11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਜਾਇਜ਼ ਹੱਕੀ ਮੰਗਾਂ ਦੇ ਹੱਲ ਨੂੰ ਲੈ ਕੇ ਸੰਘਰਸ਼ ’ਤੇ ਉੱਤਰੇ ਕਮਿਊਨਟੀ ਹੈਲਥ ਅਫ਼ਸਰ

Ad Position 21
No active advertisement
ਅਜੀਤ ਡੈਸਕ 01-07-2026

* ਮੁੱਖ ਮੰਤਰੀ ਦੇ ਸੰਗਰੂਰ ਸਥਿਤ ਨਿਵਾਸ ਅੱਗੇ 2 ਜੁਲਾਈ ਨੂੰ ਸੂਬਾ ਪੱਧਰੀ ਵਿਸ਼ਾਲ ਧਰਨਾ ਦੇਣ ਦਾ ਕੀਤਾ ਐਲਾਨ * 22 ਜੂਨ ਤੋਂ ਹਨ ਹੜਤਾਲ ’ਤੇ ਅਤੇ 35 ਮੀਟਿੰਗਾਂ ਰਹੀਆਂ ਬੇਸਿੱਟਾ
ਬਲਾਚੌਰ, 30 ਜੂਨ (ਦੀਦਾਰ ਸਿੰਘ ਬਲਾਚੌਰੀਆ)–ਸੂਬੇ ਦੇ ਆਯੂਸ਼ਮਾਨ ਅਰੋਗਿਆ ਕੇਦਰਾਂ ‘ਤੇ ਤਾਇਨਾਤ ਕਮਿਊਨਟੀ ਹੈਲਥ ਅਫ਼ਸਰਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਦੇ ਹੱਲ ਲਈ ਬੀਤੀ 22 ਜੂਨ ਤੋਂ ਸ਼ੁਰੂ ਕੀਤੀ ਗਈ ਹੜਤਾਲ ਅੱਜ ਵੀ ਜਾਰੀ ਰਹੀ। ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਕੋਈ ਸਕਾਰਾਤਮਕ ਪਹਿਲ ਨਾ ਕੀਤੇ ਜਾਣ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਲਟਾ ਸਰਕਾਰ ਵੱਲੋਂ ਇਹਨਾਂ ਕਰਮਚਾਰੀਆਂ ਦਾ ਡਾਟਾ ਵਿਭਾਗ ਕੋਲੋਂ ਮੰਗ ਕੇ ਇਹਨਾਂ ਦੇ ਸੰਘਰਸ਼ ਨੂੰ ਦਬਾਉਣ ਦੀਆਂ ਕੋਝੀਆਂ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਗਈਆਂ ਹਨ, ਜੋ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰੀਆਂ ਜਾਣਗੀਆਂ। ਪ੍ਰਧਾਨ ਡਾ. ਦਿਲਜੀਤ ਕੁਮਾਰ ਨੇ ਕਿਹਾ ਕਿ ਕਮਿਊਨਟੀ ਹੈਲਥ ਅਫ਼ਸਰਾਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਆਪਣੀਆਂ ਜਾਇਜ਼ ਮੰਗਾਂ ਦੇ ਹੱਲ ਲਈ ਸਰਕਾਰ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ 35 ਤੋਂ ਜਿਆਦਾ ਮੀਟਿੰਗਾਂ ਹੋ ਚੁਕੀਆਂ ਹਨ, ਜੋ ਬੇਸਿੱਟਾ ਰਹੀਆਂ ਹਨ ਤੇ ਹੁਣ ਵੀ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਅਨੇਕਾਂ ਮੰਗ ਪੱਤਰ ਦਿੱਤੇ ਗਏ ਅਤੇ ਵਾਰ-ਵਾਰ ਮੰਗਾਂ ਵੱਲ ਧਿਆਨ ਦਿਵਾਇਆ ਗਿਆ, ਪਰੰਤੂ ਅੱਜ ਤੱਕ ਕਿਸੇ ਵੀ ਮੰਗ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਬਰਾਬਰ ਕੰਮ ਬਰਾਬਰ ਤਨਖਾਹ, ਲੋਇਲਟੀ ਬੋਨਸ ਦੀ ਬਹਾਲੀ, ਨਵੇਂ ਇੰਸੈਂਟਿਵ ਪਰਫਾਰਮੇ ਨੂੰ ਵਾਪਸ ਲੈਣਾ, ਕਮਿਊਨਟੀ ਹੈਲਥ ਅਫ਼ਸਰਾਂ ਦੀਆਂ ਅਸਾਮੀਆਂ ਅਤੇ ਕੈਡਰ ਨੂੰ ਸੈਂਕਸ਼ਨ ਕਰਨਾ, ਤਨਖਾਹ ਅਤੇ ਇੰਸੈਂਟਿਵ ਨੂੰ ਮਰਜ ਕਰਨਾ, ਬੀ.