17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਬ੍ਰਹਮਚਾਰੀ ਸਪੋਰਟਸ ਕਲੱਬ ਬਲਾਚੌਰ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 22-06-2026

ਬਲਾਚੌਰ, 21 ਜੂਨ (ਦੀਦਾਰ ਸਿੰਘ ਬਲਾਚੌਰੀਆ)-ਬ੍ਰਹਮਚਾਰੀ ਸਪੋਰਟਸ ਕਲੱਬ ਵਲੋਂ 12ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ‘ਤੇ ਇਕ ਵਿਸ਼ੇਸ਼ ਯੋਗਾ ਕੈਂਪ ਬਾਬਾ ਬਲਰਾਜ ਖੇਡ ਸਟੇਡੀਅਮ ਵਿਚ ਕਲੱਬ ਦੇ ਪ੍ਰਧਾਨ ਸੁਨੀਲ ਕੌਸ਼ਲ ਲਾਡੀ ਰਾਣਾ ਦੀ ਅਗਵਾਈ ਹੇਠ ਲਗਾਇਆ। ਇਸ ਮੌਕੇ ਖੇਡਾਂ ਤੇ ਸਿਹਤ ਦੇ ਤਾਲਮੇਲ ਨੂੰ ਵਧਾਉਣ ਲਈ ਖਾਸ ਤੌਰ ‘ਤੇ ਸਾਰੇ ਫੁੱਟਬਾਲ ਖਿਡਾਰੀਆਂ ਨੂੰ ਬੁਲਾਇਆ ਗਿਆ ਸੀ, ਜਿਨ੍ਹਾਂ ਨੇ ਉਤਸ਼ਾਹ ਨਾਲ ਵੱਖ-ਵੱਖ ਯੋਗ ਆਸਣ ਕੀਤੇ। ਸਮਾਗਮ ਦੌਰਾਨ ਖਿਡਾਰੀਆਂ ਤੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸੁਨੀਲ ਕੌਸ਼ਲ ਲਾਡੀ ਨੇ ਆਖਿਆ ਕਿ ਯੋਗ ਕੇਵਲ ਕਸਰਤ ਨਹੀਂ, ਬਲਕਿ ਜਿਉਣ ਦੀ ਇਕ ਕਲਾ ਹੈ। ਇਕ ਖਿਡਾਰੀ ਲਈ ਸਰੀਰਕ ਤਾਕਤ ਦੇ ਨਾਲ-ਨਾਲ ਮਾਨਸਿਕ ਇਕਾਗਰਤਾ ਸਭ ਤੋਂ ਵੱਧ ਜ਼ਰੂਰੀ ਹੁੰਦੀ ਹੈ ਤੇ ਯੋਗ ਇਸ ਇਕਾਗਰਤਾ ਨੂੰ ਹਾਸਿਲ ਕਰਨ ਦਾ ਸਭ ਤੋਂ ਉੱਤਮ ਸਾਧਨ ਹੈ। ਉਨ੍ਹਾ ਕਿਹਾ ਕਿ ਸਾਡੇ ਕਲੱਬ ਦਾ ਮਕਸਦ ਨੌਜਵਾਨੀ ਨੂੰ ਨਸ਼ਿਆਂ ਅਤੇ ਬੁਰਾਈਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨਾ ਹੈ। ਉਨ੍ਹਾਂ ਨੇ ਯੋਗਾ ਦੇ ਮਹੱਤਵ ‘ਤੇ ਚਾਨਣਾ ਪਾਉਂਦਿਆਂ ਇਸ ਦੇ ਸਮਾਜਿਕ ਤੇ ਸਰੀਰਕ ਲਾਭਾਂ ਬਾਰੇ ਵਿਸਥਾਰ ਨਾਲ ਦੱਸਿਆ। ਸਮਾਗਮ ਦੇ ਅੰਤ ਵਿਚ ਪ੍ਰਧਾਨ ਲਾਡੀ ਰਾਣਾ ਨੇ ਸਾਰੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਯੋਗ ਨੂੰ ਕੇਵਲ ਇਕ ਦਿਨ ਲਈ ਨਹੀਂ, ਬਲਕਿ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣ। ਇਸ ਮੌਕੇ ਤਜਿੰਦਰ ਸਿੰਘ ਜੋਤ, ਮਦਨ ਚੌਧਰੀ, ਜਤਿਨ ਚੌਧਰੀ, ਸੀਸ ਰਾਣਾ, ਯੋਗੇਸ਼ ਚੇਚੀ ਪੰਡਿਤ, ਲੱਕੀ, ਰਾਹੁਲ, ਪੰਕਜ ਵਰਮਾ, ਸੌਰਭ, ਆਤਮਾ ਤੇ ਕਲੱਬ ਦੇ ਹੋਰ ਅਹੁਦੇਦਾਰ ਅਤੇ ਪਤਵੰਤੇ ਸੱਜਣ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸੁੱਚਾ ਸਿੰਘ ਸੁੱਜੋਂ ਨਮਿਤ ਅੰਤਿਮ ਅਰਦਾਸ ਸਮਾਗਮ ਅਗਲੀ ਖ਼ਬਰ ਯੂਨੀਵਰਸਿਟੀ ਸਕੂਲ ਆਫ਼ ਲਿਬਰਲ ਆਰਟਸ, ਸਾਇੰਸਜ਼ ਐਂਡ ਐਜੂਕੇਸ਼ਨ ਨੇ ਬੀ. ਏ, ਬੀ. ਐਸ. ਸੀ. ਤੇ ਐਮ. ਐਸ .ਸੀ ਕੋਰਸ ਕੀਤੇ ਸ਼ੁਰ...
Ad Position 24