02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਕਾਠਗੜ੍ਹ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਕਰ ਕੇ ਅੱਗੇ ਵੇਚਣ ਵਾਲਾ ਕਥਿਤ ਦੋਸ਼ੀ ਗ੍ਰਿਫਤਾਰ

Ad Position 21
No active advertisement
ਅਜੀਤ ਡੈਸਕ 29-06-2026

ਕਾਠਗੜ੍ਹ, 28 ਜੂਨ (ਹਰਸਿਮਰਨ ਜੋਤ ਸਿੰਘ ਕਲੇਰ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਥਾਣਾ ਕਾਠਗੜ੍ਹ ਦੀ ਪੁਲਿਸ ਵਲੋਂ ਇਕ ਮੁਖ਼ਬਰ ਖ਼ਾਸ ਦੀ ਇਤਲਾਹ ’ਤੇ ਮੁਸਤੈਦੀ ਦਿਖਾਉਂਦੇ ਹੋਏ ਮੋਟਰਸਾਈਕਲ ਚੋਰੀ ਕਰਨ ਤੇ ਉਸ ਨੂੰ ਅੱਗੇ ਵੇਚਣ ਦੇ ਗੋਰਖਧੰਦੇ ਵਿਚ ਸ਼ਾਮਿਲ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫ਼ਲਤਾ ਹਾਸਿਲ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਏ. ਐਸ. ਆਈ. ਪ੍ਰੇਮ ਲਾਲ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਸੀ ਕਿ ਭਜਨ ਲਾਲ ਪੁੱਤਰ ਰਾਮ ਲਾਲ, ਵਾਸੀ ਨੱਥਾਨੰਗਲ ,ਥਾਣਾ ਕਾਠਗੜ੍ਹ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਜੋ ਕਿ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਆਦੀ ਹੈ, ਅੱਜ ਵੀ ਚੋਰੀ ਦੇ ਇਕ ਮੋਟਰਸਾਈਕਲ ਨੂੰ ਅੱਗੇ ਵੇਚਣ ਦੀ ਫਿਰਾਕ ਵਿਚ ਨੱਥਾ ਨੰਗਲ ਸਾਹਿਬ ਤੋਂ ਕਾਠਗੜ੍ਹ ਸਾਹਿਬ ਵੱਲ ਆ ਰਿਹਾ ਹੈ। ਇਸ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਪਾਰਟੀ ਵਲੋਂ ਕਾਠਗੜ੍ਹ ਖੱਡ ਦੇ ਕੋਲ ਤੁਰੰਤ ਨਾਕਾਬੰਦੀ ਕਰਕੇ ਜਾਂਚ ਸ਼ੁਰੂ ਕੀਤੀ ਗਈ, ਜਿਸ ਦੌਰਾਨ ਕਥਿਤ ਦੋਸ਼ੀ ਭਜਨ ਲਾਲ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ। ਪੁਲਿਸ ਨੇ ਮੌਕੇ ਤੋਂ 1 ਚੋਰੀ ਦਾ ਮੋਟਰਸਾਈਕਲ ਸਫ਼ਲਤਾਪੂਰਵਕ ਬਰਾਮਦ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਫੜੇ ਗਏ ਕਥਿਤ ਦੋਸ਼ੀ ਕੋਲੋਂ ਪੁੱਛਗਿੱਛ ਦੌਰਾਨ ਇਸ ਇਲਾਕੇ ਵਿਚੋਂ ਚੋਰੀ ਕੀਤੇ ਗਏ ਹੋਰ ਮੋਟਰਸਾਈਕਲਾਂ ਦੇ ਬਰਾਮਦ ਹੋਣ ਦੀ ਵੀ ਪੂਰੀ ਸੰਭਾਵਨਾ ਹੈ। ਇਸ ਸੰਬੰਧੀ ਕਾਠਗੜ੍ਹ ਪੁਲਿਸ ਵਲੋਂ ਕਥਿਤ ਦੋਸ਼ੀ ਭਜਨ ਲਾਲ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਤਫਤੀਸ਼ ਅਮਲ ਵਿਚ ਲਿਆਂਦੀ ਗਈ ਹੈ ਤੇ ਕਥਿਤ ਦੋਸ਼ੀ ਪੁਲਿਸ ਹਿਰਾਸਤ ਵਿਚ ਹੈ।

Ad Position 22
No active advertisement
ਪਿਛਲੀ ਖ਼ਬਰ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ 3 ਰੋਜ਼ਾ ਕਬੀਰ ਜੈਅੰਤੀ ਸਮਾਗਮ ਸ਼ਰਧਾਪੂਰਵਕ ਆਰੰਭ ਅਗਲੀ ਖ਼ਬਰ ਸਮੁੰਦੜਾ ਨੇੜਲੇ ਕਈ ਪਿੰਡਾਂ ’ਚ ਬਿਜਲੀ ਸੰਕਟ ਗਹਿਰਾਇਆ
Ad Position 24
No active advertisement