07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਮੋਟਰਸਾਈਕਲ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੋਟਰਸਾਈਕਲ ਚਾਲਕ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 28-06-2026
ਕਾਠਗੜ੍ਹ, 27 ਜੂਨ (ਹਰਸਿਮਰਨ ਜੋਤ ਸਿੰਘ ਕਲੇਰ)-ਰੋਪੜ ਬਲਾਚੌਰ ਨੈਸ਼ਨਲ ਹਾਈਵੇ ’ਤੇ ਨੇੜੇ ਮੁੱਤੋਂ ਕੱਟ ਕੋਲ ਮੋਟਰਸਾਈਕਲ ਦਾ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਐਸ. ਐਸ. ਐਫ. ਟੀਮ ਸੀ. ਟੀ. ਮੁਹੰਮਦ ਅਰਸ਼ਦ ਤੇ ਸੀ. ਟੀ. ਸਾਹਿਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਡਿਵਾਇਜ ਤੋਂ ਸੂਚਨਾ ਪ੍ਰਾਪਤ ਹੋਈ ਕਿ ਐਕਸੀਡੈਂਟ ਹੋ ਗਿਆ ਹੈ ਉਨ੍ਹਾਂ ਨੇ ਤੁਰੰਤ ਜਾ ਕੇ ਦੇਖਿਆ ਕਿ ਇਕ ਸਪਲੈਂਡਰ ਮੋਟਰਸਾਈਕਲ ਜਿਸ ਦਾ ਨੰਬਰ ਪੀ. ਬੀ. 65 ਏ.ਟੀ 6073 ਜਿਸ ਨੂੰ ਦੂਦ ਰਾਮ ਪਾਂਡੇ ਪੁੱਤਰ ਬਦਲੂ ਰਾਮ ਪਾਂਡੇ ਵਾਸੀ ਮੁਹਾਲੀ ਚਲਾ ਰਿਹਾ ਸੀ ਜੋ ਕਿ ਰੋਪੜ ਤੋਂ ਬਲਾਚੌਰ ਸਾਈਡ ਜਾ ਰਿਹਾ ਸੀ ਜਦੋਂ ਇਹ ਮੋਟਰਸਾਈਕਲ ਮੁੱਤੋਂ ਕੱਟ ਨੇੜੇ ਪਹੁੰਚਿਆ ਤਾਂ ਅਚਾਨਕ ਇਸ ਮੋਟਰਸਾਈਕਲ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਕੇ ਮੌਕੇ ਤੋਂ ਫਰਾਰ ਹੋ ਗਿਆ। ਮੋਟਰਸਾਈਕਲ ਨੂੰ ਇੰਨੀ ਜ਼ਿਆਦਾ ਜ਼ੋਰਦਾਰ ਟੱਕਰ ਮਾਰੀ ਕਿ ਮੋਟਰਸਾਈਕਲ ਰੇਲਿੰਗ ’ਤੇ ਜਾ ਡਿੱਗਿਆ ਤੇ ਚਾਲਕ ਜ਼ਖ਼ਮੀ ਹੋ ਗਿਆ, ਜਿਸ ਨੂੰ ਨੈਸ਼ਨਲ ਹਾਈਵੇ ਅਥਾਰਿਟੀ ਦੀ ਐਂਬੂਲੈਂਸ ਦੀ ਮਦਦ ਨਾਲ ਇਲਾਜ ਲਈ ਰੋਪੜ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ। ਜਾਨੀ ਨੁਕਸਾਨ ਦਾ ਬਚਾਅ ਹੋ ਗਿਆ। ਐਸ. ਐਸ. ਐਫ. ਦੀ ਟੀਮ ਵਲੋਂ ਮੋਟਰਸਾਈਕਲ ਨੂੰ ਰੋਡ ਤੋਂ ਸਾਇਡ ’ਤੇ ਕਰਵਾਇਆ ਅਤੇ ਆਵਾਜਾਈ ਨੂੰ ਸਚਾਰੂ ਢੰਗ ਨਾਲ ਬਹਾਲ ਕਰਵਾਇਆ। ਹਾਦਸੇ ਸੰਬੰਧੀ ਉਨ੍ਹਾਂ ਦੇ ਪਰਿਵਾਰ ਨੂੰ ਸੂਚਿਤ ਕੀਤਾ। ਹਾਦਸੇ ਸੰਬੰਧੀ ਕੰਟਰੋਲ ਰੂਮ ਨਵਾਂਸ਼ਹਿਰ ਤੇ ਥਾਣਾ ਕਾਠਗੜ੍ਹ ਨੂੰ ਸੂਚਿਤ ਕਰ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਓ. ਬੀ. ਸੀ. ਸੈੱਲ ਦੇ ਚੇਅਰਮੈਨ ਬਣਨ ਤੋਂ ਬਾਅਦ ਪਹਿਲੀ ਵਾਰ ਕਾਠਗੜ੍ਹ ਮੋੜ ਪੁੱਜੇ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਨੌਜ... ਅਗਲੀ ਖ਼ਬਰ ਬ੍ਰਿਗੇਡੀਅਰ ਰਾਜ ਕੁਮਾਰ ਵਲੋਂ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਰੌਬੀ ਕੰਗ ਨੂੰ ਸ਼ੁਭਕਾਮਨਾਵਾਂ ਭੇਟ
Ad Position 24