09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਹਰਨੇਕ ਸਿੰਘ ਬੜਵਾ ਸਰਕਲ ਜਾਡਲਾ ਦੇ ਜਥੇਦਾਰ ਨਿਯੁਕਤ, ਵਰਕਰਾਂ ’ਚ ਉਤਸ਼ਾਹ

Ad Position 21
No active advertisement
ਅਜੀਤ ਡੈਸਕ 04-07-2026
ਜਾਡਲਾ, 3 ਜੁਲਾਈ (ਹਰਕੰਵਲ ਸਿੰਘ ਕੌਲਗੜ੍ਹ) - ਸ਼੍ਰੋਮਣੀ ਅਕਾਲੀ ਦਲ ਬਾਦਲ ਜ਼ਿਲ੍ਹਾ ਨਵਾਂਸ਼ਹਿਰ ਵੱਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਤਹਿਤ ਜਥੇਦਾਰ ਹਰਨੇਕ ਸਿੰਘ ਬੜਵਾ ਨੂੰ ਸਰਕਲ ਜਾਡਲਾ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਇਲਾਕੇ ਦੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਵਰਕਰਾਂ ਨੇ ਇੱਕ-ਦੂਜੇ ਨੂੰ ਵਧਾਈਆਂ ਦੇ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਆਪਣੀ ਨਿਯੁਕਤੀ ’ਤੇ ਜਥੇਦਾਰ ਹਰਨੇਕ ਸਿੰਘ ਬੜਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ਅਤੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਰਕਲ ਜਾਡਲਾ ਵਿੱਚ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਲੀਡਰਸ਼ਿਪ ਤੱਕ ਪਹੁੰਚਾਉਣ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਉਹ ਨਿਰੰਤਰ ਯਤਨਸ਼ੀਲ ਰਹਿਣਗੇ। ਇਸ ਮੌਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਹਰਨੇਕ ਸਿੰਘ ਬੜਵਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ। ਵਧਾਈ ਦੇਣ ਵਾਲਿਆਂ ਵਿੱਚ ਬੀ.ਸੀ. ਵਿੰਗ ਦੇ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਦੇ ਇੰਚਾਰਜ ਗੁਰਜਿੰਦਰ ਸਿੰਘ ਪੱਪਾ ਦੌਲਤਪੁਰ, ਬਲਜਿੰਦਰ ਸਿੰਘ ਬਬਲੂ, ਮਨਜੀਤ ਸਿੰਘ ਹੈਪੀ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਬੰਗਾ ਸਿਮਰਨ ਦੇ ਵਿਸ਼ਾਲ ਕੈਂਪ ਦੌਰਾਨ ਡਿਸਟ੍ਰਿਕ 321-ਡੀ ਨੇ ਮੀਨੂੰ ਭੁੱਟਾ ਨੂੰ ਜ਼ੋਨ ਚੇਅਰਪਰਸਨ ਦੀ ਜ਼ਿੰਮੇ... ਅਗਲੀ ਖ਼ਬਰ ਬਲਾਚੌਰ ਵਿਖੇ ਤਹਿਸੀਲਦਾਰ ਦੀ ਨਿਯੁਕਤੀ ਤੁਰੰਤ ਹੀ ਕਰਵਾਈ ਜਾਵੇ - ਹਨੀ ਟੌਂਸਾ
Ad Position 24