07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਓ. ਬੀ. ਸੀ. ਸੈੱਲ ਦੇ ਚੇਅਰਮੈਨ ਬਣਨ ਤੋਂ ਬਾਅਦ ਪਹਿਲੀ ਵਾਰ ਕਾਠਗੜ੍ਹ ਮੋੜ ਪੁੱਜੇ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਨੌਜਵਾਨਾਂ ਵਲੋਂ ਭਰਵਾਂ ਸਵਾਗਤ, ਪੰਜਾਬ ਬਚਾਓ ਦਾ ਦਿੱਤਾ ਹੋਕਾ

Ad Position 21
No active advertisement
ਅਜੀਤ ਡੈਸਕ 28-06-2026
ਕਾਠਗੜ੍ਹ, 27 ਜੂਨ (ਹਰਸਿਮਰਨ ਜੋਤ ਸਿੰਘ ਕਲੇਰ)-ਕਾਂਗਰਸ ਵਲੋਂ ਪੰਜਾਬ ਓ. ਬੀ. ਸੀ. ਸੈੱਲ ਪੰਜਾਬ ਦੇ ਨਵ-ਨਿਯੁਕਤ ਚੇਅਰਮੈਨ ਤੇ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਨਵਾਂਸ਼ਹਿਰ ਦੇ ਚੇਅਰਮੈਨ ਬਣਨ ਤੋਂ ਬਾਅਦ ਪਹਿਲੀ ਵਾਰ ਇਲਾਕੇ ਵਿਚ ਪਹੁੰਚਣ ’ਤੇ ਕਾਠਗੜ੍ਹ ਮੋੜ ਸਥਿਤ ਚੌਧਰੀ ਸਵੀਟਸ ਵਿਖੇ ਕਾਂਗਰਸੀ ਆਗੂਆਂ ਤੇ ਇਲਾਕੇ ਦੇ ਨੌਜਵਾਨਾਂ ਵਲੋਂ ਉਚੇਚੇ ਤੌਰ ’ਤੇ ਭਰਵਾਂ ਸਵਾਗਤ ਕੀਤਾ। ਇਸ ਦੌਰਾਨ ਇਕੱਤਰ ਹੋਏ ਯੂਥ ਵਰਕਰਾਂ ਵਲੋਂ ਸਾਬਕਾ ਵਿਧਾਇਕ ਅੰਗਦ ਸੈਣੀ ਦਾ ਮੂੰਹ ਮਿੱਠਾ ਕਰਵਾਇਆ ਅਤੇ ਸਿਰੋਪਾਓ ਪਾ ਕੇ ਵਿਸ਼ੇਸ਼ ਸਨਮਾਨ ਕੀਤਾ। ਇਸ ਦੇ ਨਾਲ ਹੀ ਪਾਰਟੀ ਵਿਚ ਨਵੇਂ ਬਣੇ ਅਹੁਦੇਦਾਰਾਂ ਪੰਕਜ ਚੌਧਰੀ ਅਤੇ ਫਰਹੀਨ ਚੌਧਰੀ ਦਾ ਵੀ ਮੂੰਹ ਮਿੱਠਾ ਕਰਵਾ ਕੇ ਸਾਰਿਆਂ ਵਲੋਂ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਸਾਬਕਾ ਵਿਧਾਇਕ ਅੰਗਦ ਸੈਣੀ ਨੇ ਨੌਜਵਾਨਾਂ ਵਿਚ ਨਵਾਂ ਜੋਸ਼ ਭਰਦਿਆਂ ਆਖਿਆ ਕਿ ਸਾਰੀ ਓ. ਬੀ. ਸੀ. ਬੈਲਟ ਪਾਰਟੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਤਕੜੇ ਹੋ ਕੇ ਤਿਆਰੀ ਵਿੱਢ ਦਿੱਤੀ ਜਾਵੇ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅੱਗੇ ਆਉਣ ਦਾ ਸੱਦਾ ਦਿੰਦਿਆਂ ਪੰਜਾਬ ਬਚਾਓ ਦਾ ਹੋਕਾ ਦਿੱਤਾ ਤੇ ਕਿਹਾ ਕਿ ਯੂਥ ਆਪਣਾ ਵਰਕ ਡਟ ਕੇ ਕਰੇ, ਪਾਰਟੀ ਵਿਚ ਹਰ ਮਿਹਨਤੀ ਵਰਕਰ ਦਾ ਪੂਰਾ ਮਾਣ-ਸਤਿਕਾਰ ਯਕੀਨੀ ਬਣਾਇਆ ਜਾਵੇਗਾ। ਇਸ ਮਿਲਣੀ ਦੌਰਾਨ ਹਾਜ਼ਰ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਵਿੱਕੀ ਕਾਠਗੜ੍ਹ ਨੇ ਚੇਅਰਮੈਨ ਅੰਗਦ ਸੈਣੀ ਦਾ ਕਾਠਗੜ੍ਹ ਪੁੱਜਣ ’ਤੇ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ, ਮੂੰਹ ਮਿੱਠਾ ਕਰਵਾਇਆ ਤੇ ਭਰੋਸਾ ਦਿਵਾਇਆ ਕਿ ਸਮੁੱਚਾ ਨੌਜਵਾਨ ਵਰਗ ਅਤੇ ਇਲਾਕੇ ਦੇ ਲੋਕ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਇਕ ਕਰ ਦੇਣਗੇ। ਵਰਕਰਾਂ ਨੇ ਦੱਸਿਆ ਕਿ ਅੰਗਦ ਸੈਣੀ ਦੇ ਓ. ਬੀ. ਸੀ. ਸੈੱਲ ਦੇ ਚੇਅਰਮੈਨ ਬਣਨ ਨਾਲ ਇਲਾਕੇ ਦੇ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਆਉਂਦੇ ਦਿਨਾਂ ਵਿਚ ਪਿੰਡ ਵਿਖੇ ਇਕ ਵੱਡਾ ਪ੍ਰੋਗਰਾਮ ਉਲੀਕ ਕੇ ਉਨ੍ਹਾਂ ਦਾ ਸਨਮਾਨ ਤੇ ਧੰਨਵਾਦ ਕੀਤਾ ਜਾਵੇਗਾ। ਇਸ ਭਰਵੇਂ ਸਵਾਗਤੀ ਪ੍ਰੋਗਰਾਮ ਮੌਕੇ ਜਸਵਿੰਦਰ ਵਿੱਕੀ ਕਾਠਗੜ੍ਹ, ਪੰਕਜ ਚੌਧਰੀ, ਫਰਹੀਨ ਚੌਧਰੀ, ਮਨੀਸ਼ ਚੌਧਰੀ (ਚੌਧਰੀ ਸਵੀਟਸ ਕਾਠਗੜ੍ਹ ਮੋਊ), ਅਨੀਸ਼ ਚੌਧਰੀ, ਪੈਨੀ ਰੱਤੇਵਾਲ, ਚੀਮਾ ਟੈਲੀਕੋਮ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਅਤੇ ਇਲਾਕੇ ਦੇ ਮੋਹਤਬਰ ਨੌਜਵਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਜ ਮਾਰਗ ਦੇ ਕਿਨਾਰਿਆਂ ’ਤੇ ਡਿੱਗੇ ਪਏ ਦਰੱਖਤ ਦੇ ਰਹੇ ਹਾਦਸਿਆਂ ਨੂੰ ਸੱਦਾ ਅਗਲੀ ਖ਼ਬਰ ਮੋਟਰਸਾਈਕਲ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੋਟਰਸਾਈਕਲ ਚਾਲਕ ਜ਼ਖ਼ਮੀ
Ad Position 24