14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਗੁਰਦੁਆਰਾ ਪੰਜ ਤੀਰਥ ਲੜੋਆ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ 6 ਨੂੰ

Ad Position 21
repet_subhas-goyals [Copy P29]
ਅਜੀਤ ਡੈਸਕ 30-06-2026

ਔੜ/ਝਿੰਗੜਾਂ, 29 ਜੂਨ (ਕੁਲਦੀਪ ਸਿੰਘ ਝਿੰਗੜ)-ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਪੰਜ ਤੀਰਥ ਸਾਹਿਬ ਲੜੋਆ (ਪਾਤਿਸ਼ਾਹੀ ਛੇਵੀਂ) ਦੇ ਸਥਾਪਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ 4 ਤੋਂ 6 ਜੁਲਾਈ ਨੂੰ ਪ੍ਰਬੰਧਕ ਕਮੇਟੀ ਵਲੋਂ ਦੇਸ਼ ਵਿਦੇਸ਼ ਵਿਚ ਵਸਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ ਤੇ ਪ੍ਰਬੰਧਕਾਂ ਵਲੋਂ ਧਾਰਮਿਕ ਸਮਾਗਮ ਦਾ ਪੋਸਟਰ ਜਾਰੀ ਕੀਤਾ। ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਤਰਜੀਵਨ ਸਿੰਘ ਗਰਚਾ ਨੇ ਦੱਸਿਆ ਕਿ 4 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 5 ਜੁਲਾਈਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਪਿੰਡ ਲੜੋਆ ਤੇ ਪਰਾਗਪੁਰ ਪਿੰਡਾਂ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪੁੱਜੇਗਾ, ਜਿਸ ਦੌਰਾਨ ਨਾਮਵਰ ਗਿਆਨੀ ਗੁਰਦੀਪ ਸਿੰਘ ਦੀਪ ਉੜਾਪੜ ਦਾ ਢਾਡੀ ਜਥਾ ਆਪਣਾ ਪ੍ਰੋਗਰਾਮ ਪੇਸ਼ ਕਰੇਗਾ। 6 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਭਾਈ ਜਸਪਾਲ ਸਿੰਘ ਭਘੌਰਾਂ, ਭਾਈ ਪ੍ਰੀਤਮ ਸਿੰਘ, ਭਾਈ ਅਵਤਾਰ ਸਿੰਘ ਛੀਨਾ, ਕਥਾਵਾਚਕ ਗਿਆਨੀ ਰਾਜਵਿੰਦਰ ਸਿੰਘ ਦਾ ਜਥਾ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸੇ ਤਰ੍ਹਾਂ ਰਾਤ ਦੇ ਕੀਰਤਨ ਦਰਬਾਰ ਵਿੱਚ ਭਾਈ ਗੁਰਮੀਤ ਸਿੰਘ ਸ਼ਾਂਤ, ਗਿਆਨੀ ਜਸਵੰਤ ਸਿੰਘ ਪਰਵਾਨਾ, ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਇਸ ਮੌਕੇ ਸੰਤ ਬਾਬਾ ਸਰਬਜੀਤ ਸਿੰਘ ਮੁੱਖ ਸੇਵਾਦਾਰ ਡੇਰਾ ਸੰਤ ਬਾਬਾ ਅਤਰਦਾਸ ਲੜੋਆ, ਸਾਬਕਾ ਸਰਪੰਚ ਮੁਲਖ ਰਾਜ ਛਿੰਜੀ ਲੜੋਆ, ਗੁਰਦੇਵ ਸਿੰਘ, ਸਾਬਕਾ ਪੰਚ ਮਨੋਹਰ ਸਿੰਘ ਗਰਚਾ ਤੇ ਚਰਨਜੀਤ ਸਿੰਘ, ਜੋਗਾ ਸਿੰਘ ਸ਼ੇਰਗਿੱਲ ਪਰਾਗਪੁਰ, ਨੰਬਰਦਾਰ ਮੱਖਣ ਸਿੰਘ, ਜਸਵਿੰਦਰ ਸਿੰਘ, ਗੁਦਾਵਰ ਸਿੰਘ, ਗੁਰਮੀਤ ਸਿੰਘ, ਪਰਲਾਦ ਸਿੰਘ, ਬਹਾਦਰ ਸਿੰਘ, ਪ੍ਰਵੀਨ ਭੌਂਦੀ ਲੜੋਆ, ਜਗਜੀਤ ਸਿੰਘ, ਸੁਰਜੀਤ ਸਿੰਘ ਤੇ ਅਵਤਾਰ ਚੰਦ ਛੋਟਾ ਤੋਂ ਇਲਾਵਾ ਹੋਰ ਕਈ ਪਤਵੰਤੇ ਅਤੇ ਪ੍ਰਬੰਧਕ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਦਾ ਮੈਗਜ਼ੀਨ ਚਰਨ ਕੰਵਲ 2025- 26 ਦਾ ਲੋਕ ਅਰਪਣ ਸਮਾਗਮ ਅਗਲੀ ਖ਼ਬਰ ਦੋਆਬੇ ਦੇ ਲੋਕਾਂ ਰੇਲ ਮੰਤਰੀ ਤੋਂ ਨਵਾਂਸ਼ਹਿਰ-ਸਮਰਾਲਾ-ਖੰਨਾ ਰੇਲਵੇ ਸਟੇਸ਼ਨ ਜੋੜਨ ਦੀ ਮੰਗ
Ad Position 24