ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਗੁ: ਲਹਿੰਦੀ ਪੱਤੀ ਲਧਾਣਾ ਉੱਚਾ ਵਿਖੇ ਸ਼ਹੀਦੀ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 23-06-2026

 


ਬੰਗਾ, 21 ਜੂਨ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰਦੁਆਰਾ ਸਿੰਘ ਸਭਾ ਲਹਿੰਦੀ ਪੱਤੀ ਲਧਾਣਾ ਉੱਚਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ’ਤੇ ਰਾਤਰੀ ਗੁਰਮਤਿ ਸਮਾਗਮ ਕਰਾਏ ਗਏ। ਗੁਰਦੁਆਰਾ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਵਲੋਂ ਸਮੁੱਚੀਆਂ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਾਏ ਇਨ੍ਹਾਂ ਰਾਤਰੀ ਗੁਰਮਤਿ ਸਮਾਗਮਾਂ ਦੀ ਆਰੰਭਤਾ ’ਤੇ ਬੀਬੀਆਂ ਦੇ ਜਥੇ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕੀਤੇ ਗਏ। ਉਪਰੰਤ ਸਜੇ ਦੀਵਾਨਾਂ ਵਿਚ ਕੀਰਤਨੀਏ ਭਾਈ ਗੁਰਵਿੰਦਰ ਸਿੰਘ ਕੋਮਲ ਹਜ਼ੂਰੀ ਰਾਗੀ ਗੁ. ਸ੍ਰੀ ਦਸ਼ਮੇਸ਼ ਦਰਬਾਰ ਲਧਾਣਾ ਉੱਚਾ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਸ਼ਬਦ ਕੀਰਤਨ ਦੁਆਰਾ ਨਿਹਾਲ ਕੀਤਾ। ਹੋਰ ਕੀਰਤਨੀ ਜਥਿਆਂ ਵਿਚ ਭਾਈ ਦਲਜੀਤ ਸਿੰਘ, ਭਾਈ ਕਰਨਵੀਰ ਸਿੰਘ ਦੇ ਕੀਰਤਨੀ ਜਥਿਆਂ ਨੇ ਗੁਰੂ ਅਰਜਨ ਦੇਵ ਜੀ ਦੇ ਰਚੇ ਗੁਰਬਾਣੀ ਸ਼ਬਦਾਂ ਦਾ ਗਾਇਨ ਕਰਕੇ ਗੁਰੂ ਸਾਹਿਬ ਜੀ ਦੇ ਚਰਨਾਂ ਵਿਚ ਸੱਚੀ ਸ਼ਰਧਾਂਜਲੀ ਅਰਪਿਤ ਕੀਤੀ। ਇਸ ਮੌਕੇ ਸੰਗਤਾਂ ਵਿਚ ਹਾਜ਼ਰ ਭਾਈ ਸਵਰਨ ਸਿੰਘ ਸੂਬੇਦਾਰ, ਭਾਈ ਪਰਮਜੀਤ ਸਿੰਘ ਸੂਬੇਦਾਰਾਂ ਦੇ, ਹਰਵਿੰਦਰ ਸਿੰਘ ਬਿੰਦ, ਭਾਈ ਤਰਸੇਮ ਸਿੰਘ, ਭਾਈ ਦਲਜੀਤ ਸਿੰਘ, ਸ. ਸੋਹਣ ਸਿੰਘ ਡਰਾਇਵਰ, ਭਾਈ ਅਮਰੀਕ ਸਿੰਘ, ਭਾਈ ਭੁਪਿੰਦਰ ਸਿੰਘ ਤਕੀਏ ਵਾਲੇ, ਭਾਈ ਬਲਵੰਤ ਸਿੰਘ ਖਜ਼ਾਨਚੀ, ਪਰਮਿੰਦਰ ਸਿੰਘ ਕਾਕਾ, ਅਜੀਤ ਸਿੰਘ ਜੀਤਾ, ਤਲਵਿੰਦਰ ਸਿੰਘ, ਪਰਮਜੀਤ ਸਿੰਘ, ਬੀਬੀ ਨਰਿੰਦਰ ਕੌਰ, ਬੀਬੀ ਆਗਿਆ ਕੌਰ, ਜਸਵੀਰ ਕੌਰ, ਬੀਬੀ ਬੇਅੰਤ ਕੌਰ, ਬੀਬੀ ਚਰਨਜੀਤ ਕੌਰ, ਬੀਬੀ ਮਨਜੀਤ ਕੌਰ, ਬੀਬੀ ਹਰਜਿੰਦਰ ਕੌਰ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ’ਤੇ ਕੇ. ਸੀ. ਸਕੂਲ ’ਚ ਯੋਗ ਕੈਂਪ ਲਗਾਇਆ ਅਗਲੀ ਖ਼ਬਰ ਬਸਪਾ ਵਲੋਂ ‘ਪੰਜਾਬ ਸੰਭਾਲੋ ਮੁਹਿੰਮ’ ਨੂੰ ਘਰ-ਘਰ ਪਹੁੰਚਾਉਣ ਦੀ ਸ਼ੁਰੂਆਤ-ਕਰੀਮਪੁਰੀ
Ad Position 24
No active advertisement