ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੋਹੜਾਂਵਾਲਾ ਵਿਖੇ ਪੰਜ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਸਫਲਤਾ ਪੂਰਵਕ ਸਮਾਪਤ

Ad Position 21
No active advertisement
ਅਜੀਤ ਡੈਸਕ 30-06-2026

 ਨਵਾਂਸ਼ਹਿਰ, 29 ਜੂਨ (ਦੀਦਾਰ ਸਿੰਘ ਸ਼ੇਤਰਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਮਤਿ ਪ੍ਰਚਾਰ ਕੇਂਦਰ ਨਵਾਂਸ਼ਹਿਰ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੋਹੜਾਂਵਾਲਾ ਪਿੰਡ ਲੰਗੜੋਆ ਵਿਖੇ ਲਗਾਇਆ ਪੰਜ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਸ਼ਰਧਾ ਤੇ ਧਾਰਮਿਕ ਮਾਹੌਲ ਵਿਚ ਸਫਲਤਾਪੂਰਵਕ ਸਮਾਪਤ ਹੋਇਆ। ਕੈਂਪ ਵਿਚ ਵੱਡੀ ਗਿਣਤੀ ਵਿੱਚ ਬੱਚਿਆਂ ਨੇ ਭਾਗ ਲੈ ਕੇ ਗੁਰਸਿੱਖੀ ਜੀਵਨ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ। ਕੈਂਪ ਦੌਰਾਨ ਬੱਚਿਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ, ਸਿੱਖ ਰਹਿਤ ਮਰਿਆਦਾ, ਗੁਰ ਇਤਿਹਾਸ, ਸਿੱਖ ਇਤਿਹਾਸ, ਨਿੱਤਨੇਮ ਬਾਣੀਆਂ, ਗੁਰਬਾਣੀ ਦੇ ਸ਼ੁੱਧ ਉਚਾਰਨ, ਅਰਦਾਸ ਦੀ ਮਹੱਤਤਾ, ਗੁਰਦੁਆਰਾ ਮਰਿਆਦਾ ਤੇ ਗੁਰਸਿੱਖ ਜੀਵਨ ਜਾਂਚ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਨਾਲ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ, ਚੰਗੇ ਆਚਰਨ, ਮਾਪਿਆਂ ਦੇ ਸਤਿਕਾਰ, ਨਸ਼ਿਆਂ ਤੋਂ ਦੂਰ ਰਹਿਣ ਅਤੇ ਗੁਰੂ ਸਾਹਿਬਾਨ ਵਲੋਂ ਦਰਸਾਏ ਜੀਵਨ ਮਾਰਗ ’ਤੇ ਚੱਲਣ ਲਈ ਵੀ ਪ੍ਰੇਰਿਤ ਕੀਤਾ। ਕੈਂਪ ਦੇ ਅਖੀਰਲੇ ਦਿਨ ਬੱਚਿਆਂ ਦਾ ਗੁਰਮਤਿ ਸੰਬੰਧੀ ਟੈਸਟ ਲਿਆ ਗਿਆ, ਜਿਸ ਵਿਚ ਬੱਚਿਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ। ਵਧੀਆ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਛੋਟੇ-ਛੋਟੇ ਇਨਾਮ ਅਤੇ ਸਨਮਾਨ ਚਿੰਨ੍ਹ ਦੇ ਕੇ ਹੌਂਸਲਾ ਅਫ਼ਜਾਈ ਕੀਤੀ ਗਈ। ਇਸ ਮੌਕੇ ਮਾਪਿਆਂ ਤੇ ਸੰਗਤਾਂ ਨੇ ਵੀ ਬੱਚਿਆਂ ਦੀ ਕਾਰਗੁਜ਼ਾਰੀ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਅਜਿਹੇ ਕੈਂਪ ਸਮੇਂ-ਸਮੇਂ ’ਤੇ ਲਗਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਕੈਂਪ ਵਿਚ ਗੁਰਮਤਿ ਪ੍ਰਚਾਰ ਦੀ ਸੇਵਾ ਭਾਈ ਜਰਨੈਲ ਸਿੰਘ (ਨਵਾਂਸ਼ਹਿਰ), ਭਾਈ ਸਿਮਰਪ੍ਰੀਤ ਸਿੰਘ (ਜੈਤੋ), ਭਾਈ ਅਰਸ਼ਦੀਪ ਸਿੰਘ (ਬਠਿੰਡਾ) ਤੇ ਭਾਈ ਸਹਿਜਦੀਪ ਸਿੰਘ (ਮਾਛੀਵਾੜਾ) ਵਲੋਂ ਨਿਭਾਈ ਗਈ। ਸਮੁੱਚੇ ਕੈਂਪ ਦਾ ਸੁਚੱਜਾ ਪ੍ਰਬੰਧ ਭਾਈ ਮੁਹਿੰਦਰ ਸਿੰਘ, ਭਾਈ ਗੁਰਮੁਖ ਸਿੰਘ, ਭਾਈ ਨਰਿੰਦਰ ਸਿੰਘ, ਭਾਈ ਦਿਲਦਾਰ ਸਿੰਘ, ਭਾਈ ਰਾਜਵੰਤ ਸਿੰਘ, ਬੀਬੀ ਕਮਲਪ੍ਰੀਤ ਕੌਰ ਅਤੇ ਭਾਈ ਗੁਰਸ਼ਰਨਪਾਲ ਸਿੰਘ ਵਲੋਂ ਨਿਭਾਇਆ। ਅੰਤ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਮਤਿ ਪ੍ਰਚਾਰ ਕੇਂਦਰ ਵਲੋਂ ਸਮੂਹ ਸੰਗਤ, ਸੇਵਾਦਾਰਾਂ, ਮਾਪਿਆਂ ਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ।

Ad Position 22
No active advertisement
ਪਿਛਲੀ ਖ਼ਬਰ ਰੌਜ਼ਾ ਸ਼ਰੀਫ ਮੰਢਾਲੀ ਮੇਲੇ ਨੂੰ ਸਮਰਪਿਤ 4 ਦਿਨਾ ਛਬੀਲ ਅੱਜ ਤੋਂ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਵਿਖੇ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਦੀ ਸੇਵਾ ਮੁਕਤੀ ’ਤੇ ਸਮਾਗਮ ਅੱਜ
Ad Position 24
No active advertisement