ਸੜੋਆ, 3 ਜੁਲਾਈ (ਹਰਮੇਲ ਸਹੂੰਗੜਾ) - ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੀਆਂ ਮਾੜੀਆਂ ਨੀਤੀਆਂ ਕਰਕੇ ਇਹਨਾਂ ਮੁਲਾਜ਼ਮਾਂ ਨੂੰ ਦਰ-ਦਰ ਦੀਆਂ ਠੋਕਰਾਂ ਖਾਣੀਆਂ ਪੈ ਰਹੀਆਂ ਹਨ। ਐਨ.ਐਸ. ਕਿਊ ਐਫ਼ ਵੋਕੇਸ਼ਨਲ ਟੀਚਰਜ਼ ਫਰੰਟ, ਪੰਜਾਬ ਦੀ ਸਟੇਟ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਸੂਬਾ ਪੱਧਰੀ ਜ਼ੂਮ ਮੀਟਿੰਗ ਕੀਤੀ ਗਈ ਜਿਸ ਵਿੱਚ ਸਰਕਾਰ ਵੱਲੋਂ ਲਗਾਤਾਰ ਮੀਟਿੰਗ ਨੂੰ ਰੱਦ ਕੀਤਾ ਜਾ ਰਿਹਾ ਹੈ ਜਿਸ ਨਾਲ ਵੋਕੇਸ਼ਨਲ ਅਧਿਆਪਕਾਂ ਵਿੱਚ ਬਹੁਤ ਜ਼ਿਆਦਾ ਰੋਸ ਹੈ। ਵਿਭਾਗ ਅਤੇ ਸਰਕਾਰ ਨਾਲ ਅਣਗਿਣਤ ਮੀਟਿੰਗਾਂ ਕਰਨ ਉਪਰੰਤ ਵੀ ਉਹਨਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕੱਢਣ ਅਤੇ ਲਾਰੇ ਲਾਉਣ ਦੀ ਨੀਤੀ ਦਾ ਵਿਰੋਧ ਕੀਤਾ ਗਿਆ। ਫ਼ਰੰਟ ਦੇ ਆਗੂਆਂ ਨੇ ਕਿਹਾ ਕਿ ਜੇਕਰ ਐਨ. ਐਸ. ਕਿਊ. ਐਫ਼ ਅਧਿਆਪਕਾ ਦੇ ਮਸਲੇ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇ ਵਿਚ ਹੋਰ ਵੀ ਤਿੱਖੇ ਪ੍ਰਦਰਸ਼ਨ ਕੀਤੇ ਜਾਣਗੇ ਜਿਸਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਸਟੇਟ ਕਮੇਟੀ ਮੈਂਬਰ ਰਣਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਰੋਪੜ੍ਹ, ਰਣਜੀਤ ਸਿੰਘ ਨਵਾਂਸ਼ਹਿਰ, ਗੁਰਜੀਤ ਸਿੰਘ ਬਠਿੰਡਾ, ਸੁਖਰਾਜਬੀਰ ਸਿੰਘ ਤਰਨਤਾਰਨ, ਮਹਿਤਾਬ ਸਿੰਘ ਫਿਰੋਜ਼ਪੁਰ ਅਤੇ ਮਨਪ੍ਰੀਤ ਸਿੰਘ ਮੁਕਤਸਰ ਸਾਹਿਬ ਮੌਜੂਦ ਸਨ।