ਕਾਠਗੜ੍ਹ, 26 ਜੂਨ (ਹਰਸਿਮਰਨ ਜੋਤ ਸਿੰਘ ਕਲੇਰ)-ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜੁਝਾਰ ਸਿੰਘ ਸੇਠੀ ਦੀ ਮਾਤਾ ਸਵ. ਬੀਬੀ ਬਲਵੀਰ ਕੌਰ ਜੋ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪੈਣ ਉਪਰੰਤ, ਗੁਰਬਾਣੀ ਕੀਰਤਨ ਤੇ ਅੰਤਿਮ ਅਰਦਾਸ ਗੁਰਦੁਆਰਾ ਪਿੰਡ ਭਰਥਲਾ ਵਿਖੇ ਕੀਤੀ ਗਈ। ਸਮਾਗਮ ਦੌਰਾਨ ਵੱਖ-ਵੱਖ ਸਮਾਜਿਕ, ਧਾਰਮਿਕ ਤੇ ਸਿਆਸੀ ਸ਼ਖ਼ਸੀਅਤਾਂ ਨੇ ਸ਼ਾਮਿਲ ਹੋ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਪਿੰਡ ਭਰਥਲਾ ਵਿਖੇ ਗੁਰਬਾਣੀ ਕੀਰਤਨ ਉਪਰੰਤ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਗੁਰਬਖਸ਼ ਸਿੰਘ ਖਾਲਸਾ ਮੈਂਬਰ ਐੱਸ.ਜੀ.ਪੀ.ਸੀ,, ਅਸ਼ੋਕ ਕਟਾਰੀਆ, ਬ੍ਰਿਗੇਡੀਅਰ ਰਾਜ ਕੁਮਾਰ, ਰਿਟਾਇਰਡ ਡੀ. ਐੱਸ. ਪੀ. ਸਤਨਾਮ ਸਿੰਘ ਰਾਜੂ ਮਾਜਰਾ ਤੇ ਤਰਲੋਚਨ ਸਿੰਘ ਰੱਕੜ ਨੇ ਵੀ ਸਵ. ਬੀਬੀ ਬਲਵੀਰ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀਆਂ। ਇਸ ਮੌਕੇ ਅਵਤਾਰ ਸਿੰਘ ਭੋਲਾ ਨੀਲੇਵਾੜੇ, ਮਾਸਟਰ ਨਿਰਮਲ ਸਿੰਘ, ਕਮਲ ਬਾਂਠ ਨੀਲੇਵਾੜੇ, ਬਗੀਚਾ ਸਿੰਘ ਰੱਕੜ, ਨੰਬਰਦਾਰ ਭਗਤ ਸਿੰਘ, ਚਰਨਜੀਤ ਸਿੰਘ ਕਿਸ਼ਨਪੁਰ, ਹਰਕੰਵਲ ਸਿੰਘ ਕੌਲਗੜ੍ਹ, ਅਜਮੇਰ ਸਿੰਘ ਰੱਕੜ, ਜਗਜੀਤ ਸਿੰਘ ਗਿੱਲ, ਸੁਖਦੇਵ ਸਿੰਘ ਬਿੱਟੂ, ਦਲਜੀਤ ਸਿੰਘ ਮਾਣੇਵਾਲ, ਮਨਜਿੰਦਰ ਸਿੰਘ ਗਿੱਲ, ਸੋਹਣ ਸਿੰਘ, ਸਤਨਾਮ ਸਿੰਘ ਸਹੋਤਾ, ਹਰਦੀਪ ਸਿੰਘ ਕਲਮ ਗਹੂੰਣ, ਹਰਭਜਨ ਸਿੰਘ ਹੀਰ, ਪ੍ਰਧਾਨ ਟਰੱਕ ਯੂਨੀਅਨ ਸ਼ਾਮਾ ਮਹਿਰ ਕਟਾਰੀਆ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਸਖਸ਼ੀਅਤਾਂ ਹਾਜ਼ਰ ਸਨ। ਸਟੇਜ ਸਕੱਤਰ ਦੀ ਜਿੰਮੇਵਾਰੀ ਸੁਰਜੀਤ ਸਿੰਘ ਦੋਭਾਲੀ ਨੇ ਨਿਭਾਈ।