02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 25-06-2026

ਨਵਾਂਸ਼ਹਿਰ, 24 ਜੂਨ (ਦੀਦਾਰ ਸਿੰਘ ਸ਼ੇਤਰਾ, ਜਸਬੀਰ ਸਿੰਘ ਨੂਰਪੁਰ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵੱਲੋਂ ਐਲਾਨੇ ਗਏ ਸਾਂਝੇ ਐਕਸ਼ਨਾਂ ਦੀ ਲੜੀ ਵਜੋਂ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਸੋਮ ਲਾਲ, ਨਰਿੰਦਰ ਕੁਮਾਰ ਮਹਿਤਾ, ਬਹਾਦਰ ਸਿੰਘ, ਜੀਤ ਲਾਲ ਗੋਹਲੜੋਂ, ਅਜੇ ਕੁਮਾਰ, ਕੁਲਵਿੰਦਰ ਸਿੰਘ ਅਟਵਾਲ, ਹਰਮਿੰਦਰ ਸਿੰਘ ਉਪਲ, ਅਜੀਤ ਸਿੰਘ ਬਰਨਾਲਾ, ਮੁਲਖ ਰਾਜ ਸ਼ਰਮਾ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਮਦਨ ਲਾਲ, ਕਰਨੈਲ ਸਿੰਘ ਰਾਹੋਂ, ਗੁਲਸ਼ਨ ਕੁਮਾਰ, ਜਸਵੀਰ ਸਿੰਘ ਮੋਰੋਂ, ਸੁਰਿੰਦਰ ਸਿੰਘ ਸੋਇਤਾ, ਪਰਸ਼ੋਤਮ ਲਾਲ, ਅਮਰੀਕ ਸਿੰਘ, ਸੋਹਣ ਸਿੰਘ, ਸੁਰਜੀਤ ਕੁਮਾਰ, ਜਗਦੀਸ਼ ਚੰਦਰ, ਨੰਦ ਲਾਲ ਬੰਗਾ, ਵਰਿੰਦਰ ਕੁਮਾਰ, ਅਸ਼ਵਨੀ ਕੁਮਾਰ, ਹਸ਼ਮਤ ਅਲੀ ਆਦਿ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਸਾਢੇ ਚਾਰ ਸਾਲ ਤੋਂ ਵੱਟੀ ਚੁੱਪ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਪਿਛਲੇ ਤਨਖਾਹ ਕਮਿਸ਼ਨਾਂ ਵਲੋਂ ਦਿੱਤੇ ਲਾਭ ਖੋਹਣ ਦੇ ਨਾਲ-ਨਾਲ ਅਦਾਲਤਾਂ ਵਲੋਂ ਦਿੱੇ ਜਾਂਦੇ ਹੱਕ ਵੀ ਖੋਹਣ ਦਾ ਯਤਨ ਕਰ ਰਹੀ ਹੈ। ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਲੰਗੜਾ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਜਾ ਰਹੀ। ਪੰਜਵੇਂ ਤਨਖਾਹ ਕਮਿਸ਼ਨ ਵੱਲੋਂ ਦਿੱਤੇ ਗਏ ਉਚੇਰੀ ਗ੍ਰੇਡ ਪੇ ਦੇ ਲਾਭ ਖੋਹ ਲਏ ਗਏ ਹਨ। ਪੇਂਡੂ ਭੱਤੇ, ਬਾਰਡਰ ਭੱਤੇ ਸਮੇਤ 37 ਭੱਤੇ ਸੋਧਣ ਦੇ ਨਾਂ ਤੇ ਬੰਦ ਕੀਤੇ ਗਏ ਹਨ। ਛੇਵੇਂ ਤਨਖਾਹ ਕਮਿਸ਼ਨ ਦੀ ਅੱਧੀ ਰਿਪੋਰਟ ਜਾਰੀ ਕੀਤੀ ਗਈ ਹੈ ਜੋ ਕਿ ਲਾਗੂ ਨਹੀਂ ਕੀਤੀ ਗਈ। ਅੱਧੀ ਰਿਪੋਰਟ ਹਾਲੇ ਤੱਕ ਜਾਰੀ ਨਹੀਂ ਕੀਤੀ ਗਈ, ਜਦੋਂ ਕਿ ਜਨਵਰੀ 26 ਤੋਂ ਅਗਲਾ ਸੱਤਵਾਂ ਪੇ ਕਮਿਸ਼ਨ ਲਾਗੂ ਹੋਣਾ ਸੀ। ਪੈਨਸ਼ਨਰਾਂ ਨੂੰ ਤਨਖਾਹ ਕਮਿਸ਼ਨ ਵੱਲੋਂ 2.59 ਦਾ ਗੁਣਾਕ ਦੇਣ ਦੀ ਸਿਫਾਰਿਸ਼ ਲਾਗੂ ਨਹੀਂ ਕੀਤੀ ਜਾ ਰਹੀ।ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 18 ਫ਼ੀਸਦੀ ਮਹਿੰਗਾਈ ਭੱਤਾ ਘੱਟ ਦਿੱਤਾ ਜਾ ਰਿਹਾ ਹੈ। ਪਿਛਲੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਬਕਾਇਆ ਹਾਲੇ ਤੱਕ ਵੀ ਨਸੀਬ ਨਹੀਂ ਹੋਇਆ। ਮਾਨਯੋਗ ਅਦਾਲਤਾਂ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਦਿੱਤੇ ਗਏ ਬਕਾਇਆ ਦੇਣ ਦੇ ਫੈਸਲੇ ਨੂੰ ਰੋਕਣ ਲਈ ਸਰਕਾਰ ਡਬਲ ਬੈਂਚ ਕੋਲ ਅਪੀਲਾਂ ਪਾ ਰਹੀ ਹੈ। ਆਗੂਆਂ ਨੇ ਇਸ ਸਰਕਾਰ ਨੂੰ ਸਭ ਤੋਂ ਵੱਧ ਭ੍ਰਿਸ਼ਟ ਅਤੇ ਮੁਲਾਜ਼ਮਾਂ ਪੈਨਸ਼ਨਰਾਂ ਦੇ ਵਿਰੋਧੀ ਕਰਾਰ ਦਿੱਤਾ ਹੈ। ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਅਣਦੇਖੀ ਕਰਨ ਵਾਲੀ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਘਿਰਾਓ ਕਰਨ ਦੇ ਸੱਦੇ ਅਨੁਸਾਰ 7 ਜੁਲਾਈ ਨੂੰ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਇਸ ਉਪਰੰਤ 17 ਜੁਲਾਈ ਨੂੰ ਮੋਹਾਲੀ ਵਿਖੇ ਕੀਤੀ ਜਾਣ ਵਾਲੀ ਸੂਬਾ ਪੱਧਰੀ ਰੈਲੀ ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਲੋਕਾਂ ਦਾ ਫੁੱਟਿਆ ਗੁੱਸਾ ਅਗਲੀ ਖ਼ਬਰ ਲੱਖਾਂ ਰੁਪਏ ਖ਼ਰਚੇ ਪਰ ਚੱਬੇਵਾਲ ਦੇ ਖੇਡ ਮੈਦਾਨ ਦਾ ਟਰੈਕ ਫਿਰ ਵੀ ਬੇਕਾਰ
Ad Position 24
No active advertisement