ਬਲਾਚੌਰ, 26 ਜੂਨ (ਨਰੇਸ਼ ਧੌਲ)-ਆਮ ਆਦਮੀ ਪਾਰਟੀ ਦੀ ਹਾਈਕਮਾਨ ਤੇ ਹਲਕਾ ਬਲਾਚੌਰ ਤੋਂ ਵਿਧਾਇਕਾ ਸੰਤੋਸ਼ ਕਟਾਰੀਆ ਦੇ ਨਾਲ-ਨਾਲ ਪਾਰਟੀ ਦੇ ਸੀਨੀਅਰ ਮੈਂਬਰ ਅਸ਼ੋਕ ਕਟਾਰੀਆ ਦੀ ਪ੍ਰੇਰਨਾ ਸਦਕਾ, ਪਾਰਟੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਟਕਸਾਲੀ ਆਗੂਆਂ ਨੂੰ ਮਾਣ-ਸਤਿਕਾਰ ਦੇਣ ਦੀ ਲੜੀ ਤਹਿਤ ਇਕ ਅਹਿਮ ਨਿਯੁਕਤੀ ਕੀਤੀ ਗਈ ਹੈ। ਹਲਕੇ ਦੀ ਸਿਆਸਤ ਤੇ ਸਮਾਜ ਸੇਵਾ ਵਿਚ ਹਮੇਸ਼ਾ ਮੋਹਰੀ ਰਹਿਣ ਵਾਲੇ ਪਿੰਡ ਖੋਜਾ ਬੇਟ ਦੇ ਮੌਜੂਦਾ ਸਰਪੰਚ ਤੇ ਹਰਮਨ ਪਿਆਰੀ ਸ਼ਖਞਸੀਅਤ ਸੰਤੋਖ ਸਿੰਘ ਸ਼ਿਵਾਲਿਕ ਨੂੰ ਪੰਜਾਬ ਸਰਕਾਰ ਵਲੋਂ ਸੈਣੀ ਵੈਲਫੇਅਰ ਬੋਰਡ ਦਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਉਪਰੰਤ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਇਸ ਮੌਕੇ ਹਲਕੇ ਦੇ ਪ੍ਰਮੁੱਖ ਆਗੂਆਂ ਨੇ ਸਾਂਝੇ ਤੌਰ ‘ਤੇ ਵਧਾਈ ਦਿੰਦਿਆਂ ਹੋਇਆਂ ਕਿਹਾ ਕਿ ਇਹ ਦਾ ਮਾਣ ਸਤਿਕਾਰ ਸਰਦਾਰ ਸੰਤੋਖ ਸਿੰਘ ਵਲੋਂ ਲੰਬੇ ਸਮੇਂ ਤੋਂ ਬਿਨਾਂ ਕਿਸੇ ਸਵਾਰਥ ਦੇ ਕੀਤੀ ਜਾ ਰਹੀ ਨਿਸ਼ਠਾਵਾਨ ਸਮਾਜ ਸੇਵਾ, ਪਿੰਡ ਦੀ ਨੁਹਾਰ ਬਦਲਣ ਲਈ ਕੀਤੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਪ੍ਰਤੀ ਉਨ੍ਹਾਂ ਦੇ ਅਟੁੱਟ ਸਮਰਪਣ ਦਾ ਹੀ ਨਤੀਜਾ ਹੈ। ਪਾਰਟੀ ਲੀਡਰਸ਼ਿਪ ਤੇ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਲਏ ਗਏ ਇਸ ਫੈਸਲੇ ਨਾਲ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਵਰਕਰਾਂ ਦਾ ਮਨੋਬਲ ਹੋਰ ਉੱਚਾ ਹੋਇਆ ਹੈ। ਉਨ੍ਹਾਂ ਉਮੀਦ ਜਤਾਈ ਕਿ ਚੇਅਰਮੈਨ ਬਣਨ ਤੋਂ ਬਾਅਦ ਉਹ ਸੈਣੀ ਬਰਾਦਰੀ ਦੇ ਨਾਲ-ਨਾਲ ਹਰ ਵਰਗ ਦੇ ਹਿੱਤਾਂ ਤੇ ਸਮਾਜ ਦੀ ਭਲਾਈ ਲਈ ਪਹਿਲਾਂ ਨਾਲੋਂ ਵੀ ਵੱਧ ਚੜ੍ਹ ਕੇ ਸੇਵਾ ਨਿਭਾਉਣਗੇ। ਇਸ ਮੌਕੇ ਰਣਵੀਰ ਸਿੰਘ ਧਾਲੀਵਾਲ ਬਲਾਕ ਸੰਮਤੀ ਮੈਂਬਰ, ਅਵਤਾਰ ਸਿੰਘ ਬਲਾਕ ਪ੍ਰਧਾਨ ਖੋਜਾ ਬੇਟ, ਸੇਠੀ ਉਧਨਵਾਲ ਚੇਅਰਮੈਨ ਮਾਰਕੀਟ ਕਮੇਟੀ, ਦਵਿੰਦਰ ਸੈਣੀ ਨਸ਼ਾ ਮੁਕਤੀ ਮੋਰਚਾ, ਸ਼ਿਵਮ ਖੋਜਾ ਬੇਟ ਅਤੇ ਵੱਖ-ਵੱਖ ਸ਼ਖਸੀਅਤਾਂ ਹਾਜ਼ਰ ਸਨ।