02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਹੜ੍ਹਾਂ ਦੀ ਰੋਕਥਾਮ ਸੰਬੰਧੀ ਜ਼ਿਲ੍ਹਾ ਅਧਿਕਾਰੀਆਂ ਦੀ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 02-07-2026

ਨਵਾਂਸ਼ਹਿਰ, 1 ਜੁਲਾਈ (ਜਸਬੀਰ ਸਿੰਘ ਨੂਰਪੁਰ)-ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਦੀ ਰੋਕਥਾਮ ਅਤੇ ਆਮ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਸੰਜੀਵ ਸ਼ਰਮਾ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਡਰੇਨੇਜ, ਸਿੰਚਾਈ, ਲੋਕ ਨਿਰਮਾਣ, ਸਿਹਤ, ਫੂਡ ਸਪਲਾਈ, ਪੁਲਿਸ ਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਦੀ ਕਿਸੇ ਵੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਪ੍ਰਬੰਧ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਾਰੇ ਡਰੇਨਾਂ, ਨਾਲਿਆਂ ਅਤੇ ਸੂਇਆਂ ਦੀ ਸਫਾਈ ਤੁਰੰਤ ਕਰਵਾਈ ਜਾਵੇ ਤਾਂ ਜੋ ਬਾਰਿਸ਼ ਦੇ ਪਾਣੀ ਦੀ ਨਿਕਾਸੀ ਵਿੱਚ ਕੋਈ ਰੁਕਾਵਟ ਨਾ ਆਵੇ। ਸਤਲੁਜ ਦਰਿਆ ਦੇ ਕਿਨਾਰਿਆਂ ਅਤੇ ਸੰਵੇਦਨਸ਼ੀਲ ਬੰਨ੍ਹਾਂ ਦੀ ਮਜ਼ਬੂਤੀ ਦਾ ਕੰਮ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ। ਹੜ੍ਹ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਦੀ ਪਛਾਣ ਕਰਕੇ ਉੱਥੇ ਰਾਹਤ ਕੇਂਦਰਾਂ, ਕਿਸ਼ਤੀਆਂ, ਗੋਤਾਖੋਰਾਂ, ਰੱਸੀਆਂ, ਰੇਤ ਦੇ ਬੋਰੇ ਅਤੇ ਹੋਰ ਲੋੜੀਂਦੇ ਸਾਜ਼ੋ-ਸਾਮਾਨ ਦਾ ਪਹਿਲਾਂ ਤੋਂ ਹੀ ਪ੍ਰਬੰਧ ਯਕੀਨੀ ਬਣਾਇਆ ਜਾਵੇ।ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹੜ੍ਹਾਂ ਦੌਰਾਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਲੋੜੀਂਦੀਆਂ ਦਵਾਈਆਂ ਦਾ ਸਟਾਕ ਰੱਖਣ ਅਤੇ ਮੈਡੀਕਲ ਟੀਮਾਂ ਤਿਆਰ ਰੱਖਣ ਦੇ ਨਿਰਦੇਸ਼ ਦਿੱਤੇ। ਪਸ਼ੂ ਪਾਲਣ ਵਿਭਾਗ ਨੂੰ ਪਸ਼ੂਆਂ ਲਈ ਚਾਰੇ ਅਤੇ ਦਵਾਈਆਂ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ। ਉਨ੍ਹਾਂ ਫੂਡ ਸਪਲਾਈ ਵਿਭਾਗ ਨੂੰ ਰਾਹਤ ਕੈਂਪਾਂ ਲਈ ਰਾਸ਼ਨ ਦਾ ਅਗਾਊਂ ਭੰਡਾਰਨ ਕਰਨ ਅਤੇ ਪੁਲਿਸ ਵਿਭਾਗ ਨੂੰ ਟ੍ਰੈਫਿਕ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਯੋਜਨਾ ਤਿਆਰ ਕਰਨ ਲਈ ਕਿਹਾ। ਉਨ੍ਹਾਂ ਐਸ.ਡੀ.ਐਮਜ਼ ਨੂੰ ਆਪਣੇ-ਆਪਣੇ ਉਪ-ਮੰਡਲ ਵਿੱਚ ਕੰਟਰੋਲ ਰੂਮ ਸਥਾਪਿਤ ਕਰਨ ਅਤੇ ਚੌਵੀ ਘੰਟੇ ਕੰਮ ਕਰਨ ਵਾਲੀ ਟੀਮ ਤਾਇਨਾਤ ਕਰਨ ਦੇ ਆਦੇਸ਼ ਦਿੱਤੇ ਗਏ। ਵਧੀਕ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਅਧਿਕਾਰੀ ਆਪਸੀ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਜ਼ਿਲ੍ਹਾ ਹੜ੍ਹ ਕੰਟਰੋਲ ਰੂਮ ਨਾਲ ਸੰਪਰਕ ਕਰਨ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ ਨਵਾਂਸ਼ਹਿਰ ਅਨਮਜਯੋਤ ਕੌਰ, ਸਹਾਇਕ ਕਮਿਸ਼ਨਰ ਜਨਰਲ ਰਮਨਜੀਤ ਅਤੇ ਵੱਖ–ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ 100 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ ਅਗਲੀ ਖ਼ਬਰ ਕੇਨਰਾ ਬੈਂਕ ਨੇ 121ਵਾਂ ਸਥਾਪਨਾ ਦਿਵਸ ਮਨਾਇਆ
Ad Position 24
No active advertisement