ਏ.ਐਮ.ਐਸ ਯੋਗਤਾ ਵਾਲੇ ਸੀ.ਐੱਚ.ਓ ਨੂੰ ਐਨ.ਪੀ.ਏ ਦੇਣਾ, ਦੁਸ਼ਵਾਰ ਖੇਤਰ ਭੱਤਾ ਬਹਾਲ ਕਰਨਾ ਅਤੇ ਹੋਰ ਲੱਟਕਦੀਆਂ ਮੰਗਾਂ ਦਾ ਹੱਲ ਕਰਨਾ ਸ਼ਾਮਲ ਹੈ। ਸਰਕਾਰ ਵੱਲੋਂ ਅਜੇ ਤੱਕ ਕੋਈ ਗੰਭੀਰਤਾ ਨਹੀਂ ਦਿਖਾਈ ਗਈ ਅਤੇ ਨਾ ਹੀ ਯੂਨੀਅਨਾਂ ਨਾਲ ਕੋਈ ਅਰਥਪੂਰਨ ਗੱਲਬਾਤ ਕੀਤੀ ਗਈ ਹੈ। ਇਸ ਕਾਰਨ ਪੰਜਾਬ ਭਰ ਵਿੱਚ ਆਯੁਸ਼ਮਾਨ ਅਰੋਗਿਆ ਕੇਂਦਰਾਂ, ਐਨ.ਸੀ.ਡੀ ਸਕ੍ਰੀਨਿੰਗ, ਟੀ.ਬੀ ਪ੍ਰੋਗਰਾਮ, ਓ.ਪੀ.ਡੀ ਸੇਵਾਵਾਂ ਅਤੇ ਹੋਰ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਕਮਿਊਨਟੀ ਹੈਲਥ ਅਫ਼ਸਰ ਅਤੇ ਐਨ.ਐਚ.ਐਮ ਮੁਲਾਜ਼ਮ ਆਪਣੇ ਹੱਕਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਦੱਸਿਆ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਦਾ ਹੱਲ ਨਾ ਕੀਤਾ ਤਾਂ 2 ਜੁਲਾਈ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਸੰਗਰੂਰ ਵਿਖੇ ਸੂਬਾ ਪੱਧਰੀ ਵਿਸ਼ਾਲ ਧਰਨਾ ਦਿੱਤਾ ਜਾਵੇਗਾ, ਜਿਸ ਵਿੱਚ ਪੰਜਾਬ ਭਰ ਤੋਂ ਹਜ਼ਾਰਾਂ ਮੁਲਾਜ਼ਮ ਸ਼ਮੂਲੀਅਤ ਕਰਨਗੇ। ਉਨਾਂ ਦੱਸਿਆ ਕਿ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰ ‘ਤੇ ਸੰਘਰਸ਼ ਜਾਰੀ ਹੈ। ਕਮੇਟੀ ਵੱਲੋਂ ਸਰਕਾਰ ਨੂੰ ਅਪੀਲ ਹੈ ਕਿ ਤੁਰੰਤ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਮਸਲਿਆਂ ਦਾ ਹੱਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਸਿਹਤ ਸੇਵਾਵਾਂ ਵਿੱਚ ਆ ਰਹੀ ਮੁਸ਼ਕਲ ਤੋਂ ਰਾਹਤ ਮਿਲ ਸਕੇ। ਇਸ ਮੌਕੇ ਡਾ. ਬਲਜਿੰਦਰ ਸਿੰਘ, ਮਨਪ੍ਰੀਤ ਕੌਰ, ਡਾ. ਗੁਰਤੇਜ ਸਿੰਘ, ਡਾ. ਸੁਖਵਿੰਦਰ ਸਿੰਘ ਤੋਂ ਇਲਾਵਾ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਕਮਿਊਨਟੀ ਹੈਲਥ ਅਫ਼ਸਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਪੰਜਾਬ ਦੀ ਸੱਤਾ ’ਤੇ 2027 ’ਚ ਅਕਾਲੀ ਦਲ ਹੀ ਹੋਵੇਗੀ ਕਾਬਜ਼- ਅਕਾਲੀ ਆਗੂ
Ad Position 24