10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਰਾਹੋਂ ’ਚ ਜਲਦ ਸ਼ੁਰੂ ਹੋਵੇਗੀ ਫਾਰਮ ਭਰਨ ਦੀ ਪ੍ਰਕਿਰਿਆ: ਲਖਵਿੰਦਰ ਸਿੰਘ ਲੱਖੀ

Ad Position 21
No active advertisement
ਅਜੀਤ ਡੈਸਕ 04-07-2026
ਰਾਹੋਂ, 3 ਜੁਲਾਈ (ਉਂਕਾਰ ਸਿੰਘ ਰਾਠੋਰ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਵੱਲੋਂ ਮੁਹੱਲਾ ਰੌਂਤਾ ਰਾਹੋਂ ਵਿਖੇ ਪੰਜਾਬ ਸਰਕਾਰ ਦੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਕਰਦਿਆਂ ਇਲਾਕੇ ਦੀਆਂ ਮਹਿਲਾਵਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਮਾਵਾਂ, ਧੀਆਂ ਅਤੇ ਪਾਰਟੀ ਵਰਕਰ ਹਾਜ਼ਰ ਰਹੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ 1000 ਅਤੇ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਲਖਵਿੰਦਰ ਸਿੰਘ ਲੱਖੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਲਈ ਲਗਾਤਾਰ ਨਵੀਆਂ ਸਕੀਮਾਂ ਲਾਗੂ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਰਾਹੋਂ ਵਿੱਚ ਜਲਦ ਹੀ ਇਸ ਯੋਜਨਾ ਲਈ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਯੋਗ ਮਾਵਾਂ ਅਤੇ ਧੀਆਂ ਨੂੰ ਇਸ ਦਾ ਲਾਭ ਮਿਲ ਸਕੇ। ਪਾਰਟੀ ਵਰਕਰ ਘਰ-ਘਰ ਜਾ ਕੇ ਮਹਿਲਾਵਾਂ ਨੂੰ ਯੋਜਨਾ ਦੀ ਜਾਣਕਾਰੀ ਦੇਣਗੇ ਤੇ ਫਾਰਮ ਭਰਨ ਵਿੱਚ ਹਰ ਸੰਭਵ ਸਹਿਯੋਗ ਕਰਨਗੇ। ਉਨ੍ਹਾਂ ਨੇ ਕਿਹਾ ਕਿ ਫਾਰਮਾਂ ਦੀ ਜਾਂਚ ਅਤੇ ਲੋੜੀਂਦੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਰਕਾਰ ਵੱਲੋਂ ਸਿੱਧੀ ਰਕਮ ਜਮ੍ਹਾਂ ਕਰਵਾਈ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਇਲਾਕੇ ਦੀਆਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਲੋੜੀਂਦੇ ਦਸਤਾਵੇਜ਼ ਤਿਆਰ ਰੱਖਣ ਅਤੇ ਫਾਰਮ ਭਰਨ ਸਬੰਧੀ ਜਾਣਕਾਰੀ ਲਈ ਪਾਰਟੀ ਵਰਕਰਾਂ ਨਾਲ ਸੰਪਰਕ ਵਿੱਚ ਰਹਿਣ। ਇਸ ਮੌਕੇ ਰਾਹੋਂ ਤੋਂ ਆਪ ਦੇ ਯੂਥ ਆਗੂ ਸ਼ੇਰ ਸਿੰਘ ਰਾਠੋਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸ ਮੌਕੇ ਆਪ ਦੇ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ, ਸ਼ੇਰ ਸਿੰਘ ਰਾਠੋਰ, ਅਕਵਿੰਦਰ ਕੌਰ, ਜੱਸਾ ਕੱਬਡੀ ਪ੍ਰਮੋਟਰ, ਚਮਨ ਲਾਲ, ਗੁਰਨਾਮ ਸਿੰਘ, ਅਸ਼ੋਕ ਕੁਮਾਰ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੌਨਸੂਨ ਦੀ ਪਹਿਲੀ ਬਾਰਿਸ਼ ਨੇ ਨਗਰ ਨਿਗਮ ਦੀ ਖੋਲ੍ਹੀ ਪੋਲ, ਕਈ ਥਾਵਾਂ ’ਤੇ ਪਾਣੀ ਭਰਿਆ ਅਗਲੀ ਖ਼ਬਰ ਆਖਰ ਕਦੋਂ ਹੋਵੇਗਾ ਭੋਲੇਵਾਲ ਦੇ ਸਰਕਾਰੀ ਸਮਾਰਟ ਸਕੂਲ ਅੱਗੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਹੱਲ
Ad Position 24