ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਲਗਾਤਾਰ ਪੰਜ ਸਾਲ ਜਮਾਤ ’ਚੋਂ ਅਵੱਲ ਆਉਣ ’ਤੇ ਵਿਦਿਆਰਥਣ ਮਹਿਕਪ੍ਰੀਤ ਕੌਰ ਸਨਮਾਨਿਤ

Ad Position 21
No active advertisement
ਅਜੀਤ ਡੈਸਕ 03-07-2026

ਬੰਗਾ, 1 ਜੁਲਾਈ (ਸੁਰਿੰਦਰ ਸਿੰਘ ਕਰਮ ਲਧਾਣਾ)-ਪਿੰਡ ਮੰਗੂਵਾਲ ਦੀ ਵਿਦਿਆਰਥਣ ਮਹਿਕਪ੍ਰੀਤ ਖਟਕੜ ਨੂੰ ਲਗਾਤਾਰ ਪੰਜ ਸਾਲ ਜਮਾਤ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ‘ਤੇ ਸਨਮਾਨਿਤ ਕੀਤਾ ਗਿਆ। ਪਿੰਡ ਮੰਗੂਵਾਲ ਦੀ ਵਸਨੀਕ ਅਤੇ ਭਾਈ ਸੰਗਤ ਸਿੰਘ ਕਾਲਜ ਬੰਗਾ ਦੀ ਬਾਰਵੀਂ ਜਮਾਤ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਖਟਕੜ ਨੂੰ ਲਗਾਤਾਰ ਜਮਾਤ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਲਈ ਫੁਡੀਜ ਪੀਜ਼ਾ ਘੁੰਮਣਾਂ ਵਲੋਂ ਬੰਗਾ ਵਿਖੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ ਕਿਉਂਕਿ ਮਹਿਕਪ੍ਰੀਤ ਕੌਰ ਖਟਕੜ ਲਗਾਤਾਰ ਅੱਠਵੀਂ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਹਰ ਜਮਾਤ ਵਿੱਚੋਂ ਚੰਗੇ ਨੰਬਰ ਲੈ ਕੇ ਪਹਿਲੇ ਸਥਾਨ ‘ਤੇ ਆਉਂਦੀ ਰਹੀ ਹੈ। ਇਸ ਮੌਕੇ ਫੁਡੀਜ ਪੀਜ਼ਾ ਦੇ ਮਾਲਕ ਅਮਰਜੀਤ ਸਿੰਘ ਤੇ ਉਨ੍ਹਾਂ ਦੀ ਪਤਨੀ ਪੂਜਾ, ਕੁਲਬੀਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਸਿਮਰਨਜੀਤ ਕੌਰ ਤੇ ਉਹਨਾਂ ਦੇ ਮਾਤਾ ਸੁਤੰਤਰਜੀਤ ਕੌਰ, ਪਿਤਾ ਇੰਦਰਜੀਤ ਸਿੰਘ, ਅਮਰਜੀਤ ਸਿੰਘ ਵਲੋਂ ਮਹਿਕਪ੍ਰੀਤ ਕੌਰ ਖਟਕੜ ਅਤੇ ਉਹਨਾਂ ਦੇ ਮਾਤਾ-ਪਿਤਾ ਸੁਖਬੀਰ ਸਿੰਘ ਖਟਖੜ ਅਤੇ ਗੁਰਿੰਦਰ ਪਾਲ ਢਿੱਲੋਂ ਨੂੰ ਵੀ ਬਹੁਤ-ਬਹੁਤ ਮੁਬਾਰਕਾਂ ਦਿੰਦੇ ਹੋਏ ਸਮੂਹ ਸਕੂਲ ਸਟਾਫ ਨੂੰ ਵੀ ਵਧਾਈਆਂ ਦਿੱਤੀਆਂ। ਇਸ ਮੌਕੇ ਸਿਮਰਨਜੀਤ ਸਿੰਘ ਢਿੱਲੋਂ, ਮਨਰਾਜ ਸਿੰਘ ਢਿੱਲੋਂ, ਸਰਬਜੀਤ ਸਿੰਘ ਢਿੱਲੋਂ, ਜਸਪਾਲ ਸਿੰਘ ਖਟਕੜ, ਜਸਵਿੰਦਰ ਕੌਰ ਨਿਊਜ਼ੀਲੈਂਡ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਬੀ.ਡੀ.ਪੀ.ਓ. ਬਲਾਕ ਰਾਮਪੁਰਾ ਵਿਖੇ ਨਰੇਗਾ ਮੁਲਾਜ਼ਮਾਂ ਵਲੋਂ ਹੜਤਾਲ ਅਗਲੀ ਖ਼ਬਰ ਜ਼ਿਲ੍ਹਾ ਹੈੱਡਕੁਆਰਟਰ ਨੂੰ ਜਾਂਦੀ ਸੜਕ ਦੀ ਹਾਲਤ ਹੋਈ ਤਰਸਯੋਗ
Ad Position 24
No active advertisement