਜ਼ਰੂਰੀ-ਡਾ. ਕਸ਼ਮੀਰ ਚੰਦ

Ad Position 21
No active advertisement
ਅਜੀਤ ਡੈਸਕ 20-06-2026
ਕਟਾਰੀਆਂ, 19 ਜੂਨ (ਪ੍ਰੇਮੀ ਸੰਧਵਾਂ)-ਡਾ. ਬੀ. ਆਰ. ਅੰਬੇਡਕਰ ਚੇਤਨਾ ਸੁਸਾਇਟੀ ਬੰਗਾ ਦੇ ਮੁੱਖ ਬੁਲਾਰੇ ਡਾ. ਕਸ਼ਮੀਰ ਚੰਦ ਮੈਨੇਜਿੰਗ ਡਾਇਰੈਕਟਰ ਐਮ. ਜੇ. ਲਾਈਫ ਕੇਅਰ ਹਸਪਤਾਲ ਬੰਗਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਗਸਤ ਮਹੀਨੇ ਡਾ. ਅੰਬੇਡਕਰ ਦੀ ਵਿਚਾਰਧਾਰਾ ‘ਤੇ ਪ੍ਰਬੁੱਧ ਭਾਰਤ ਫਾਊਂਡੇਸ਼ਨ ਪੰਜਾਬ ਵਲੋਂ ਕਰਵਾਈ ਜਾ ਰਹੀ 17ਵੀਂ ਇਨਾਮੀ ਪ੍ਰਤੀਯੋਗਤਾ ‘ਚ ਸਵਾਲ ਪੁੱਛਣ ‘ਤੇ ਉੱਤਰ ਦੇਣ ਵਾਲੀਆਂ ਪੁਸਤਕਾਂ ਸਾਡੇ ਹਸਪਤਾਲ ਤੇ ਹੋਰ ਮੈਂਬਰਾਂ ਕੋਲ ਪਹੁੰਚ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵੀ ਪ੍ਰੀਖਿਆਰਥੀਆਂ ਨੇ ਪ੍ਰਤੀਯੋਗਤਾ ਵਿਚ ਭਾਗ ਲੈਣਾ ਹੋਵੇ ਉਹ ਸਾਡੇ ਕੋਲੋਂ 50 ਰੁਪਏ ਪ੍ਰਤੀ ਪੁਸਤਕ ਹਾਸਿਲ ਕਰ ਸਕਦਾ ਹੈ ਤਾਂ ਜੋ ਪ੍ਰੀਖਿਆ ਵਿਚ ਪੁੱਛੇ ਗਏ ਸਵਾਲਾਂ ਦੀ ਪ੍ਰੀਖਿਆ ਸਹੀ ਟਿਕ ਮਾਰ ਕੇ ਕਿਸੇ ਵੀ ਛੋਟੇ ਵੱਡੇ ਇਨਾਮ ਦੇ ਹੱਕਦਾਰ ਬਣ ਸਕਦੇ ਹਨ। ਡਾ. ਕਸ਼ਮੀਰ ਚੰਦ ਨੇ ਕਿਹਾ ਕਿ ਡਾ. ਅੰਬੇਡਕਰ ਦੀ ਵਿਚਾਰਧਾਰਾ ਨੂੰ ਲੋਕਤੰਤਰ ਤੇ ਸੰਵਿਧਾਨ ਦੀ ਮਜ਼ਬੂਤੀ ਲਈ ਘਰ-ਘਰ ਪਹੁੰਚਾਉਣਾ ਬਹੁਤ ਹੀ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਭੋਲੇਵਾਲ ਦੇ ਏ. ਐੱਸ. ਆਈ. ਰਮੇਸ ਚੰਦ 7 ਬਟਾਲੀਅਨ ਪੀ. ਏ. ਪੀ. ਜਲੰਧਰ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਮੌਤ ਅਗਲੀ ਖ਼ਬਰ ਬੇਸਹਾਰਾ ਪਸ਼ੂ ਨੂੰ ਬਚਾਉਂਦਿਆਂ ਕਾਰ ਬੇਕਾਬੂ ਹੋ ਡਿਵਾਈਡਰ ’ਤੇ ਚੜ੍ਹ ਕੇ ਪਲਟੀ
Ad Position 24
No active advertisement