ਨਵਾਂਸ਼ਹਿਰ, 1 ਜੁਲਾਈ (ਜਸਬੀਰ ਸਿੰਘ ਨੂਰਪੁਰ)- ਨਸ਼ਿਆਂ ਨੂੰ ਠੱਲ੍ਹ ਪਾਉਂਦੇ ਹੋਏ ਪੁਲਿਸ ਵਲੋਂ ਐਸ.ਐਚ.ਓ. ਵਰਿੰਦਰ ਕੁਮਾਰ ਨੇ ਦੱਸਿਆ ਕਿ ਸਦਰ ਥਾਣਾ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਵਲੋਂ 10 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਉਹਨਾ ਆਖਿਆ ਕਿ ਪੁਲਿਸ ਪਾਰਟੀ ਜਦੋਂ ਥਾਣਾ ਸਦਰ ਤੋਂ ਨਹਿਰ ਸੂਆ ਦੇ ਨਾਲ-ਨਾਲ ਪਿੰਡ ਹਿਆਲਾ ਤੋਂ ਘੱਕੇਵਾਲ ਹੈੱਡ ਵੱਲ ਨੂੰ ਜਾ ਰਹੀ ਸੀ ਤੇ ਜਦੋਂ ਪੁਲਿਸ ਪਾਰਟੀ ਪਿੰਡ ਹਿਆਲਾ ਪੁਲ ਤੋਂ 50 ਗਜ਼ ਅੱਗੇ ਪਹੁੰਚੀ ਤਾਂ ਉਹਨਾਂ ਨੂੰ ਇੱਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਸ਼ੱਕ ਦੇ ਆਧਾਰ ‘ਤੇ ਤਲਾਸ਼ੀ ਲੈਣ ਉਪਰੰਤ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ‘ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।ਥਾਣਾ ਮੁਖੀ ਨੇ ਆਖਿਆ ਕਿ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਗਰੀਬ ਦਾਸ ਉਰਫ ਇੰਦਰੀ ਪੁੱਤਰ ਮੋਹਨ ਲਾਲ ਪਿੰਡ ਮੁਜੱਫ਼ਰਪੁਰ ਥਾਣਾ ਰਾਹੋਂ ਵਜੋਂ ਹੋਈ ਹੈ। ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ। ਇਸ ਮੌਕੇ ਪੁਲਿਸ ਪਾਰਟੀ ਮੌਜੂਦ ਸੀ।
10 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ
ਅਜੀਤ ਡੈਸਕ
02-07-2026