14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਘਰ-ਘਰ ਜਾ ਕੇ ਪਿਲਾਈਆਂ ਗਈਆਂ ‘ਜ਼ਿੰਦਗੀ ਦੀਆਂ ਦੋ ਬੂੰਦਾਂ’

Ad Position 21
repet_subhas-goyals [Copy P29]
ਅਜੀਤ ਡੈਸਕ 30-06-2026

ਸਿਹਤ ਵਿਭਾਗ ਨੇ 82.96 ਫੀਸਦੀ ਟੀਚਾ ਕੀਤਾ ਹਾਸਿਲ
ਨਵਾਂਸ਼ਹਿਰ, 29 ਜੂਨ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਰਹਿਨੁਮਾਈ ਹੇਠ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ 13359 ਬੱਚਿਆਂ ਨੂੰ ਘਰ-ਘਰ ਜਾ ਕੇ “ਜ਼ਿੰਦਗੀ ਦੀਆਂ ਦੋ ਬੂੰਦਾਂ” ਪਿਲਾਈਆਂ ਗਈਆਂ। ਸਿਵਲ ਸਰਜਨ ਡਾ. ਸਿੰਘ ਨੇ ਜ਼ਿਲ੍ਹੇ ਦੇ ਸਮੂਹ ਨਿਗਰਾਨ ਅਫਸਰਾਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਨੇ ਦੱਸਿਆ ਕਿ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਅਧੀਨ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਕੰਮ ਤਸੱਲੀਬਖਸ਼ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਵਲੋਂ ਤਿੰਨ ਰੋਜ਼ਾ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਸੋਮਵਾਰ ਨੂੰ ਜ਼ਿਲ੍ਹੇ ਵਿੱਚ 13,359 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਜ਼ਿਲ੍ਹਾ ਸਿਹਤ ਵਿਭਾਗ ਨੇ 82.96 ਫੀਸਦੀ ਟੀਚਾ ਹਾਸਿਲ ਕਰ ਲਿਆ ਹੈ। ਪਹਿਲੇ ਦਿਨ 33,447 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਸਨ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ 56,421 ਬੱਚਿਆਂ ਨੂੰ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦੂਜੇ ਦਿਨ ਜੋ ਬੱਚੇ ਪੋਲੀਓ ਬੂੰਦਾਂ ਤੋਂ ਵਾਂਝੇ ਰਹਿ ਗਏ, ਉਨ੍ਹਾਂ ਨੂੰ 30 ਜੂਨ ਨੂੰ ਘਰ-ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੋਲੀਓ ਦੀਆਂ ਦੋ ਬੂੰਦਾਂ ਪਿਲਾਉਣੀਆਂ ਬੱਚਿਆਂ ਦੀ ਸੁਨਹਿਰੀ ਜ਼ਿੰਦਗੀ ਲਈ ਬੇਹੱਦ ਜ਼ਰੂਰੀ ਹਨ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਮਾਪਿਆਂ ਨੂੰ ਮੁਹਿੰਮ ਦੇ ਆਖ਼ਰੀ ਦਿਨ ਆਪਣੇ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣ ਦੀ ਅਪੀਲ ਵੀ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਅੱਡਾ ਕਿਸ਼ਨਗੜ੍ਹ ਨਜ਼ਦੀਕ ਦਰਦਨਾਕ ਸੜਕ ਹਾਦਸਾ, ਦੋ ਕਾਰਾਂ ਦੀ ਭਿਆਨਕ ਟੱਕਰ ਵਿਚ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਅਗਲੀ ਖ਼ਬਰ ਸਿੰਚਾਈ ਟਿਊਬਵੈੱਲ ਦੀ ਮੰਗ ਨੂੰ ਲੈ ਕੇ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਨਾਲ ਕੀਤੀ ਮੁਲਾਕਾਤ
Ad Position 24