15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਪਿੰਡ ਸ਼ਹਾਬਪੁਰ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 21-06-2026

ਉਸਮਾਨਪੁਰ, 20 ਜੂਨ (ਸੰਦੀਪ ਮਝੂਰ)-ਪਿੰਡ ਸ਼ਹਾਬਪੁਰ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ। ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਬੈਂਸ ਨੇ ਦੱਸਿਆ ਕਿ ਤਿੰਨ ਦਿਨਾਂ ਤੋਂ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਭਾਈ ਸਤਵੰਤ ਸਿੰਘ ਦੇ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਗਿਆ। ਇਸ ਮੌਕੇ ਸੈਕਟਰੀ ਕੁਲਵੰਤ ਸਿੰਘ ਨੇ ਲਗਾਤਾਰ ਤਿੰਨ ਦਿਨ ਤੋਂ ਸੇਵਾ ਕਰ ਰਹੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਵਿਚ ਲਾਂਚ ਹੋਵੇਗਾ ਏ.ਆਈ. ਸੈਂਡਬਾਕਸ-ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਗਲੀ ਖ਼ਬਰ ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਬਕਾਪੁਰ ਵਿਖੇ ਰਜਿਸਟ੍ਰੇਸ਼ਨ ਸ਼ੁਰੂ
Ad Position 24