07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਪਿੰਡ ਝਿੰਗੜਾਂ ਵਿਖੇ ਗੁਰੂ ਰਵਿਦਾਸ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 23-06-2026

ਔੜ/ਝਿੰਗੜਾਂ, 22 ਜੂਨ (ਕੁਲਦੀਪ ਸਿੰਘ ਝਿੰਗੜ)-ਗੂਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਵਿਦੇਸ਼ ਵਿਚ ਵਸਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਪੰਥ ਦੇ ਮਹਾਨ ਸੰਤ ਜਥੇਦਾਰ ਸੰਤ ਬਾਬਾ ਠਾਕੁਰ ਸਿੰਘ ਅਕਾਲੀ ਸ਼੍ਰੋਮਣੀ ਪੰਥ ਅਕਾਲੀ ਬਾਬਾ ਬੁੱਢਾ ਦਲ ਮਿਸਲ ਸ੍ਰੀ ਅਨੰਦਪੁਰ ਸਾਹਿਬ 6 ਜੂਨ 1984 ਦੇ ਮੌਜੂਦਾ ਮੁੱਖੀ ਤਪ ਅਸਥਾਨ ਗੁਰਦੁਆਰਾ ਠੇਰੀ ਸਾਹਿਬ ਜੀ ਗੜ੍ਹਪਧਾਣਾ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਚਰਨਾਂ ਨਾਲ ਜੋੜਿਆ। ਉਥੇ ਉਨ੍ਹਾਂ ਕਿਹਾ ਕਿ ਝਿੰਗੜਾਂ ਨਗਰ ਦੀ ਧਰਤੀ ਪੂਜਣ ਯੋਗ ਹੈ ਜਿਥੇ ਬ੍ਰਹਮ ਗਿਆਨੀ ਨਾਭ ਕੰਵਲ ਰਾਜਾ ਸਾਹਿਬ ਨੇ ਆਪਣੇ ਚਰਨ ਪਾਏ। ਉਨ੍ਹਾਂ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਸਟੇਜ ਸਕੱਤਰ ਸੁੱਚਾ ਸਿੰਘ ਝਿੰਗੜ ਨੇ ਗੁਰਮਤਿ ਸਮਾਗਮ ਵਿਚ ਪੁੱਜੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਸੰਤ ਬਾਬਾ ਠਾਕੁਰ ਸਿੰਘ ਦੇ ਕੀਰਤਨੀ ਜਥੇ ਨੂੰ ਗੁਰੂ ਜੀ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਜਰਨੈਲ ਸਿੰਘ, ਸੁੱਚਾ ਸਿੰਘ ਝਿੰਗੜ, ਨਿਰਮਲ ਸਿੰਘ ਢੰਡਾ, ਸੁਰਿੰਦਰ ਸਿੰਘ, ਸੁਰਜੀਤ ਸਿੰਘ ਬੰਬੇ, ਜਸਵਿੰਦਰ ਸਿੰਘ ਢੰਡਾ, ਸਮਸ਼ੇਰ ਸਿੰਘ ਜੈਕਸਨ, ਜਥੇਦਾਰ ਬਿਸ਼ਨ ਝਿੰਗੜ, ਗੁਰਦੇਵ ਰਾਮ ਪੰਚ, ਸੰਤੋਖ ਸਿੰਘ ਢੰਡਾ, ਗੁਰਵਿੰਦਰ ਸਿੰਘ ਮਿੰਟੂ, ਠੇਕੇਦਾਰ ਪਰਸ ਰਾਮ, ਵੈਦ ਸੁਖਬੀਰ ਰੱਲ੍ਹ, ਜਸਵੀਰ ਸਿੰਘ ਸੀਰਾ, ਅੰਮ੍ਰਿਤਪਾਲ ਸਿੰਘ, ਦਵਿੰਦਰ ਸਿੰਘ ਏ. ਐਸ. ਆਈ, ਚਰਨਜੀਤ ਸਿੰਘ, ਰਣਜੀਤ ਸਿੰਘ, ਅਵਤਾਰ ਸਿੰਘ, ਸੱਤਪਾਲ ਸਿੰਘ, ਬਾਬਾ ਨਰਿੰਦਰ ਸਿੰਘ ਚੱਕ ਬਿਲਗਾ, ਬਾਬਾ ਪ੍ਰਸ਼ੋਤਮ ਸਿੰਘ ਮੰਡੇਰਾ, ਕੁਲਦੀਪ ਸਿੰਘ ਰੱਲ੍ਹ, ਲਵਪ੍ਰੀਤ ਸਿੰਘ, ਸਤਨਾਮ ਸਿੰਘ ਲੜੋਆ, ਜੋਗਿੰਦਰ ਸਿੰਘ, ਮੰਗਤ ਰਾਏ, ਮਨੀ ਰੱਲ੍ਹ, ਕ੍ਰਿਸ਼ਨ ਕੁਮਾਰ, ਗੁਰਮੇਲ ਰਾਮ ਇਟਲੀ, ਕੁਲਵਿੰਦਰ ਸਿੰਘ, ਅਮਰੀਕ ਸਿੰਘ, ਸਤਨਾਮ ਰਾਮ, ਸ਼ਨੀ ਢੰਡਾ, ਦਿਆਲ ਰਾਮ , ਲਾਲ ਚੰਦ, ਬਲਵੀਰ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਚੌਰ ਦੀ ਮਹੀਨਾਵਾਰ ਇਕੱਤਰਤਾ ਅਗਲੀ ਖ਼ਬਰ ਮਹਾਵੀਰ ਜੈਨ ਯੁਵਕ ਮੰਡਲ ਨੇ ਕ੍ਰਿਕਟ ਟੂਰਨਾਮੈਂਟ ਕਰਵਾਇਆ
Ad Position 24