03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਸੂਰੀ ਸੁਪਰ ਸਪੈਸ਼ਲਿਟੀ ਹਸਪਤਾਲ ਬਲਾਚੌਰ ਵਿਖੇ ਮਨਾਇਆ ਰਾਸ਼ਟਰੀ ਡਾਕਟਰ ਦਿਵਸ

Ad Position 21
No active advertisement
ਅਜੀਤ ਡੈਸਕ 03-07-2026
ਬਲਾਚੌਰ, 2 ਜੁਲਾਈ (ਦੀਦਾਰ ਸਿੰਘ ਸਬਲਾਚੌਰੀਆ)-ਸੂਰੀ ਮਲਟੀ ਸੁਪਰਸ਼ਪੈਸ਼ਲਿਟੀ ਹਸਪਤਾਲ ਭੱਦੀ ਰੋਡ ਬਲਾਚੌਰ ਵਿਖੇ ਰਾਸ਼ਟਰੀ ਡਾਕਟਰ ਦਿਵਸ ਮੁੱਖ ਪ੍ਰਬੰਧਕ ਡਾ. ਭੁਪਿੰਦਰਜੀਤ ਸਿੰਘ ਸੂਰੀ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਡਾ. ਭੁਪਿੰਦਰਜੀਤ ਸਿੰਘ ਸੂਰੀ ਵੱਲੋਂ ਹਸਪਤਾਲ ਵਿੱਚ ਸਮਰਪਨ ਦੀ ਭਾਵਨਾਂ ਨਾਲ ਡਿਊਟੀ ਕਰ ਰਹੇ ਸਮੂਹ ਡਾਕਟਰਾਂ ਅਤੇ ਸਮੁੱਚੇ ਸਟਾਫ ਨੂੰ ਉਨ੍ਹਾਂ ਵੱਲੋਂ ਸਮਾਜ ਦੀ ਸੇਵਾ ਲਈ ਨਿਭਾਈ ਜਾ ਰਹੀ ਅਹਿਮ ਭੂਮਿਕਾ ਲਈ ਸਨਮਾਨਿਤ ਕੀਤਾ ਗਿਆ। ਡਾ. ਭੁਪਿੰਦਰਜੀਤ ਸਿੰਘ ਸੂਰੀ ਨੇ ਕਿਹਾ ਕਿ ਡਾਕਟਰ ਆਪਣੇ ਫ਼ਰਜ਼ ਨੂੰ ਸਮਰਪਣ ਦੀ ਭਾਵਨਾਂ ਨਾਲ ਨਿਭਾਉਂਦੇ ਹੋਏ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਸੇਵਾ ਸਮਾਜ ਲਈ ਅਨਮੋਲ ਹੈ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਸਦਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਡਾ. ਭੁਪਿੰਦਰਜੀਤ ਸਿੰਘ ਸੂਰੀ ਨੇ ਰਾਸ਼ਟਰੀ ਡਾਕਟਰ ਦਿਵਸ ਸਬੰਧੀ ਵਿਚਾਰ ਸਾਂਝੇ ਕਰਦਿਆਂ ਆਪਣੇ ਪਿਤਾ ਤੇ ਹਸਪਤਾਲ ਦੇ ਬਾਨੀ ਮਰਹੂਮ ਡਾ. ਯੂ.ਐਸ ਸੂਰੀ ਵੱਲੋਂ ਦਿੱਤੀਆਂ ਸੇਵਾਵਾਂ ਨੂੰ ਯਾਦ ਕੀਤਾ ਅਤੇ ਇਸ ਤੋਂ ਇਲਾਵਾ ਉਨਾਂ ਦੱਸਿਆ ਕਿ ਹਰ ਸਾਲ ਪਹਿਲੀ ਜੁਲਾਈ ਨੂੰ ਭਾਰਤ ਦੇ ਮਹਾਨ ਡਾਕਟਰ, ਸਮਾਜ ਸੇਵੀ ਅਤੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਡਾ. ਵਿਧਾਨ ਚੰਦ ਰਾਏ ਦੇ ਜਨਮ ਦਿਨ ਦੇ ਮੱਦੇਨਜਰ ਇਹ ਦਿਹਾੜਾ ਮਨਾਇਆ ਜਾਂਦਾ ਹੈ, ਜਿਹੜਾ ਕਿ ਡਾਕਟਰੀ ਦੇ ਖੇਤਰ ਵਿੱਚ ਉਹਨਾਂ ਦੀ ਵੱਡਮੁੱਲੀ ਭੂਮਿਕਾ ਨੂੰ ਸਮਰਪਿਤ ਹੈ। ਇਸ ਮੌਕੇ ਡਾਕਟਰਾਂ ਨੂੰ ਫੁੱਲਾਂ ਦੇ ਗੁਲਦਸਤੇ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮੂਹ ਸਟਾਫ਼ ਨੇ ਡਾਕਟਰਾਂ ਨੂੰ ਡਾਕਟਰ ਦਿਵਸ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਡਾ. ਅਮਨਦੀਪ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਮੁੱਖੀ ਡਾਕਟਰ ਤੇ ਸਮੁੱਚਾ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਨੀਟ ਦਾ ਪੇਪਰ ਲੀਕ ਹੋਣ ਕਰਕੇ ਦੇਸ਼ ਭਰ ਦੇ 22 ਲੱਖ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ’ਚ ਪਿਆ -ਰਾਣਾ ਕੇ.ਪੀ ਅਗਲੀ ਖ਼ਬਰ ਗੁਰਦੁਆਰਾ ਨਿਰਮਲ ਡੇਰਾ ਸੰਤਗੜ੍ਹ ਸੈਣੀ ਮੁਹੱਲਾ ਵਾਲੀ ਗਲੀ ਹੋਈ ਜਲ ਥਲ
Ad Position 24
No active advertisement