ਕੱਚੇ ਤੇਲ ਦੀਆਂ ਕੀਮਤਾਂ ’ਚ ਗਿਰਾਵਟ ਕਾਰਨ ਕੇਂਦਰ ਸਰਕਾਰ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਘਟਾ ਕੇ ਪਹੁੰਚਾਵੇ ਲੋਕਾਂ ਨੂੰ ਰਾਹਤ-ਬੱਲ
ਅਜੀਤ ਡੈਸਕ
27-06-2026
<ਬਲਾਚੌਰ, 26 ਜੂਨ (ਨਰੇਸ਼ ਧੌਲ)-ਅੰਤਰਰਾਸ਼ਟਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ਵਿਚ ਗਿਰਾਵਟ ਆਉਣ ਕਾਰਨ ਕੇਂਦਰ ਸਰਕਾਰ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਘਟਾ ਕੇ ਤੁਰੰਤ ਲੋਕਾਂ ਨੂੰ ਰਾਹਤ ਪਹੁੰਚਾਉਣ ਦੇ ਕਾਰਜ ਵਿਚ ਪਹਿਲ ਕਦਮੀ ਕਰੇ। ਇਹ ਪ੍ਰਗਟਾਵਾ ਨੌਜਵਾਨ ਆਗੂ ਗਗਨਦੀਪ ਸਿੰਘ ਬੱਲ ਪਿੰਡ ਬਛੌੜੀ ਵਾਲਿਆਂ ਨੇ ਗੱਲਬਾਤ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਕਿਹਾ ਕਿ ਸਮੁੱਚੇ ਦੇਸ਼ ਵਾਸੀ ਜਿਥੇ ਪਹਿਲਾਂ ਹੀ ਮਹਿੰਗਾਈ ਦੀ ਵੱਡੀ ਮਾਰ ਝੱਲ ਰਹੇ ਹਨ, ਉਥੇ ਪਿਛਲੇ ਦਿਨੀ ਲਗਾਤਾਰ ਤੇਲ ਦੀਆਂ ਕੀਮਤਾਂ ਵਿਚ ਵਾਧਾ ਹੋਣ ਨਾਲ ਲੋਕਾਂ ਦੇ ਘਰੇਲੂ ਬਜਟ ਨੂੰ ਵੱਡੀ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਪਰ ਹੁਣ ਕੱਚੇ ਤੇਲ ਦੀਆਂ ਕੀਮਤਾਂ ਵਿਚ ਪ੍ਰਤੀ ਬੈਰਲ ਰੇਟ ਘੱਟ ਹੋ ਜਾਣ ਨਾਲ ਜਦੋਂ ਸਰਕਾਰ ਨੂੰ ਤੇਲ ਸਸਤਾ ਮਿਲ ਰਿਹਾ ਹੈ ਤਾਂ ਦੇਸ਼ ਵਾਸੀਆਂ ਨੂੰ ਲਾਭ ਪਹੁੰਚਾਉਣ ਹਿੱਤ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਵੀ ਘਟਾਉਣਾ ਚਾਹੀਦਾ ਹੈ ਤਾਂ ਜੋ ਮਹਿੰਗਾਈ ਦੀ ਮਾਰ ਝੱਲ ਰਹੇ ਦੇਸ਼ ਵਾਸੀਆਂ ਨੂੰ ਕੁੱਝ ਰਾਹਤ ਮਹਿਸੂਸ ਹੋ ਸਕੇ।