ਨਵਾਂਸ਼ਹਿਰ, 20 ਜੂਨ (ਜਸਬੀਰ ਸਿੰਘ ਨੂਰਪੁਰ)-ਆਂਗਣਵਾੜੀ ਵਰਕਰ ਤੋਂ ਜਬਰੀ ਵਿਭਾਗ ਤੋਂ ਬਿਨਾਂ ਹੋਰ ਡਿਊਟੀ ਕਰਾਉਣ ਵਿਰੁੱਧ ਐਸ. ਡੀ. ਐਮ. ਦਫ਼ਤਰ ਦੇ ਬਾਹਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵਲੋਂ ਪ੍ਰਦਰਸ਼ਨ ਕੀਤਾ। ਧਰਨੇ ਨੂੰ ਸੰਬੋਧਨ ਕਰਦੇ ਹੋਏ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ, ਜ਼ਿਲ੍ਹਾ ਸਕੱਤਰ ਤੇ ਬਲਾਕ ਪ੍ਰਧਾਨ ਲਖਵਿੰਦਰ ਕੌਰ ਨੇ ਕਿਹਾ ਕਿ ਐਸ. ਡੀ. ਐਮ. ਵਲੋਂ ਜੋ ਪੁਲਿਸ ਦੇ ਦਬਾਅ ਨਾਲ ਵਰਕਰ ਉਤੇ ਡਿਊਟੀ ਕਰਨ ਦਾ ਦਬਾਅ ਪਾਇਆ ਜਾ ਰਿਹਾ ਹੈ ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੀਟੂ ਪੰਜਾਬ ਦੇ ਸੂਬਾ ਪ੍ਰਧਾਨ ਮਹਾਂ ਸਿੰਘ ਰੋੜੀ ਤੋਂ ਇਲਾਵਾ ਵੱਡੀ ਗਿਣਤੀ ਆਂਗਣਵਾੜੀ ਵਰਕਰ ਤੇ ਹੈਲਪਰਾਂ ਨੇ ਹਿੱਸਾ ਲਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਜਬਰੀ ਥੋਪੇ ਜਾਂਦੇ ਹੋਰ ਵਿਭਾਗਾਂ ਦੇ ਕੰਮਾਂ ਲਈ ਪ੍ਰਸ਼ਾਸਨ ਵਲੋਂ ਕੀਤਾ ਜਾ ਰਿਹਾ ਜ਼ਬਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪ੍ਸ਼ਾਸਨ ਵਲੋਂ ਤਹਿਸੀਲਦਾਰ ਵਲੋਂ ਯੂਨੀਅਨ ਆਗੂਆਂ ਨਾਲ ਮੀਟਿੰਗ ਕੀਤੀ ਗਈ। ਯੂਨੀਅਨ ਆਗੂਆਂ ਨੂੰ ਦੱਸਿਆ ਕਿ ਤਹਿਸੀਲਦਾਰ ਵੱਲੋਂ ਭਰੋਸਾ ਦਵਾਇਆ ਗਿਆ ਹੈ ਕਿ ਵਰਕਰਾਂ ਤੋਂ ਬਿਨਾਂ ਸਹਿਮਤੀ ਦੇ ਬੀ. ਐਲ. �. ਦਾ ਕੰਮ ਨਹੀਂ ਕਰਵਾਇਆ ਜਾਵੇਗਾ। ਐਸ. ਡੀ. ਐਮ. ਦੇ ਬਾਹਰ ਹੋਣ ਕਾਰਨ ਤਹਿਸੀਲਦਾਰ ਵਲੋਂ ਮੋਬਾਈਲ ‘ਤੇ ਗੱਲ ਕਰਵਾਈ ਗਈ। ਐਸ. ਡੀ. ਐਮ. ਵਲੋਂ ਭਰੋਸਾ ਦਿੱਤਾ ਕਿ ਸੋਮਵਾਰ ਨੂੰ ਮੀਟਿੰਗ ਕਰਕੇ ਮਸਲੇ ਦਾ ਹੱਲ ਕਰ ਦਿੱਤਾ ਜਾਵੇਗਾ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਸੋਮਵਾਰ ਨੂੰ ਮਾਮਲਾ ਹੱਲ ਨਾ ਹੋਇਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਜਸਵੀਰ ਕੌਰ ਸੂਰਾਪੁਰ, ਕਮਲਜੀਤ ਕੌਰ, ਇੰਦਰਜੀਤ ਕੌਰ, ਸੰਗੀਤਾ ਕੌਰ, ਰੇਵਲ ਕੌਰ, ਪਰਮਜੀਤ ਕੌਰ, ਕਸ਼ਮੀਰ ਕੌਰ, ਸੋਮਾ ਦੇਵੀ, ਮੀਨਾਕਸ਼ੀ ਤੋਂ ਇਲਾਵਾ ਹੋਰ ਆਂਗਣਵਾੜੀ ਵਰਕਰ ਤੇ ਹੈਲਪਰ ਹਾਜ਼ਰ ਸਨ।
ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਧਰਨਾ
ਅਜੀਤ ਡੈਸਕ
21-06-2026