ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਮੈਰਿਟ ’ਚ ਆਏ ਵਿਦਿਆਰਥੀਆਂ, ਖਿਡਾਰੀਆਂ ਦਾ ਸਨਮਾਨ 24 ਨੂੰ

Ad Position 21
No active advertisement
ਅਜੀਤ ਡੈਸਕ 23-06-2026

 

ਨਵਾਂਸ਼ਹਿਰ, 21 ਜੂਨ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਧਾਰਮਿਕ ਤੇ ਸਮਾਜ ਸੇਵਾ ਦੇ ਵੱਖ-ਵੱਖ ਖੇਤਰਾਂ ਵਿਚ ਜਿਥੇ ਸਰਬੱਤ ਦੇ ਭਲੇ ਲਈ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ, ਉਥੇ ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿਚ ਵੀ ਸੁਸਾਇਟੀ ਵਲੋਂ ਬੱਚਿਆਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਅੰਦਰ ਪੜ੍ਹ ਲਿਖ ਕੇ ਉਚ ਅਹੁੱਦਿਆਂ ’ਤੇ ਪਹੁੰਚਣ ਦੀ ਭਾਵਨਾ ਨੂੰ ਪ੍ਰਬਲ ਕਰਨ ਹਿੱਤ ਅੱਠਵੀਂ, ਦਸਵੀਂ ਤੇ ਬਾਰਵੀਂ ਜਮਾਤ ਵਿਚੋਂ ਮੈਰਿਟ ਵਿਚ ਆਏ ਵਿਦਿਆਰਥੀਆਂ ਅਤੇ ਨੈਸ਼ਨਲ ਪੱਧਰ ’ਤੇ ਖੇਡ ਕੇ ਆਏ ਸਕੂਲੀ ਖਿਡਾਰੀਆਂ ਦਾ ਸਨਮਾਨ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਨਮਾਨ ਸਮਾਗਮ ਵਿਚ ਗੁਲਪ੍ਰੀਤ ਸਿੰਘ ਔਲਖ ਆਈ. ਏ. ਐੱਸ. ਡਿਪਟੀ ਕਮਿਸ਼ਨਰ ਨਵਾਂਸ਼ਹਿਰ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋ ਕੇ ਬੱਚਿਆਂ ਨੂੰ ਸਨਮਾਨਿਤ ਕਰਨਗੇ ਅਤੇ ਪ੍ਰਸਿੱਧ ਸਮਾਜ ਸੇਵੀ ਤਰਸੇਮ ਲਾਲ ਖੇਪੜ ਸਮਾਗਮ ਦੀ ਪ੍ਰਧਾਨਗੀ ਕਰਨਗੇ। ਡਾ: ਨਛੱਤਰ ਪਾਲ ਵਿਧਾਇਕ ਤੇ ਸ਼੍ਰੀਮਤੀ ਅਨੀਤਾ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ ਇਸ ਸਨਮਾਨ ਸਮਾਗਮ ਵਿਚ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕਰਨਗੇ। ਇਹ ਜਾਣਕਾਰੀ ਸਾਂਝੀ ਕਰਦੇ ਹੋਏ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਨੌਜਵਾਨਾਂ ਅੰਦਰ ਰੁਜ਼ਗਾਰ ਦੀ ਖਾਤਰ ਬਾਰ੍ਹਵੀਂ ਪਾਸ ਕਰਨ ਉਪਰੰਤ ਵਿਦੇਸ਼ ਜਾਣ ਦੀ ਹੋੜ ਲੱਗੀ ਹੋਈ ਸੀ ਜਿਸ ਕਾਰਨ ਬੱਚਿਆਂ ਅੰਦਰ ਉੱਚ ਵਿੱਦਿਆ ਪ੍ਰਾਪਤੀ ਦਾ ਰੁਝਾਨ ਘੱਟਦਾ ਨਜ਼ਰ ਆਇਆ। ਇਹੀ ਕਾਰਨ ਹੈ ਕਿ ਅੱਜ ਸਿਵਲ ਸਰਵਿਸਿਜ਼ ਅਤੇ ਹੋਰ ਉੱਚ ਅਹੁਦਿਆਂ ’ਤੇ ਪੰਜਾਬੀ ਬੱਚਿਆਂ ਦੀ ਗਿਣਤੀ ਨਾ ਮਾਤਰ ਦੇ ਬਰਾਬਰ ਹੈ। ਉਨ੍ਹਾਂ ਦੱਸਿਆ ਕਿ ਮੈਰਿਟ ਵਿਚ ਆਏ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਸਨਮਾਨ ਸਮਾਗਮ 24 ਜੂਨ ਨੂੰ ਪੈਰਿਸ ਹੋਟਲ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਸਿੱਧ ਵਿਦਵਾਨ ਡਾ: ਹਨਵੰਤ ਸਿੰਘ ਪਟਿਆਲੇ ਵਾਲੇ ਬੱਚਿਆਂ ਨੂੰ ਵਿੱਦਿਆ ਪ੍ਰਾਪਤੀ ਸੰਬੰਧੀ ਵਿਸ਼ੇ ’ਤੇ ਸੰਬੋਧਨ ਕਰਨਗੇ। ਸੁਸਾਇਟੀ ਦੇ ਮੁੱਖ ਸਰਪ੍ਰਸਤ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲੇ ਬੱਚਿਆਂ ਦਾ ਮਾਰਗਦਰਸ਼ਨ ਕਰਨ ਲਈ ਵੀ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਇਸ ਮੌਕੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੈਂਬਰ ਅਤੇ ਸੀਨੀਅਰ ਐਡਵੋਕੇਟ ਮਦਨ ਗੋਪਾਲ, ਸਰਪ੍ਰਸਤ ਉੱਤਮ ਸਿੰਘ ਸੇਠੀ, ਉੱਪ ਮੁੱਖ ਸੇਵਾਦਾਰ ਦੀਦਾਰ ਸਿੰਘ ਗਹੂੰਣ, ਜਗਜੀਤ ਸਿੰਘ ਜਨਰਲ ਸਕੱਤਰ, ਜਗਦੀਪ ਸਿੰਘ ਕੈਸ਼ੀਅਰ, ਤਰਲੋਕ ਸਿੰਘ ਸੇਠੀ, ਪਰਮਿੰਦਰ ਸਿੰਘ ਕੰਵਲ, ਇੰਦਰਜੀਤ ਸਿੰਘ ਬਾਹੜਾ, ਜਗਜੀਤ ਸਿੰਘ ਬਾਟਾ, ਮਨਮੋਹਨ ਸਿੰਘ ਕੰਵਲ, ਡਾ: ਭਗਵਾਨ ਸਿੰਘ, ਕੁਲਜੀਤ ਸਿੰਘ ਖਾਲਸਾ, ਪਲਵਿੰਦਰ ਸਿੰਘ ਕਰਿਆਮ, ਗੁਰਚਰਨ ਸਿੰਘ ਪਾਬਲਾ, ਸੁਰਜੀਤ ਸਿੰਘ ਮਹਿਤਪੁਰੀ, ਜੋਗਾ ਸਿੰਘ ਐਸ.ਡੀ.ਓ, ਬਲਦੇਵ ਸਿੰਘ, ਹਰਦੀਪ ਸਿੰਘ ਸਰਪੰਚ ਗੜ੍ਹਪਧਾਣਾ, ਬਖਸ਼ੀਸ਼ ਸਿੰਘ ਸੈਣੀ, ਗਿਆਨ ਸਿੰਘ, ਪਰਮਜੀਤ ਸਿੰਘ ਪੁੰਗਲੀਆ, ਸੁਰਜੀਤ ਪਵਾਰ, ਇੰਦਰਜੀਤ ਸ਼ਰਮਾ, ਦਿਲਬਾਗ ਸਿੰਘ ਉਸਮਾਨਪੁਰ, ਗੁਰਪਾਲ ਸਿੰਘ, ਹਰਵਿੰਦਰ ਸਿੰਘ ਹਾਈਵੇ ਟਾਇਰ ਤੇ ਦਲਜੀਤ ਸਿੰਘ ਬਡਵਾਲ ਵੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਚੁਸ਼ਮਿਆਂ ਦਾ ਸਾਲਾਨਾ ਮੇਲਾ ਅਮਿੱਟ ਪੈੜਾਂ ਛੱਡਦਾ ਹੋਇਆ ਸਮਾਪਤ ਛਿੰਝ ਮੇਲੇ ਵਿਚ ਪਟਕੇ ਦੀ ਕੁਸ਼ਤੀ ਸ਼ੇਰਾ ਡੇਰਾ ਬਾਬਾ ਫਲਾਹ... ਅਗਲੀ ਖ਼ਬਰ ਤਪ ਅਸਥਾਨ ਬਾਬਾ ਬਰੂੜੀ ਜੀ ਦੇ ਧਾਰਮਿਕ ਅਸਥਾਨ ਵਿਖੇ ਸਾਲਾਨਾ ਭੰਡਾਰਾ ਕਰਵਾਇਆ
Ad Position 24
No active advertisement