07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਪਿੰਡ ਹੈਡੋਂ ਬੇਟ ਵਿਖੇ ਫਾਰਮ ਭਰਨ ਦੀ ਮੁਹਿੰਮ ਸ਼ੁਰੂ

Ad Position 21
No active advertisement
ਅਜੀਤ ਡੈਸਕ 28-06-2026
ਕਾਠਗੜ੍ਹ , 27 ਜੂਨ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਸਰਕਾਰ ਵਲੋਂ ਮਾਂਵਾਂ ਧੀਆਂ ਦੇ ਸਤਿਕਾਰ ਵਜੋਂ ਚਲਾਈ ਗਈ ਮੁਹਿੰਮ ਤਹਿਤ ਬਲਾਚੌਰ ਦੇ ਹੈਡੋਂ ਬੇਟ ਵਿਖੇ ਫਾਰਮ ਭਰਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਰਿੰਕੂ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਇਹ ਯੋਜਨਾ ਬਹੁਤ ਹੀ ਸ਼ਲਾਘਾਯੋਗ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਦੌਰਾਨ ਜਿਹੜੇ ਵਾਅਦੇ ਕੀਤੇ ਗਏ ਸਨ ਉਹ ਸਾਰੇ ਪੂਰੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਤੀ ਲੋਕਾਂ ਦੇ ਪਾਏ ਜਾ ਰਹੇ ਉਤਸ਼ਾਹ ਤੋਂ ਇਹ ਸਾਫ ਜਾਹਰ ਹੈ ਕਿ ਆਉਣ ਵਾਲੀਆਂ ਚੋਣਾਂ ਦੌਰਾਨ ਪੰਜਾਬ ਵਾਸੀਆਂ ਦੇ ਸਹਿਯੋਗ ਸਦਕਾ ਫਿਰ ਤੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਸਰਪੰਚ ਰਿੰਕੂ, ਬਬਲੂ ਪੰਚ ਕਸ਼ਮੀਰੋ ਦੇਵੀ ਪੰਚ, ਮਨਵੀਰ ਕੌਰ, ਜਗੀਰੋ ਦੇਵੀ, ਸਿਮਰਨ ਕੌਰ, ਪਵਨਪ੍ਰੀਤ ਕੌਰ, ਧਰਮਵੀਰ ਠੇਕੇਦਾਰ, ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਨਾਤਨ ਧਰਮ ਸਭਾ ਬਲਾਚੌਰ ਵਲੋਂ ਅੱਜ ਮਨਾਇਆ ਜਾਵੇਗਾ ਸਤਿਗੁਰੂ ਕਬੀਰ ਜੈਅੰਤੀ ਸਮਾਗਮ ਅਗਲੀ ਖ਼ਬਰ ਮਾਤਾ ਜੋਗਿੰਦਰ ਕੌਰ ਗਿੱਲ ਥਾਂਦੀਆਂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ
Ad Position 24