ਬੰਗਾ, 22 ਜੂਨ (ਧਰਮਵੀਰ ਪਾਲ)-ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹੀਦੀ ਨੂੰ ਸਮਰਪਿਤ ਪਿੰਡ ਹੀਉਂ ਦੀ ਸੰਗਤ ਵਲੋਂ ਸ਼ਹੀਦੀ ਸਮਾਗਮ ਬੜੀ ਸ਼ਰਧਾ ਨਾਲ ਮਨਾਇਆ ਗਿਆ। ਬੀਬੀਆਂ ਵਲੋਂ ਚਾਲੀ ਦਿਨ ਹਰ ਰੋਜ਼ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ ਤੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਤੋਂ ਉਪਰੰਤ ਦੀਵਾਨ ਸਜਾਏ ਗਏ। ਇਸ ਮੌਕੇ ਭਾਈ ਮੋਹਣ ਸਿੰਘ ਪੂਨੀਆ ਦੇ ਜਥੇ ਵਲੋਂ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ। ਇਸ ਮੌਕੇ ਬੀਬੀ ਮਨਵੀਰ ਕੌਰ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕਵਿਤਾ ਪੜ੍ਹੀ। ਜਥੇਦਾਰ ਤਰਲੋਕ ਸਿੰਘ ਫਲੌਰਾ ਵਲੋਂ ਗੁਰੂ ਦੀ ਸ਼ਹੀਦੀ ’ਤੇ ਚਾਨਣਾ ਪਾ ਕੇ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ। ਤਿੰਨ ਦਿਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਅਤੇ ਛਬੀਲ ਲਗਾਈ ਗਈ। ਇਸ ਮੌਕੇ ਇੰਦਰਜੀਤ ਸਿੰਘ ਜੇ. ਈ., ਪ੍ਰਧਾਨ ਜਥੇਦਾਰ ਤਰਲੋਕ ਸਿੰਘ ਫਲੋਰਾ, ਠੇਕੇਦਾਰ ਮਨਜੀਤ ਸਿੰਘ, ਸੋਨੀ ਸਿੰਘ, ਕਰਨੈਲ ਸਿੰਘ, ਸੁਖਵਿੰਦਰ ਸਿੰਘ, ਦਰਸ਼ਨ ਸਿੰਘ ਖੋਜੀ, ਦਲਜੀਤ ਸਿੰਘ, ਸਤਨਾਮ ਸਿੰਘ, ਗੁਰਦੇਵ ਸਿੰਘ, ਜਗਦੇਵ ਸਿੰਘ, ਸੋਹਨ ਸਿੰਘ ਝੱਲੀ, ਤਰਸੇਮ ਲਾਲ ਝੱਲੀ, ਗੁਰਪ੍ਰੀਤ ਸਿੰਘ, ਕਮਲਜੀਤ ਸਿੰਘ ਸੰਧੂ, ਕੁਲਦੀਪ ਸਿੰਘ, ਸੁਖਮਨ ਸਿੰਘ, ਹਰਜੀਤ ਸਿੰਘ, ਨੰਬਰਦਾਰ ਨਿਸ਼ਾਨ ਸਿੰਘ ਫੌਜੀ, ਜਤਿੰਦਰ ਸਿੰਘ ਖ਼ਾਲਸਾ, ਰਘਵੀਰ ਸਿੰਘ, ਗੁਰਦੇਵ ਸਿੰਘ, ਭਾਈ ਮਲਕੀਤ ਸਿੰਘ, ਜਸ਼ਨਦੀਪ ਸਿੰਘ ਮਾਨ ਹਾਜ਼ਰ ਸਨ।
ਪਿੰਡ ਹੀਉਂ ਵਿਖੇ ਸ਼ਹੀਦੀ ਸਮਾਗਮ ਕਰਵਾਇਆ
ਅਜੀਤ ਡੈਸਕ
23-06-2026