10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਕਾਂਗਰਸ ਪਾਰਟੀ ਦੇ ਹਲਕਾ ਯੂਥ ਪ੍ਰਧਾਨ ਬਣਨ ’ਤੇ ਨਿਰਮਲ ਸਿੰਘ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 27-06-2026
ਕਾਠਗੜ੍ਹ, 26 ਜੂਨ (ਹਰਸਿਮਰਨ ਜੋਤ ਸਿੰਘ ਕਲੇਰ)-ਕਾਂਗਰਸ ਪਾਰਟੀ ਦੇ ਭਰਥਲਾ ਤੋਂ ਸਾਬਕਾ ਬਲਾਕ ਸੰਮਤੀ ਚੇਅਰਮੈਨ ਧਰਮਪਾਲ ਪਵਾਰ ਭਰਥਲਾ ਵਲੋਂ ਆਪਣੇ ਸਾਥੀਆਂ ਸਮੇਤ ਨਿਰਮਲ ਸਿੰਘ ਨੂੰ ਹਲਕਾ ਯੂਥ ਕਾਂਗਰਸ ਪ੍ਰਧਾਨ ਨਿਯੁਕਤ ਹੋਣ ‘ਤੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਤੇ ਸਮਰਥਕ ਹਾਜ਼ਰ ਸਨ, ਜਿਨ੍ਹਾਂ ਨੇ ਨਿਰਮਲ ਸਿੰਘ ਪਵਾਰ ਦੇ ਹਾਰ ਪਾ ਕੇ ਵਧਾਈ ਦਿੱਤੀ। ਧਰਮਪਾਲ ਪਵਾਰ ਨੇ ਕਿਹਾ ਕਿ ਨਿਰਮਲ ਸਿੰਘ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ ਅਤੇ ਪਾਰਟੀ ਵਲੋਂ ਉਨ੍ਹਾਂ ਨੂੰ ਦਿੱਤੀ ਗਈ ਇਹ ਜ਼ਿੰਮੇਵਾਰੀ ਉਨ੍ਹਾਂ ਦੀ ਮਿਹਨਤ ਤੇ ਲਗਨ ਦਾ ਨਤੀਜਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਿਰਮਲ ਸਿੰਘ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਯੂਥ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਯੂਥ ਆਗੂ ਅਭਿਸ਼ੇਕ ਰਾਣਾ ਨੇ ਵੀ ਨਿਰਮਲ ਸਿੰਘ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਨਿਰਮਲ ਸਿੰਘ ਇੱਕ ਮਿਹਨਤੀ ਨੌਜਵਾਨ ਹੈ। ਉਨ੍ਹਾਂ ਨੇ ਕਿਹਾ ਕਿ ਨਿਰਮਲ ਸਿੰਘ ਵਲੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ ਅਤੇ ਯੂਥ ਦੀਆਂ ਸਮੱਸਿਆਵਾਂ ਨੂੰ ਮੁੱਖ ਤੌਰ ‘ਤੇ ਸਰਕਾਰਾਂ ਤੱਕ ਪਹੁੰਚਾਇਆ ਜਾਵੇਗਾ ਤੇ ਉਨ੍ਹਾਂ ਦੀ ਸਮੱਸਿਆਂ ਦਾ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਨਿਰਮਲ ਸਿੰਘ ਨੇ ਪਾਰਟੀ ਹਾਈਕਮਾਨ ਤੇ ਸਾਰੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ‘ਤੇ ਜਤਾਏ ਗਏ ਭਰੋਸੇ ‘ਤੇ ਖਰਾ ਉਤਰਨ ਲਈ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਉਠਾਇਆ ਜਾਵੇਗਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਧਰਮਪਾਲ ਸਾਬਕਾ ਚੇਅਰਮੈਨ, ਅਭਿਸ਼ਕ ਰਾਣਾ, ਪ੍ਰਿੰਸ ਪਾਵਰ ਯੂਥ ਆਗੂ, ਨਿਰਮਲ ਸਿੰਘ ਯੂਥ ਕਾਂਗਰਸ ਪ੍ਰਧਾਨ ਬਲਾਚੌਰ, ਦਿਲਵਰ ਸਿੰਘ, ਹੈਪੀ, ਲੱਡੂ, ਬਿੱਲਾ ਭਰਥਲਾ, ਰੋਹਿਤ ਘਈ, ਹੈਪੀ ਪ੍ਰਧਾਨ, ਦਰੀ ਭਰਥਲਾ, ਪ੍ਰਜਾਵਲ, ਬਾਬਲ ਰੋਪੜ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਸੁਖਦੇਵ ਸਿੰਘ ਮੀਰਪੁਰ ਜੱਟਾਂ ਜ਼ਿਲ੍ਹਾ ਯੂਥ ਪ੍ਰਧਾਨ ਬਣੇ ਅਗਲੀ ਖ਼ਬਰ ਭਗਵੰਤ ਮਾਨ ਵਿਰੁੱਧ ਸ੍ਰੀ ਅਕਾਲ ਸਾਹਿਬ ਦੇ ਹੁਕਮਨਾਮੇ ਬਾਰੇ ਸੰਗਤਾਂ ਨੂੰ ਜਾਣੂ ਕਰਵਾਉਣ ਦੀ ਮੁਹਿੰਮ ਬੰਗਾ ਤੋਂ ਸ਼ੁਰੂ
Ad Position 24