02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਕੀਤੀ ਹੱਲ

Ad Position 21
No active advertisement
ਅਜੀਤ ਡੈਸਕ 02-07-2026

ਬਹਿਰਾਮ, 1 ਜੁਲਾਈ (ਸਰਬਜੀਤ ਸਿੰਘ ਰਾਣਾ)- ਪੰਜਾਬ ਦੀ ਧਰਤੀ ਤੋਂ ਹਜ਼ਾਰਾਂ ਕਿਲੋਮੀਟਰ ਦੂਰ ਵਿਦੇਸ਼ਾਂ ‘ਚ ਵੱਸਦੇ ਐਨ.ਆਰ.ਆਈ. ਵੀਰਾਂ ਦਾ ਦਿਲ ਆਪਣੀ ਜਨਮ ਭੂਮੀ ਅਤੇ ਉਥੇ ਵੱਸਦੇ ਆਪਣੇ ਨਗਰ ਨਿਵਾਸੀ ਵੀਰਾਂ ਦੀ ਬਿਹਤਰੀ ਲਈ ਹੀ ਧੜਕਦਾ ਹੈ, ਜਿਸ ਲਈ ਉਹ ਆਪਣੇ ਦੱਸਾਂ ਨਹੁੰਆਂ ਦੀ ਕਿਰਤ ਕਮਾਈ ਵਿਚੋਂ ਦਸਵੰਧ ਕੱਢ ਕੇ ਆਪਣੇ ਪਿੰਡ ਦੀ ਨੁਹਾਰ ਬਦਲਣ ਲਈ ਸਦਾ ਯਤਨਸ਼ੀਲ ਰਹਿੰਦੇ ਹਨ। ਪਿੰਡ ਚੱਕ ਰਾਮੂੰ ਦੇ ਵਸਨੀਕ ਅਮਰੀਕਾ ਵਿੱਚ ਪਰਿਵਾਰ ਸਮੇਤ ਰਹਿ ਰਹੇ ਸਰਾਣਾ ਸਿੰਘ ਬੱਲ ਵਲੋਂ ਪਿੰਡ ‘ਚ ਪਿਛਲੇ ਕਾਫੀ ਸਮੇਂ ਤੋਂ ਗੰਦੇ ਪਾਣੀ ਦੀ ਗੰਭੀਰ ਬਣ ਚੁੱਕੀ ਸਮੱਸਿਆ ਨੂੰ ਹੱਲ ਕਰਨ ਲਈ ਆਪਣਾ ਵੱਡਮੁੱਲਾ ਯੋਗਦਾਨ ਪਾ ਕੇ ਨਗਰ ਨਿਵਾਸੀਆਂ ਨੂੰ ਇਸ ਸਮੱਸਿਆਂ ਤੋਂ ਛੁਟਕਾਰਾ ਦਿਵਾਇਆ ਗਿਆ। ਇਸ ਸਬੰਧੀ ਐਨ.ਆਰ.ਆਈ ਰਾਣਾ ਸਿੰਘ ਬੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੰਦੇ ਪਾਣੀ ਦੀ ਸਥਾਈ ਸਮੱਸਿਆਂ ਦੇ ਹੱਲ ਲਈ ਉਨ੍ਹਾਂ ਨੇ ਪੰਚਾਇਤ ਨੂੰ ਪਿੰਡ ਤੋਂ ਬਾਹਰ ਇੱਕ ਖੇਤ ਮੁੱਲ ਲੈ ਕੇ ਦਿੱਤਾ। ਉਨ੍ਹਾਂ ਦੱਸਿਆ ਕਿ ਨਵੇਂ ਛੱਪੜ ਦੀ ਪੁਟਾਈ, ਪਾਇਪ ਲਾਇਨ ਪਾਉਣ ਦੀ ਪੁਟਾਈ ਅਤੇ ਪੁਰਾਣੇ ਛੱਪੜ ਵਿੱਚ ਭਰਤੀ ਪਾਉਣ ਤੇ ਲੇਬਰ ਆਦਿ ਦਾ ਖਰਚਾ ਵੀ ਉਨ੍ਹਾਂ ਵਲੋਂ ਕੀਤਾ ਗਿਆ ਤਾਂ ਜੋ ਬਰਸਾਤ ਦੇ ਮੌਸਮ ਤੋਂ ਪਹਿਲਾਂ ਗੰਦੇ ਪਾਣੀ ਦੀ ਨਿਕਾਸੀ ਦੇ ਕਾਰਜ ਨੂੰ ਚਾਲੂ ਕੀਤਾ ਜਾ ਸਕੇ। ਜ਼ਿਕਰਯੋਗ ਹੈ ਕਿ ਪਿੰਡ ‘ਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਰਸਾਤ ਦੇ ਮੌਸਮ ਵਿਚ ਗੰਦਾ ਪਾਣੀ ਲੋਕਾਂ ਦੇ ਘਰਾਂ ਵਿੱਚ ਆ ਜਾਂਦਾ ਸੀ, ਜਿਸ ਕਾਰਨ ਲੋਕਾਂ ਦਾ ਕੀਮਤੀ ਸਮਾਨ ਖਰਾਬ ਹੋ ਜਾਂਦਾ ਸੀ ਤੇ ਕਈ ਭਿਆਨਕ ਬਿਮਾਰੀਆਂ ਫੈਲਣ ਦਾ ਵੀ ਖ਼ਦਸ਼ਾ ਬਣਿਆ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਕੁਝ ਸਹਾਇਤਾ ਸਰਕਾਰ ਵਲੋਂ ਅਤੇ ਕੁਝ ਸਹਾਇਤਾ ਐਨ.ਆਰ.ਆਈ ਵੀਰਾਂ ਵਲੋਂ ਵੀ ਕੀਤੀ ਗਈ ਹੈ।

 

Ad Position 22
No active advertisement
ਪਿਛਲੀ ਖ਼ਬਰ ਸੀਟੂ ਵਲੋਂ ਸਾਂਝੇ ਸੰਘਰਸ਼ਾਂ ਨੂੰ ਤੇਜ਼ ਕਰਨ ਦਾ ਸੱਦਾ ਅਗਲੀ ਖ਼ਬਰ ਰੋਜ਼ਾ ਸ਼ਰੀਫ਼ ਮੰਢਾਲੀ ਵਿਖੇ ਸਾਲਾਨਾ ਜੋੜ ਮੇਲੇ ਦੇ ਪਹਿਲੇ ਦਿਨ ਕਲਾਕਾਰਾਂ ਨੇ ਖੂਬ ਰੰਗ ਬੰਨ੍ਹਿਆ
Ad Position 24
No active advertisement