07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਚੌਰ ਦੀ ਮਹੀਨਾਵਾਰ ਇਕੱਤਰਤਾ

Ad Position 21
No active advertisement
ਅਜੀਤ ਡੈਸਕ 23-06-2026

ਬਲਾਚੌਰ, 22 ਜੂਨ (ਦੀਦਾਰ ਸਿੰਘ ਬਲਾਚੌਰੀਆ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ (ਰਜਿ. 295) ਬਲਾਕ ਬਲਾਚੌਰ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਤਜਿੰਦਰ ਸਿੰਘ ਜੋਤ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਜਨਰਲ ਸਕੱਤਰ ਗਿਆਨ ਸਿੰਘ ਨੇ ਪਿਛਲੇ ਮਹੀਨੇ ਦੀਆਂ ਜਥੇਬੰਦਕ ਗਤੀਵਿਧੀਆਂ ਦੀ ਰਿਪੋਰਟ ਪੜ੍ਹ ਕੇ ਸੁਣਾਈ। ਮੀਟਿੰਗ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਸਤਨਾਮ ਜਲਾਲਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਮੀਟਿੰਗ ਦੌਰਾਨ ਐਸੋਸੀਏਸ਼ਨ ਵਲੋਂ ਚੇਅਰਮੈਨ ਸਤਨਾਮ ਜਲਾਲਪੁਰ ਰਾਹੀਂ ਪੰਜਾਬ ਸਰਕਾਰ ਦੇ ਨਾਂਅ ਇਕ ਮੰਗ-ਪੱਤਰ ਸੌਂਪਿਆ ਗਿਆ। ਇਸ ਮੰਗ-ਪੱਤਰ ਰਾਹੀਂ ਪ੍ਰੈਕਟੀਸ਼ਨਰਾਂ ਨੇ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਆਪਣੀਆਂ ਹੱਕੀ ਮੰਗਾਂ ਬਾਰੇ ਸਰਕਾਰ ਨੂੰ ਜਾਣੂੰ ਕਰਵਾਇਆ। ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸਤਨਾਮ ਜਲਾਲਪੁਰ ਨੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਪੂਰਨ ਵਿਸ਼ਵਾਸ ਦਿਵਾਇਆ ਕਿ ਉਹ ਆਉਣ ਵਾਲੇ ਦਿਨਾਂ ਵਿਚ ਉਚੇਚੇ ਤੌਰ ’ਤੇ ਸੰਬੰਧਤ ਕਾਰਜਕਾਰੀ ਅਫ਼ਸਰਾਂ ਨੂੰ ਮਿਲ ਕੇ ਇਨ੍ਹਾਂ ਮੰਗਾਂ ਬਾਰੇ ਗੱਲ ਕਰਨਗੇ। ਉਨ੍ਹਾਂ ਭਰੋਸਾ ਦਿੱਤਾ ਕਿ ਜਲਦੀ ਹੀ ਐਸੋਸੀਏਸ਼ਨ ਦੀ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਨਾਲ ਇਕ ਮੀਟਿੰਗ ਕਰਵਾਉਣ ਦਾ ਭਰੋਸਾ ਦਿਵਾਇਆ ਜੋ ਇਨ੍ਹਾਂ ਸਮੱਸਿਆਵਾਂ ਦਾ ਪੱਕਾ ਤੇ ਜਲਦੀ ਹੱਲ ਕੱਢਿਆ ਜਾ ਸਕੇ। ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਨੋਵਾ ਹਸਪਤਾਲ ਦੇ ਪ੍ਰਬੰਧਕੀ ਨਿਰਦੇਸ਼ਕ ਡਾ. ਹਰਪ੍ਰੀਤ ਸਿੰਘ ਧਾਮੀ ਤੇ ਫਿਜ਼ੀਓਥੈਰੇਪੀ ਸੈਂਟਰ ਦੇ ਮਾਲਕ ਸਰਸ ਬਰਾੜ ਵੀ ਸ਼ਾਮਿਲ ਹੋਏ। ਮੀਟਿੰਗ ਵਿਚ ਪੰਜਾਬ ਉਪ-ਪ੍ਰਧਾਨ ਦਿਲਦਾਰ ਸਿੰਘ ਚਾਹਲ, ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਢਿੱਲੋਂ, ਜ਼ਿਲ੍ਹਾ ਚੇਅਰਮੈਨ ਟੇਕ ਚੰਦ ਅਤੇ ਉਪ-ਕੈਸ਼ੀਅਰ ਬਿਮਲ, ਬਲਦੇਵ ਸਿੰਘ, ਮਨੋਹਰ ਲਾਲ ਚੇਅਰਮੈਨ, ਯਸ਼ਪਾਲ ਸ਼ਰਮਾ, ਸੁੱਚਾ ਸਿੰਘ, ਸਾਹਿਲ, ਗਿਆਨ ਸਿੰਘ ਜਨਰਲ ਸਕੱਤਰ, ਹਰਜਿੰਦਰ ਸਿੰਘ ਕੈਸ਼ੀਅਰ, ਪਿੰਕਾ, ਬਲਵੰਤ, ਭੁਪਿੰਦਰ ਸਿੰਘ, ਜਸਵੀਰ, ਪ੍ਰੇਮ ਸਿੰਘ, ਰਾਕੇਸ਼ ਜੋਸ਼ੀ, ਸੁਭਾਸ਼, ਗੁਰਪ੍ਰੀਤ, ਦਰਬਾਰਾ ਸਿੰਘ, ਸ਼ਮਸ਼ੇਰ ਸਿੰਘ, ਸਾਹਿਲ, ਹਰਦੀਪ ਸਿੰਘ, ਅਮਰੀਕ ਸਿੰਘ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਅੰਗਰੇਜ਼ ਸਿੰਘ, ਬਲਵੀਰ, ਬਹਾਦਰ ਸਿੰਘ, ਸ਼ਮਸ਼ੇਰ ਸਿੰਘ ਸਮੇਤ ਐਮ. ਪੀ. ਏ. ਨਾਲ ਸੰਬੰਧਤ ਤਹਿਸੀਲ ਭਰ ਦੇ ਮੈਡੀਕਲ ਪ੍ਰੈਕਟੀਸ਼ਨਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਭੁੱਲੇਵਾਲ ਰਾਠਾਂ ਵਲੋਂ ਢਾਡੀ ਜਸਦੀਪ ਸਿੰਘ ਨਾਗਰਾ ਦਾ ਸਨਮਾਨ ਅਗਲੀ ਖ਼ਬਰ ਪਿੰਡ ਝਿੰਗੜਾਂ ਵਿਖੇ ਗੁਰੂ ਰਵਿਦਾਸ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
Ad Position 24